HomeUncategorizedਬੀ. ਆਰ. ਅੰਬੇਡਕਰ ਵੈਲਫੇਅਰ ਸੋਸਾਇਟੀ, ਮੋਂਟਰੀਅਲ ਵੱਲੋਂ ਸਮਾਗਮ ਆਯੋਜਿਤ ਕੀਤਾ ਗਿਆ

ਬੀ. ਆਰ. ਅੰਬੇਡਕਰ ਵੈਲਫੇਅਰ ਸੋਸਾਇਟੀ, ਮੋਂਟਰੀਅਲ ਵੱਲੋਂ ਸਮਾਗਮ ਆਯੋਜਿਤ ਕੀਤਾ ਗਿਆ

ਕੈਨੇਡਾ ਮੋਂਟਰੀਅਲ ( ਮਨਿੰਦਰ) B. R. Ambedkar ਜੀ ਦੇ 135ਵੇਂ ਜਨਮਦਿਨ ਦੇ ਮੌਕੇ ‘ਤੇ ਡਾਕਟਰ। ਇਹ ਸਮਾਗਮ ਪ੍ਰਧਾਨ ਬਲਵਿੰਦਰ ਸਿੰਘ ਰੱਤਨ ਦੀ ਰਹਿਨੁਮਾਈ ਹੇਠ ਬੜੀ ਖੁਸ਼ੀ ਅਤੇ ਉਤਸ਼ਾਹ ਨਾਲ ਮਨਾਇਆ ਗਿਆ।
ਇਸ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਸੰਗਤ ਅਤੇ ਸਮਾਜ ਦੇ ਵੱਖ-ਵੱਖ ਵਰਗਾਂ ਦੇ ਲੋਕਾਂ ਨੇ ਹਾਜ਼ਰੀ ਭਰੀ। ਮੰਚ ‘ਤੇ ਕਲਾਕਾਰਾਂ ਜਿਵੇਂ ਜਸ ਇੰਦਰ, ਜਸਨੂਰ, ਮਨਦੀਪ ਕੌਰ, ਕੁਲਵਿੰਦਰ ਸੇਨਾਵਾਦੀ ਅਤੇ ਜੀਵਨ ਮਾਨ ਨੇ ਆਪਣੀ ਸੁਰੀਲੀ ਆ

ਵਾਜ਼ ਨਾਲ ਹਾਜ਼ਰੀਨ ਦਾ ਮਨ ਮੋਹ ਲਿਆ। ਰੰਗਾਰੰਗ ਪ੍ਰੋਗਰਾਮਾਂ ਨੇ ਮਾਹੌਲ ਨੂੰ ਹੋਰ ਵੀ ਰੌਣਕਮਈ ਬਣਾ ਦਿੱਤਾ।
ਸਮਾਗਮ ਦੌਰਾਨ ਬੁਲਾਰਿਆਂ ਵੱਲੋਂ ਬਾਬਾ ਸਾਹਿਬ ਜੀ ਦੇ ਜੀਵਨ, ਸੰਘਰਸ਼ ਅਤੇ ਉਨ੍ਹਾਂ ਦੇ ਸਮਾਜਿਕ ਨਿਆਂ ਲਈ ਕੀਤੇ ਅਮੂਲਕ ਯੋਗਦਾਨ ਬਾਰੇ ਵਿਚਾਰ ਸਾਂਝੇ ਕੀਤੇ ਗਏ। ਉਨ੍ਹਾਂ ਨੇ ਨਵੀਂ ਪੀੜ੍ਹੀ ਨੂੰ ਬਾਬਾ ਸਾਹਿਬ ਦੇ ਸਿਧਾਂਤਾਂ ‘ਤੇ ਚੱਲਣ ਦੀ ਅਪੀਲ ਕੀਤੀ।
ਇਸ ਮੌਕੇ ‘ਤੇ ਕਮੇਟੀ ਮੈਂਬਰਾਂ ਰਾਮ ਸਿੰਘ ਬੂਟਾ, ਸ਼ਮਮੀ ਬੰਗੜ, ਸੁਨੀਲ ਦੁੱਗਲ, ਪ੍ਰੇਮ ਮਹਿਮੀ, ਪਰਮਜੀਤ ਸਿੰਘ, ਮੋਹਿੰਦਰ ਪਾਲ, ਬਿੰਦਰ ਚੰਦਰ ਅਤੇ ਪ੍ਰੈਜ਼ਿਡੈਂਟ ਸੰਸਾਰ ਚੰਦ ਸੁਵਾਂ ਵੱਲੋਂ ਵੀ ਵਿਸ਼ੇਸ਼ ਯੋਗਦਾਨ ਦਿੱਤਾ ਗਿਆ। ਇਸ ਤੋਂ ਇਲਾਵਾ, ਗੁਰਦੁਆਰਾ ਗੁਰਬਾਣੀ ਸਾਗਰ ਦੀ ਸਮੂਚੀ ਕਮੇਟੀ ਵੱਲੋਂ ਵੀ ਇਸ ਸਮਾਗਮ ਨੂੰ ਕਾਮਯਾਬ ਬਣਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਗਈ।
ਸਮਾਗਮ ਦੇ ਅੰਤ ਵਿੱਚ ਆਯੋਜਕਾਂ ਵੱਲੋਂ ਸਾਰੇ ਹਾਜ਼ਰੀਨ ਦਾ ਦਿਲੋਂ ਧੰਨਵਾਦ ਕੀਤਾ ਗਿਆ, ਜਿਨ੍ਹਾਂ ਦੀ ਸਹਿਯੋਗ ਨਾਲ ਇਹ ਪ੍ਰੋਗਰਾਮ ਬਹੁਤ ਹੀ ਵਧੀਆ ਢੰਗ ਨਾਲ ਸਫਲਤਾਪੂਰਵਕ ਸੰਪੰਨ ਹੋਇਆ।

RELATED ARTICLES
- Advertisment -
Google search engine
Google search engine

Most Popular

Recent Comments