HomeCanadaਖ਼ਾਲਸਾ ਸਕੈਂਡਰੀ ਸਕੂਲ ਸਰੀ ਵਿਖੇ ਪੰਜਾਬੀ ਭਾਈਚਾਰੇ ਦੀਆਂ ਉੱਘੀਆਂ ਸ਼ਖ਼ਸੀਅਤਾਂ ਦੀ ਯਾਦਗਾਰੀ...

ਖ਼ਾਲਸਾ ਸਕੈਂਡਰੀ ਸਕੂਲ ਸਰੀ ਵਿਖੇ ਪੰਜਾਬੀ ਭਾਈਚਾਰੇ ਦੀਆਂ ਉੱਘੀਆਂ ਸ਼ਖ਼ਸੀਅਤਾਂ ਦੀ ਯਾਦਗਾਰੀ ਮੁਲਾਕਾਤ

ਸਰੀ, ਬੀ.ਸੀ. (ਰਵੀ ਕਾਂਤ ਸ਼ਰਮਾ) – ਕੈਨੇਡਾ ਦੇ ਸਰੀ ਸਥਿਤ ਖ਼ਾਲਸਾ ਸਕੈਂਡਰੀ ਸਕੂਲ ਵਿਖੇ ਪੰਜਾਬੀ ਭਾਈਚਾਰੇ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਦੀ ਇੱਕ ਯਾਦਗਾਰੀ ਮੁਲਾਕਾਤ ਹੋਈ। ਇਸ ਮੌਕੇ ਦੀਵਾਨ ਟੋਡਰ ਮੱਲ ਹਵੇਲੀ ਰੈਸਟੋਰੇਸ਼ਨ ਪ੍ਰੋਜੈਕਟ ਦੇ ਪ੍ਰਧਾਨ ਲਖਵਿੰਦਰ ਸਿੰਘ ਕਾਨੇਕੇ ਨੇ ਆਪਣੇ ਕੈਨੇਡਾ ਦੌਰੇ ਦੌਰਾਨ ਸਕੂਲ ਦਾ ਦੌਰਾ ਕੀਤਾ।

ਇਸ ਮੌਕੇ ਉਨ੍ਹਾਂ ਦੀ ਮੁਲਾਕਾਤ ਕੈਨੇਡਾ ਦੇ ਉੱਘੇ ਕਾਰੋਬਾਰੀ ਸਵਰਗੀ ਸਰਦਾਰ ਰਿਪੁਦਮਨ ਸਿੰਘ ਮਲਿਕ ਦੇ ਸਪੁੱਤਰ ਸਰਦਾਰ ਜਪਨਾਮ ਸਿੰਘ ਮਲਿਕ, ਖ਼ਾਲਸਾ ਸਕੈਂਡਰੀ ਸਕੂਲ ਦੀ ਪ੍ਰਿੰਸੀਪਲ ਬੀਬੀ ਗੁਰਵਿੰਦਰ ਕੌਰ ਮਲਿਕ ਅਤੇ ਗੁਰੂ ਨਾਨਕ ਇੰਸਟੀਚਿਊਟ ਆਫ਼ ਗਲੋਬਲ ਸਟੱਡੀਜ਼ ਦੇ ਮੁੱਖ ਸੇਵਾਦਾਰ ਸਰਦਾਰ ਗਿਆਨ ਸਿੰਘ ਸੰਧੂ ਨਾਲ ਹੋਈ।

ਮੁਲਾਕਾਤ ਦੌਰਾਨ ਸਿੱਖ ਵਿਰਾਸਤ ਦੀ ਸੰਭਾਲ, ਪੰਜਾਬੀ ਭਾਸ਼ਾ ਦੇ ਪ੍ਰਚਾਰ-ਪ੍ਰਸਾਰ, ਗੁਰਮਤਿ ਸਿੱਖਿਆ ਅਤੇ ਨੌਜਵਾਨ ਪੀੜ੍ਹੀ ਨੂੰ ਆਪਣੇ ਇਤਿਹਾਸ ਅਤੇ ਸੱਭਿਆਚਾਰ ਨਾਲ ਜੋੜਨ ਵਰਗੇ ਅਹਿਮ ਵਿਸ਼ਿਆਂ ‘ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਹਾਜ਼ਰ ਸ਼ਖ਼ਸੀਅਤਾਂ ਨੇ ਕਿਹਾ ਕਿ ਵਿਦੇਸ਼ਾਂ ਵਿੱਚ ਅਜਿਹੀਆਂ ਸੰਸਥਾਵਾਂ ਅਤੇ ਪ੍ਰੋਜੈਕਟ ਪੰਜਾਬੀ ਅਤੇ ਸਿੱਖ ਵਿਰਾਸਤ ਨੂੰ ਸੰਭਾਲਣ ਵਿੱਚ ਅਹਿਮ ਯੋਗਦਾਨ ਪਾ ਰਹੇ ਹਨ।

ਇਸ ਮੌਕੇ ਲਖਵਿੰਦਰ ਸਿੰਘ ਕਾਨੇਕੇ ਨੇ ਖ਼ਾਲਸਾ ਸਕੈਂਡਰੀ ਸਕੂਲ ਵੱਲੋਂ ਸਿੱਖਿਆ ਦੇ ਨਾਲ-ਨਾਲ ਸਿੱਖੀ ਅਤੇ ਪੰਜਾਬੀਅਤ ਦੀਆਂ ਕਦਰਾਂ-ਕੀਮਤਾਂ ਨੂੰ ਪ੍ਰਫੁੱਲਤ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਵਿਦੇਸ਼ਾਂ ਵਿੱਚ ਰਹਿ ਕੇ ਵੀ ਆਪਣੀਆਂ ਜੜ੍ਹਾਂ ਨਾਲ ਜੁੜੇ ਰਹਿਣਾ ਸਮੇਂ ਦੀ ਮੁੱਖ ਲੋੜ ਹੈ।

ਅੰਤ ਵਿੱਚ ਸਾਰੀਆਂ ਸ਼ਖ਼ਸੀਅਤਾਂ ਨੇ ਇਸ ਯਾਦਗਾਰੀ ਮੌਕੇ ਨੂੰ ਕੈਮਰੇ ਵਿੱਚ ਕੈਦ ਕਰਵਾਇਆ ਅਤੇ ਇੱਕ-ਦੂਜੇ ਨੂੰ ਸ਼ੁਭਕਾਮਨਾਵਾਂ ਦਿੱਤੀਆਂ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments