HomeCanadaਕੈਨੇਡਾਦੇ ਮੋਂਟਰੀਅਲ ਸ਼ਹਿਰ ਵਿੱਚ ਗੁਰਦੁਆਰਾ ਗੁਰੂ ਨਾਨਕ ਸਿੱਖ ਐਸੋਸੀਏਸ਼ਨ ਵਰਦਨ ਵਿਖੇ ਵਿਸ਼ਾਲ...

ਕੈਨੇਡਾਦੇ ਮੋਂਟਰੀਅਲ ਸ਼ਹਿਰ ਵਿੱਚ ਗੁਰਦੁਆਰਾ ਗੁਰੂ ਨਾਨਕ ਸਿੱਖ ਐਸੋਸੀਏਸ਼ਨ ਵਰਦਨ ਵਿਖੇ ਵਿਸ਼ਾਲ ਧਾਰਮਿਕ ਸਮਾਗਮ 5, 6 ਅਤੇ 7 ਜੂਨ 2026 ਨੂੰ

ਕੈਨੇਡਾ ( ਮਨਿੰਦਰ) ਮੋਂਟਰੀਅਲ ਦੀ ਧਰਤੀ ਇੱਕ ਵਾਰ ਫਿਰ ਗੁਰਬਾਣੀ ਦੇ ਰੰਗ ਵਿੱਚ ਰੰਗਣ ਜਾ ਰਹੀ ਹੈ। ਗੁਰਦੁਆਰਾ ਗੁਰੂ ਨਾਨਕ ਸਿੱਖ ਐਸੋਸੀਏਸ਼ਨ ਵਰਦਨ ਵਿਖੇ 5, 6 ਅਤੇ 7 ਜੂਨ 2026 ਨੂੰ ਕਰਵਾਏ ਜਾ ਰਹੇ ਮਹਾਨ ਗੁਰਮਤਿ ਸਮਾਗਮ ਨਾਲ ਇਸ ਸਮਾਗਮ ਨੂੰ ਲੈ ਕੇ ਮੌਂਟਰੀਅਲ ਕੈਨੇਡਾ ਭਰ ਦੀਆ ਸਿੱਖ ਸੰਗਤਾ ਵਿੱਚ ਭਾਰੀ ਉਤਸ਼ਾਹ ਹੈ। ਇਸ ਮਹਾਨ ਸਮਾਗਮ ਦੀਆਂ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀਆਂ ਹਨ ਅਤੇ ਪ੍ਰਬੰਧਕ ਕਮੇਟੀ ਅਤੇ ਸੰਗਤਾਂ ਦੇ ਸਹਿਯੋਗ ਨਾਲ ਹਰ ਪ੍ਰਬੰਧ ਨੂੰ ਵਿਸ਼ੇਸ਼ ਰੂਪ ਨਾਲ ਧਿਆਨ ਦਿੱਤਾ ਜਾ ਰਿਹਾ ਹੈ।
ਇਹ ਸਮਾਗਮ ਜੂਨ 1984 ਦੀ ਘ‌ੱਲੂਘਾਰਾ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਮਹਾਨ ਸ਼ਹੀਦੀ ਅਤੇ ਧੰਨ ਧੰਨ ਸੰਤ ਬਾਬਾ ਪ੍ਰੇਮ ਸਿੰਘ ਜੀ ਮੁਰਾਲੇ ਵਾਲਿਆ ਜੀ ਦੀ ਬਰਸੀ ਨੂੰ ਸਮਰਪਿਤ ਹੋਵੇਗਾ ਇਸ ਸਮਾਗਮ ਦੇ ਤਿੰਨਾਂ ਦਿਨਾਂ ਦੌਰਾਨ ਗੁਰਬਾਣੀ ਕੀਰਤਨ, ਢਾਡੀ ਵਾਰਾਂ, ਇਤਿਹਾਸਕ ਕਥਾ ਵਿਚਾਰ ਅਤੇ ਨਾਮ ਸਿਮਰਨ ਦੇ ਦੀਵਾਨ ਸਜਾਏ ਜਾਣਗੇ। ਗੁਰੂ ਘਰ ਦਾ ਪਵਿੱਤਰ ਮਾਹੌਲ ਸੰਗਤਾਂ ਨੂੰ ਰੂਹਾਨੀ ਅਨੰਦ ਨਾਲ ਜੋੜੇਗਾ।
ਸਮਾਗਮ ਵਿੱਚ ਭਾਈ ਅਨੰਤਵੀਰ ਸਿੰਘ ਐਲੇ ਯੂਐਸਏ ਤੇ ਭਾਈ ਜਸਵੀਰ ਸਿੰਘ ਮੋਂਟਰੀਅਲ ਵਾਲੇ ਵਿਸ਼ੇਸ਼ ਤੌਰ ਤੇ ਹਾਜ਼ਰੀ ਭਰਨਗੇ ਅਤੇ ਗੁਰਬਾਣੀ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ। ਵੱਖ-ਵੱਖ ਸ਼ਹਿਰਾਂ ਤੋਂ ਸੰਗਤਾਂ ਦੇ ਪੁੱਜਣ ਦੀ ਸੰਭਾਵਨਾ ਕਰਕੇ ਗੁਰਦੁਆਰਾ ਸਾਹਿਬ ਵਿਖੇ ਵਿਸ਼ੇਸ਼ ਪ੍ਰਬੰਧ ਕੀਤੇ ਜਾ ਰਹੇ ਹਨ।
ਪ੍ਰਬੰਧਕਾਂ ਵੱਲੋਂ ਦੱਸਿਆ ਗਿਆ ਕਿ ਸਮੂਹ ਸੰਗਤ ਲਈ ਗੁਰੂ ਕਾ ਲੰਗਰ ਅਤੁੱਟ ਵਰਤੇਗਾ ਅਤੇ ਸੇਵਾਦਾਰ ਤਨ-ਮਨ ਨਾਲ ਸੇਵਾ ਵਿੱਚ ਜੁਟੇ ਹੋਏ ਹਨ। ਸਮਾਗਮ ਨੂੰ ਲੈ ਕੇ ਨੌਜਵਾਨਾਂ, ਬਜ਼ੁਰਗਾਂ ਅਤੇ ਬੱਚਿਆਂ ਵਿੱਚ ਵੀ ਖਾਸ ਉਤਸ਼ਾਹ ਪਾਇਆ ਜਾ ਰਿਹਾ ਹੈ।
ਮੋਂਟਰੀਅਲ ਵਿੱਚ ਹੋਣ ਜਾ ਰਿਹਾ ਇਹ ਵਿਸ਼ਾਲ ਧਾਰਮਿਕ ਸਮਾਗਮ ਸਿੱਖ ਕੌਮ ਦੀ ਏਕਤਾ, ਸ਼ਰਧਾ ਅਤੇ ਚੜ੍ਹਦੀ ਕਲਾ ਦਾ ਪ੍ਰਤੀਕ ਬਣੇਗਾ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਸੰਗਤਾਂ ਨੂੰ ਬੇਨਤੀ ਕੀਤੀ ਗਈ ਹੈ ਕਿ ਇਸ ਸਮਾਗਮ ਵਿੱਚ ਸਮੂਹ ਸੰਗਤਾਂ ਵਧ ਤੋਂ ਵਧ ਪਹੁੰਚਣ ਅਤੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨ ਧੰਨਵਾਦ

RELATED ARTICLES
- Advertisment -
Google search engine
Google search engine

Most Popular

Recent Comments