Home Canada ਪ੍ਰਿੰਸੀਪਲ ਮਲੂਕ ਚੰਦ ਕਲੇਰ ਦੇ ਗ੍ਰਹਿ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ...

ਪ੍ਰਿੰਸੀਪਲ ਮਲੂਕ ਚੰਦ ਕਲੇਰ ਦੇ ਗ੍ਰਹਿ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਪ੍ਰਕਾਸ਼, ਸੁਖਮਨੀ ਸਾਹਿਬ ਦੇ ਪਾਠ ਅਤੇ ਕੀਰਤਨ ਕਰਵਾਇਆ ਗਿਆ

0

ਸਰੀ, ਬੀ.ਸੀ. (ਰਵੀ ਕਾਂਤ ਸ਼ਰਮਾ) – ਸਰੀ, ਬ੍ਰਿਟਿਸ਼ ਕੋਲੰਬੀਆ ਵਿਖੇ ਪ੍ਰਿੰਸੀਪਲ ਮਲੂਕ ਚੰਦ ਕਲੇਰ ਅਤੇ ਉਨ੍ਹਾਂ ਦੇ ਸਮੂਹ ਪਰਿਵਾਰ ਵੱਲੋਂ ਆਪਣੇ ਨਵੇਂ ਗ੍ਰਹਿ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਪ੍ਰਕਾਸ਼ ਕਰਵਾਇਆ ਗਿਆ। ਇਸ ਪਾਵਨ ਅਵਸਰ ‘ਤੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਉਪਰੰਤ ਗੁਰਬਾਣੀ ਕੀਰਤਨ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਹਾਜ਼ਰੀ ਭਰ ਕੇ ਗੁਰੂ ਚਰਨਾਂ ਵਿੱਚ ਆਪਣੀ ਸ਼ਰਧਾ ਭੇਟ ਕੀਤੀ।

ਇਸ ਮੌਕੇ ਪ੍ਰਿੰਸੀਪਲ ਮਲੂਕ ਚੰਦ ਕਲੇਰ ਨੇ ਦੱਸਿਆ ਕਿ ਉਨ੍ਹਾਂ ਨੇ 21 ਜੂਨ 2021 ਨੂੰ ਇਹ ਨਵਾਂ ਘਰ ਖਰੀਦਿਆ ਸੀ। ਉਸ ਸਮੇਂ ਤੋਂ ਹੀ ਪੂਰੇ ਪਰਿਵਾਰ ਦੀ ਦਿਲੀ ਇੱਛਾ ਸੀ ਕਿ ਇਸ ਗ੍ਰਹਿ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਪ੍ਰਕਾਸ਼ ਕਰਵਾ ਕੇ ਗੁਰੂ ਮਹਾਰਾਜ ਦੀ ਅਪਾਰ ਕਿਰਪਾ ਪ੍ਰਾਪਤ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਅੱਜ ਗੁਰੂ ਸਾਹਿਬ ਦੀ ਬਖ਼ਸ਼ਿਸ਼ ਨਾਲ ਇਹ ਮਨੋਕਾਮਨਾ ਪੂਰੀ ਹੋਈ ਹੈ, ਜਿਸ ਦੀ ਖੁਸ਼ੀ ਸਾਰਾ ਪਰਿਵਾਰ ਮਹਿਸੂਸ ਕਰ ਰਿਹਾ ਹੈ।ਧਾਰਮਿਕ ਸਮਾਗਮ ਦੌਰਾਨ ਸੰਗਤਾਂ ਨੇ ਗੁਰਬਾਣੀ ਕੀਰਤਨ ਦਾ ਆਨੰਦ ਮਾਣਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਸਮਾਗਮ ਤੋਂ ਬਾਅਦ ਗੁਰੂ ਕਾ ਲੰਗਰ ਵੀ ਅਤੁੱਟ ਵਰਤਾਇਆ ਗਿਆ।

ਇਸ ਪਾਵਨ ਸਮਾਗਮ ਵਿੱਚ ਸ੍ਰੀ ਗੁਰੂ ਰਵਿਦਾਸ ਸਭਾ ਵੈਨਕੂਵਰ ਵੱਲੋਂ ਗੁਰਮੁਖ ਸਿੰਘ ਸਿੱਧੂ, ਜੀਤ ਸਿੰਘ ਮਹਿਰਾ ਅਤੇ ਸੁਸ਼ੀਲ ਚੌਧਰੀ ਨੇ ਵਿਸ਼ੇਸ਼ ਤੌਰ ‘ਤੇ ਸ਼ਮੂਲੀਅਤ ਕਰਦਿਆਂ ਪ੍ਰਿੰਸੀਪਲ ਮਲੂਕ ਚੰਦ ਕਲੇਰ ਅਤੇ ਉਨ੍ਹਾਂ ਦੇ ਸਮੂਹ ਪਰਿਵਾਰ ਨੂੰ ਵਧਾਈ ਦਿੱਤੀ। ਉਨ੍ਹਾਂ ਨੇ ਅਰਦਾਸ ਕੀਤੀ ਕਿ ਗੁਰੂ ਮਹਾਰਾਜ ਦੀਆਂ ਬੇਅੰਤ ਬਖ਼ਸ਼ਿਸ਼ਾਂ ਹਮੇਸ਼ਾ ਪਰਿਵਾਰ ‘ਤੇ ਬਣੀਆਂ ਰਹਿਣ ਅਤੇ ਉਹ ਸੇਵਾ, ਸਿਮਰਨ ਅਤੇ ਗੁਰਮਤਿ ਦੇ ਮਾਰਗ ‘ਤੇ ਅੱਗੇ ਵਧਦੇ ਰਹਿਣ।

ਸਮਾਗਮ ਦਾ ਮਾਹੌਲ ਪੂਰੀ ਤਰ੍ਹਾਂ ਰੂਹਾਨੀ ਰੰਗ ਵਿੱਚ ਰੰਗਿਆ ਹੋਇਆ ਸੀ ਅਤੇ ਹਾਜ਼ਰ ਸੰਗਤਾਂ ਨੇ ਇਸ ਨੂੰ ਇੱਕ ਯਾਦਗਾਰ ਧਾਰਮਿਕ ਸਮਾਗਮ ਕਰਾਰ ਦਿੱਤਾ।

NO COMMENTS

LEAVE A REPLY

Please enter your comment!
Please enter your name here

Exit mobile version