ਸਰੀ (ਰਵੀ ਕਾਂਤ ਸ਼ਰਮਾ): ਗੁਰਦੁਆਰਾ ਨਾਨਕਸਰ, 88 ਐਵੇਨਿਊ ਸਰੀ ਵਿਖੇ ਹਾਲ ਹੀ ਵਿੱਚ SFU Blood, Organ and Stem Cell Club (BOSC) ਅਤੇ OneBlood Organization ਵੱਲੋਂ ਸਟੈਮ ਸੈੱਲ ਡੋਨਰ ਜਾਗਰੂਕਤਾ ਮੁਹਿੰਮ ਆਯੋਜਿਤ ਕੀਤੀ ਗਈ। ਇਸ ਵਿਸ਼ੇਸ਼ ਉਪਰਾਲੇ ਦਾ ਮਕਸਦ ਸੰਗਤਾਂ ਨੂੰ ਖੂਨ, ਅੰਗ ਅਤੇ ਸਟੈਮ ਸੈੱਲ ਦਾਨ ਦੀ ਮਹੱਤਤਾ ਬਾਰੇ ਜਾਣੂ ਕਰਵਾਉਣਾ ਅਤੇ ਵੱਧ ਤੋਂ ਵੱਧ ਲੋਕਾਂ ਨੂੰ ਡੋਨਰ ਵਜੋਂ ਰਜਿਸਟਰ ਕਰਵਾਉਣ ਲਈ ਪ੍ਰੇਰਿਤ ਕਰਨਾ ਸੀ।
ਸਮਾਗਮ ਦੌਰਾਨ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਸਟਾਲਾਂ ਦਾ ਦੌਰਾ ਕੀਤਾ, ਜਾਣਕਾਰੀ ਹਾਸਲ ਕੀਤੀ ਅਤੇ ਡੋਨਰ ਰਜਿਸਟ੍ਰੇਸ਼ਨ ਵਿੱਚ ਭਾਗ ਲਿਆ। ਆਯੋਜਕਾਂ ਨੇ ਸੰਗਤਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਹ
ਉਨ੍ਹਾਂ ਕਿਹਾ ਕਿ ਸਮਾਜ ਵਿੱਚ ਸਟੈਮ ਸੈੱਲ ਦਾਨ ਬਾਰੇ ਜਾਗਰੂਕਤਾ ਵਧਾਉਣਾ ਸਮੇਂ ਦੀ ਲੋੜ ਹੈ, ਕਿਉਂਕਿ ਇੱਕ ਡੋਨਰ ਕਿਸੇ ਗੰਭੀਰ ਬਿਮਾਰੀ ਨਾਲ ਜੂਝ ਰਹੇ ਮਰੀਜ਼ ਲਈ ਨਵੀਂ ਜ਼ਿੰਦਗੀ ਦਾ ਸਹਾਰਾ ਬਣ ਸਕਦਾ ਹੈ।
ਆਯੋਜਕਾਂ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਭਵਿੱਖ ਵਿੱਚ ਹੋਣ ਵਾਲੇ ਅਜਿਹੇ ਸੇਵਾ ਅਤੇ ਜਾਗਰੂਕਤਾ ਸਮਾਗਮਾਂ ਵਿੱਚ ਵੀ ਵੱਧ ਚੜ੍ਹ ਕੇ ਹਿੱਸਾ ਲੈਣ। ਉਨ੍ਹਾਂ ਦੱਸਿਆ ਕਿ ਗੁਰਦੁਆਰਾ ਨਾਨਕਸਰ ਸਰੀ ਵਿਖੇ ਅੱਗੇ ਵੀ ਇਸ ਤਰ੍ਹਾਂ ਦੇ ਸਮਾਜ ਭਲਾਈ ਨਾਲ ਸਬੰਧਿਤ ਪ੍ਰੋਗਰਾਮ ਆਯੋਜਿਤ ਕੀਤੇ ਜਾਣਗੇ।
“ਤੁਹਾਡਾ ਸਹਿਯੋਗ ਅਤੇ ਭਾਗੀਦਾਰੀ ਕਿਸੇ ਦੀ ਜ਼ਿੰਦਗੀ ਬਚਾਉਣ ਵਿੱਚ ਅਹਿਮ ਯੋਗਦਾਨ ਪਾ ਸਕਦੀ ਹੈ।”