ਕੈਲੀਫੋਰਨੀਆ – ਅਮਰੀਕਾ ਦੀਆਂ ਸਿੱਖ ਸੰਗਤਾਂ ਅਤੇ ਕਵੀਸ਼ਰਾਂ ਵੱਲੋਂ ਪ੍ਰਸਿੱਧ ਕਵੀਸ਼ਰ ਗੁਰਮੁਖ ਸਿੰਘ ਐੱਮ.ਏ. ਦਾ ਗੁਰਦੁਆਰਾ ਗੁਰਮਤਿ ਪ੍ਰਕਾਸ਼, ਮੈਨਟੇਕਾ ਵਿਖੇ ਵਿਸ਼ੇਸ਼ ਸਨਮਾਨ ਕੀਤਾ ਗਿਆ।
ਸਮਾਗਮ ਦੌਰਾਨ ਕਵੀਸ਼ਰ ਗੁਰਮੁਖ ਸਿੰਘ ਐੱਮ.ਏ. ਨੂੰ ਪੰਜਾਬੀ ਸਾਹਿਤ, ਕਵੀਸ਼ਰੀ ਕਲਾ ਅਤੇ ਸਿੱਖ ਇਤਿਹਾਸ ਦੇ ਪ੍ਰਚਾਰ-ਪ੍ਰਸਾਰ ਵਿੱਚ ਪਾਏ ਗਏ ਵਿਲੱਖਣ ਯੋਗਦਾਨ ਲਈ ਸੋਨੇ ਦੇ ਤਗਮੇ ਨਾਲ ਨਿਵਾਜਿਆ ਗਿਆ। ਇਸ ਮੌਕੇ ਅਮਰੀਕਾ ਭਰ ਤੋਂ ਪਹੁੰਚੇ ਕਵੀਸ਼ਰ ਸਿੰਘਾਂ ਅਤੇ ਸੰਗਤਾਂ ਨੇ ਉਨ੍ਹਾਂ ਦੀਆਂ ਸੇ ਵਾਵਾਂ ਦੀ ਭਰਪੂਰ ਸ਼ਲਾਘਾ ਕੀਤੀ।

ਬੁਲਾਰਿਆਂ ਨੇ ਕਿਹਾ ਕਿ ਕਵੀਸ਼ਰ ਗੁਰਮੁਖ ਸਿੰਘ ਐੱਮ.ਏ. ਨੇ ਆਪਣੀ ਕਲਾ ਰਾਹੀਂ ਸਿੱਖ ਇਤਿਹਾਸ, ਗੁਰਬਾਣੀ ਅਤੇ ਪੰਥਕ ਵਿਰਸੇ ਨੂੰ ਲੋਕਾਂ ਤੱਕ ਪਹੁੰਚਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਉਨ੍ਹਾਂ ਦੀਆਂ ਰਚਨਾਵਾਂ ਅਤੇ ਕਵੀਸ਼ਰੀ ਨੇ ਨੌਜਵਾਨ ਪੀੜ੍ਹੀ ਨੂੰ ਆਪਣੇ ਇਤਿਹਾਸ ਅਤੇ ਸੱਭਿਆਚਾਰ ਨਾਲ ਜੋੜਨ ਵਿੱਚ ਮਹੱਤਵਪੂਰਨ ਯੋਗਦਾਨ ਪਾਇਆ ਹੈ।
ਸਨਮਾਨ ਪ੍ਰਾਪਤ ਕਰਨ ਉਪਰੰਤ ਕਵੀਸ਼ਰ ਗੁਰਮੁਖ ਸਿੰਘ ਐੱਮ.ਏ. ਨੇ ਸਮੂਹ ਕਵੀਸ਼ਰ ਭਾਈਚਾਰੇ ਅਤੇ ਸੰਗਤਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਸਨਮਾਨ ਉਨ੍ਹਾਂ ਲਈ ਹੋਰ ਵੀ ਸਮਰਪਣ ਨਾਲ ਪੰਥ ਅਤੇ ਪੰਜਾਬੀ ਸੱਭਿਆਚਾਰ ਦੀ ਸੇਵਾ ਕਰਨ ਲਈ ਪ੍ਰੇਰਣਾ ਦਾ ਸਰੋਤ ਬਣੇਗਾ।
ਸਮਾਗਮ ਦੇ ਅੰਤ ਵਿੱਚ ਸੰਗਤਾਂ ਨੇ ਕਵੀਸ਼ਰ ਗੁਰਮੁਖ ਸਿੰਘ ਐੱਮ.ਏ. ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੀ ਚੰਗੀ ਸਿਹਤ ਅਤੇ ਲੰਬੀ ਉਮਰ ਦੀ ਕਾਮਨਾ ਕੀਤੀ।