HomeCanadaਪੰਜਾਬੀ ਹੈਲਥ ਐਂਡ ਐਜੂਕੇਸ਼ਨ ਆਰਗੇਨਾਈਜ਼ੇਸ਼ਨ ਡੋਲਾਰਡ-ਦੇ-ਓਰਮੋ, ਵਿਸਾਖੀ ਡੇ ਅਤੇ ਮਦਰਜ਼ ਡੇ...

ਪੰਜਾਬੀ ਹੈਲਥ ਐਂਡ ਐਜੂਕੇਸ਼ਨ ਆਰਗੇਨਾਈਜ਼ੇਸ਼ਨ ਡੋਲਾਰਡ-ਦੇ-ਓਰਮੋ, ਵਿਸਾਖੀ ਡੇ ਅਤੇ ਮਦਰਜ਼ ਡੇ ਬਹੁਤ ਹੀ ਉਤਸ਼ਾਹ ਨਾਲ ਮਨਾਇਆ

Punjabi Health and Education Organization Dollard-de-Ormeau, Quebec, Canada celebrated Baisakhi Day and Mother's Day with great enthusiasm

ਕੈਨੇਡਾ ਮੋਂਟਰੀਅਲ ( ਮਨਿੰਦਰ) ਪੰਜਾਬੀ ਹੈਲਥ ਐਂਡ ਐਜੂਕੇਸ਼ਨ ਆਰਗੇਨਾਈਜ਼ੇਸ਼ਨ ਡੋਲਾਰਡ-ਦੇ-ਓਰਮੋ, ਕਿਊਬੈਕ, ਕੈਨੇਡਾ ਪਿਛਲੇ ਲਗਭਗ 25 ਸਾਲਾਂ ਤੋਂ ਪੰਜਾਬੀ ਭਾਈਚਾਰੇ ਦੀ ਨਿਰੰਤਰ ਸੇਵਾ ਕਰਦੀ ਆ ਰਹੀ ਹੈ। ਸੰਸਥਾ ਦਾ ਮੁੱਖ ਮਨੋਰਥ ਸੀਨੀਅਰਾਂ ਅਤੇ ਨੌਜਵਾਨਾਂ ਵਿੱਚ ਸਿੱਖਿਆ ਨੂੰ ਪ੍ਰਮੋਟ ਕਰਨਾ, ਨਾਲ ਹੀ ਕਮਿਊਨਿਟੀ ਵਿੱਚ ਸਿਹਤਮੰਦ, ਖੁਸ਼ਹਾਲ ਅਤੇ ਸਮ੍ਰਿੱਧ ਜੀਵਨ ਸ਼ੈਲੀ ਨੂੰ ਉਤਸ਼ਾਹਿਤ ਕਰਨਾ ਹੈ।
ਆਪਣੇ ਪ੍ਰੋਗਰਾਮਾਂ ਦੀ ਲੜੀ ਤਹਿਤ ਸੰਸਥਾ ਵੱਲੋਂ ਸੀਨੀਅਰਜ਼ ਵਿਸਾਖੀ ਡੇ ਅਤੇ ਮਦਰਜ਼ ਡੇ ਬਹੁਤ ਹੀ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਪੰਜਾਬੀ ਭਾਈਚਾਰੇ ਦੀਆਂ ਸਰਗਰਮੀਆਂ, ਪ੍ਰੈਸ ਰਿਲੀਜ਼ਾਂ ਅਤੇ ਕਮਿਊਨਿਟੀ ਪ੍ਰੋਗਰਾਮਾਂ ਨੂੰ ਮੀਡੀਆ ਰਾਹੀਂ ਪੂਰੀ ਦੁਨੀਆ ਤੱਕ ਪਹੁੰਚਾਉਣ ਵਾਲੇ ਅਣਥਕ, ਮਿਹਨਤੀ, ਸੁਚੱਜੇ ਅਤੇ ਸ਼ਸ਼ੀਲ ਸੁਭਾਅ ਦੇ ਮਾਲਕ ਮਨਿੰਦਰ ਕੁਮਾਰ ਨੂੰ ਉਨ੍ਹਾਂ ਦੀਆਂ ਵਿਸ਼ੇਸ਼ ਸੇਵਾਵਾਂ ਦੇ ਮੱਦੇਨਜ਼ਰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸੰਸਥਾ ਦੇ ਪ੍ਰਧਾਨ ਤਰਣਤੇਜ ਸਿੰਘ ਹੁੰਦਲ ਅਤੇ ਸਕੱਤਰ ਲਖਵਿੰਦਰ ਸਿੰਘ ਉੱਪਲ ਸਮੇਤ ਸੰਸਥਾ ਦੀ ਸਮੂਹ ਟੀਮ ਨੇ ਮਨਿੰਦਰ ਕੁਮਾਰ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਹ ਬਹੁਤ ਹੀ ਮਿਹਨਤੀ, ਅਣਥਕ ਅਤੇ ਸਮਰਪਿਤ ਸ਼ਖਸੀਅਤ ਹਨ, ਜੋ ਪੰਜਾਬੀ ਭਾਈਚਾਰੇ ਨੂੰ ਪੂਰੀ ਦੁਨੀਆ ਵਿੱਚ ਇੱਕ ਵੱਖਰੀ ਪਛਾਣ ਦਿਵਾਉਣ ਲਈ ਲਗਾਤਾਰ ਯੋਗਦਾਨ ਪਾ ਰਹੇ ਹਨ।
ਸੰਸਥਾ ਵੱਲੋਂ ਉਨ੍ਹਾਂ ਨੂੰ ਪ੍ਰਸ਼ੰਸਾ ਪੱਤਰ ਭੇਂਟ ਕਰਦਿਆਂ ਉਨ੍ਹਾਂ ਦੀ ਲੰਮੀ ਉਮਰ, ਚੰਗੀ ਸਿਹਤ ਅਤੇ ਚੜ੍ਹਦੀ ਕਲਾ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ। ਨਾਲ ਹੀ ਉਮੀਦ ਜਤਾਈ ਗਈ ਕਿ ਉਹ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਸਮਾਜ ਦੀ ਸੇਵਾ ਕਰਦੇ ਰਹਿਣਗੇ ਅਤੇ ਆਪਣੀ ਜ਼ਿੰਦਗੀ ਵਿੱਚ ਨਵੀਆਂ ਉੱਚਾਈਆਂ ਹਾਸਲ ਕਰਨਗੇ।

RELATED ARTICLES
- Advertisment -
Google search engine
Google search engine

Most Popular

Recent Comments