HomeCanadaਕੈਨੇਡਾ ਵਿੱਚ ਸਟੱਡੀ ਵੀਜ਼ਾ ‘ਤੇ ਆਏ ਪੰਜਾਬੀ ਨੌਜਵਾਨ ਦੀ ਡੁੱਬਣ ਨਾਲ ਮੌਤ,...

ਕੈਨੇਡਾ ਵਿੱਚ ਸਟੱਡੀ ਵੀਜ਼ਾ ‘ਤੇ ਆਏ ਪੰਜਾਬੀ ਨੌਜਵਾਨ ਦੀ ਡੁੱਬਣ ਨਾਲ ਮੌਤ, ਭਾਈਚਾਰੇ ਵਿੱਚ ਸੋਗ

ਟੋਰਾਂਟੋ/ਲੰਡਨ: ਸਟੱਡੀ ਵੀਜ਼ਾ ‘ਤੇ ਕੈਨੇਡਾ ਆਏ ਇੱਕ ਹੋਰ ਪੰਜਾਬੀ ਨੌਜਵਾਨ ਦੀ ਪਾਣੀ ਵਿੱਚ ਡੁੱਬਣ ਨਾਲ ਮੌਤ ਹੋਣ ਦੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਲੁਧਿਆਣਾ ਜ਼ਿਲ੍ਹੇ ਦੇ ਪਿੰਡ ਖਾਕਟ ਨਾਲ ਸਬੰਧਤ 21 ਸਾਲਾ ਮਨਦੀਪ ਸਿੰਘ ਦੀ ਮੌਤ ਹੇਮਿਲਟਨ ਦੇ ਇੱਕ ਸਵਿਮਿੰਗ ਪੂਲ ਵਿੱਚ ਵਾਪਰੀ ਘਟਨਾ ਤੋਂ ਬਾਅਦ ਹੋਈ।

ਜਾਣਕਾਰੀ ਅਨੁਸਾਰ, ਮਨਦੀਪ ਸਿੰਘ ਨੂੰ ਬੇਹੋਸ਼ੀ ਦੀ ਹਾਲਤ ਵਿੱਚ ਪੂਲ ਵਿੱਚੋਂ ਬਾਹਰ ਕੱਢ ਕੇ ਤੁਰੰਤ ਹਸਪਤਾਲ ਦਾਖ਼ਲ ਕਰਵਾਇਆ ਗਿਆ ਸੀ, ਜਿੱਥੇ ਉਹ ਕਈ ਦਿਨਾਂ ਤੱਕ ਜ਼ਿੰਦਗੀ ਲਈ ਸੰਘਰਸ਼ ਕਰਦਾ ਰਿਹਾ ਪਰ ਆਖ਼ਰਕਾਰ ਉਸ ਨੇ ਦਮ ਤੋੜ ਦਿੱਤਾ। ਮ੍ਰਿਤਕ ਆਪਣੇ ਮਾਪਿਆਂ ਦਾ ਇਕਲੌਤਾ ਪੁੱਤ ਸੀ, ਜਿਸ ਕਾਰਨ ਪਰਿਵਾਰ ‘ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ।

ਮਨਦੀਪ ਦੀ ਦੇਹ ਨੂੰ ਪੰਜਾਬ ਭੇਜਣ ਲਈ ਸਮਾਜ ਸੇਵੀ ਅਮਨਪ੍ਰੀਤ ਸਿੰਘ (ਬਰੈਂਪਟਨ) ਵੱਲੋਂ GoFundMe ਪੇਜ ਸ਼ੁਰੂ ਕੀਤਾ ਗਿਆ ਹੈ ਤਾਂ ਜੋ ਪਰਿਵਾਰ ਨੂੰ ਇਸ ਦੁਖਦਾਈ ਸਮੇਂ ਵਿੱਚ ਸਹਾਇਤਾ ਮਿਲ ਸਕੇ। ਫਿਲਹਾਲ ਇਹ ਸਪਸ਼ਟ ਨਹੀਂ ਹੋ ਸਕਿਆ ਕਿ ਮਨਦੀਪ ਸਿੰਘ ਪੂਲ ਵਿੱਚ ਕਿਵੇਂ ਡਿੱਗਿਆ ਅਤੇ ਹਾਦਸੇ ਦੇ ਹਾਲਾਤ ਕੀ ਸਨ, ਜਿਸ ਨੂੰ ਲੈ ਕੇ ਜਾਂਚ ਜਾਰੀ ਹੈ।

ਇਸੇ ਦੌਰਾਨ ਯੂਨਾਈਟਿਡ ਕਿੰਗਡਮ ਵਿੱਚ ਵੀ ਇੱਕ ਹੋਰ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ 28 ਸਾਲਾ ਰਿਸ਼ਭ ਪਟੇਲ ਨੇ ਦੋ ਲੋਕਾਂ ਦੀ ਜਾਨ ਬਚਾਉਂਦੇ ਹੋਏ ਆਪਣੀ ਜਾਨ ਗੁਆ ਦਿੱਤੀ।

ਜਾਣਕਾਰੀ ਮੁਤਾਬਕ, 26 ਮਈ ਨੂੰ ਰਿਸ਼ਭ ਪਟੇਲ ਆਪਣੀ ਪਤਨੀ ਅਤੇ ਡੇਢ ਸਾਲ ਦੀ ਬੇਟੀ ਨਾਲ ਮਿਲਟਨ ਕੀਨਜ਼ ਇਲਾਕੇ ਵਿੱਚ ਸੈਰ ਲਈ ਗਿਆ ਸੀ। ਇਸ ਦੌਰਾਨ ਪਾਣੀ ਦੇ ਨੇੜੇ ਦੋ ਵਿਅਕਤੀਆਂ ਦਾ ਸੰਤੁਲਨ ਵਿਗੜ ਗਿਆ ਅਤੇ ਉਹ ਪਾਣੀ ਵਿੱਚ ਡਿੱਗ ਪਏ। ਦੋਸਤਾਂ ਅਨੁਸਾਰ, ਰਿਸ਼ਭ ਇੱਕ ਮਾਹਿਰ ਤੈਰਾਕ ਸੀ ਅਤੇ ਉਸ ਨੇ ਬਿਨਾਂ ਦੇਰ ਕੀਤੇ ਪਾਣੀ ਵਿੱਚ ਛਾਲ ਮਾਰ ਕੇ ਦੋਹਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ।

ਪਰ ਇਸ ਰਾਹਤ ਕਾਰਵਾਈ ਦੌਰਾਨ ਅਚਾਨਕ ਉਸ ਨੂੰ ਦਿਲ ਦਾ ਦੌਰਾ ਪੈ ਗਿਆ ਅਤੇ ਉਹ ਖੁਦ ਪਾਣੀ ਵਿੱਚੋਂ ਬਾਹਰ ਨਹੀਂ ਆ ਸਕਿਆ। ਇਸ ਘਟਨਾ ਨਾਲ ਪਰਿਵਾਰ ਅਤੇ ਭਾਈਚਾਰੇ ਵਿੱਚ ਗਹਿਰਾ ਸੋਗ ਪਾਇਆ ਜਾ ਰਿਹਾ ਹੈ।

ਦੋਹਾਂ ਘਟਨਾਵਾਂ ਨੇ ਕੈਨੇਡਾ ਅਤੇ ਯੂ.ਕੇ. ਵਿੱਚ ਵੱਸਦੇ ਪੰਜਾਬੀ ਭਾਈਚਾਰੇ ਨੂੰ ਝੰਜੋੜ ਕੇ ਰੱਖ ਦਿੱਤਾ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments