HomeCanadaਕੈਨੇਡਾ ਦੌਰੇ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਵਫ਼ਦ ਦਾ ਮੌਂਟਰੀਆਲ ਵਿੱਚ ਸਵਾਗਤ,...

ਕੈਨੇਡਾ ਦੌਰੇ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਵਫ਼ਦ ਦਾ ਮੌਂਟਰੀਆਲ ਵਿੱਚ ਸਵਾਗਤ, ਐਨਆਰਆਈ ਮੁੱਦਿਆਂ ‘ਤੇ ਹੋਈ ਚਰਚਾ

ਮੌਂਟਰੀਆਲ/ਕੈਨੇਡਾ (ਮਨਿੰਦਰ) – ‘ਗੱਲ ਪੰਜਾਬ ਦੀ’ ਮੁਹਿੰਮ ਤਹਿਤ ਕੈਨੇਡਾ ਦੇ ਦੌਰੇ ‘ਤੇ ਪੁੱਜੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂਆਂ ਦੇ ਵਫ਼ਦ ਦਾ ਮੌਂਟਰੀਆਲ ਦੇ ਵੋਦਰਾਏ-ਡੋਰਿਅਨ ਖੇਤਰ ਵਿੱਚ ਪ੍ਰਵਾਸੀ ਪੰਜਾਬੀਆਂ ਵੱਲੋਂ ਸਵਾਗਤ ਕੀਤਾ ਗਿਆ। ਇਸ ਮੌਕੇ ਕਰਵਾਏ ਗਏ ਇਕੱਠ ਵਿੱਚ ਵੱਡੀ ਗਿਣਤੀ ਵਿੱਚ ਪ੍ਰਵਾਸੀ ਪੰਜਾਬੀਆਂ ਨੇ ਸ਼ਮੂਲੀਅਤ ਕੀਤੀ।

ਵਫ਼ਦ ਵਿੱਚ ਸ਼ਾਮਲ ਆਗੂਆਂ ਤੇਜਿੰਦਰ ਸਿੰਘ ਮਿੱਡੂਖੇੜਾ, ਗੁਰਪ੍ਰੀਤ ਸਿੰਘ ਝੱਬਰ, ਬਰਜਿੰਦਰ ਸਿੰਘ ਮੱਖਣ ਬਰਾੜ, ਪਰਮਜੀਤ ਸਿੰਘ ਢਿੱਲੋਂ, ਹਰਜਾਪ ਸਿੰਘ ਸੰਘਾ, ਐਡਵੋਕੇਟ ਰਾਜ ਕਮਲ ਸਿੰਘ, ਜਸਪ੍ਰੀਤ ਸਿੰਘ ਮਾਹਲਾ ਅਤੇ ਸਤਵਿੰਦਰਪਾਲ ਸਿੰਘ ਢੱਟ ਨੇ ਪ੍ਰਵਾਸੀ ਪੰਜਾਬੀਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਕਿਹਾ ਕਿ ਐਨਆਰਆਈ ਭਾਈਚਾਰੇ ਦੇ ਮੁੱਦਿਆਂ ਨੂੰ ਪਾਰਟੀ ਵੱਲੋਂ ਪਹਿਲ ਦੇ ਆਧਾਰ ‘ਤੇ ਉਠਾਇਆ ਜਾਵੇਗਾ।

ਆਗੂਆਂ ਨੇ ਕਿਹਾ ਕਿ ਕੈਨੇਡਾ ਦੇ ਵੱਖ-ਵੱਖ ਸ਼ਹਿਰਾਂ ਵਿੱਚ ਕਰਵਾਏ ਜਾ ਰਹੇ ਪ੍ਰੋਗਰਾਮਾਂ ਦਾ ਮਕਸਦ ਐਨਆਰਆਈ ਭਾਈਚਾਰੇ ਨਾਲ ਸਿੱਧਾ ਸੰਪਰਕ ਕਰਨਾ ਅਤੇ ਸਾਲ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਲੋਕਾਂ ਦੇ ਸੁਝਾਅ ਪ੍ਰਾਪਤ ਕਰਨਾ ਹੈ।

ਇਸ ਸਮਾਗਮ ਦੇ ਪ੍ਰਬੰਧਾਂ ਵਿੱਚ ਅਕਾਲੀ ਦਲ ਦੇ ਟਕਸਾਲੀ ਵਰਕਰ ਅਤੇ ਪਿੰਡ ਹੁਸੈਨਪੁਰ ਲਾਲੋਵਾਲ ਦੇ ਸਾਬਕਾ ਸਰਪੰਚ ਸਰਦਾਰ ਨਰਿੰਦਰਜੀਤ ਸਿੰਘ ਦੇ ਪਰਿਵਾਰ ਨੇ ਅਹਿਮ ਭੂਮਿਕਾ ਨਿਭਾਈ। ਉਨ੍ਹਾਂ ਦੇ ਭਤੀਜੇ ਅਰਮਿੰਦਰ ਸਿੰਘ ਅਤੇ ਸਪੁੱਤਰ ਅਮਨਦੀਪ ਸਿੰਘ ਤੇ ਰਮਿੰਦਰਦੀਪ ਸਿੰਘ ਦੀ ਦੇਖ-ਰੇਖ ਹੇਠ ਸਮਾਗਮ ਦਾ ਪ੍ਰਬੰਧ ਕੀਤਾ ਗਿਆ।

ਇਸ ਮੌਕੇ ਨੌਜਵਾਨਾਂ, ਕਾਰੋਬਾਰੀਆਂ ਅਤੇ ਟਰਾਂਸਪੋਰਟ ਇੰਡਸਟਰੀ ਨਾਲ ਜੁੜੇ ਨੁਮਾਇੰਦਿਆਂ ਨੇ ਐਨਆਰਆਈ ਭਾਈਚਾਰੇ ਨਾਲ ਸਬੰਧਤ ਵੱਖ-ਵੱਖ ਮੁੱਦੇ ਵਫ਼ਦ ਸਾਹਮਣੇ ਰੱਖੇ। ਬੁਲਾਰਿਆਂ ਨੇ ਕਿਹਾ ਕਿ ਪੰਜਾਬ ਵਿੱਚ ਐਨਆਰਆਈਆਂ ਲਈ ਪ੍ਰਭਾਵਸ਼ਾਲੀ ਸੇਵਾਵਾਂ ਅਤੇ ਸ਼ਿਕਾਇਤ ਨਿਵਾਰਣ ਪ੍ਰਣਾਲੀ ਨੂੰ ਹੋਰ ਮਜ਼ਬੂਤ ਬਣਾਉਣ ਦੀ ਲੋੜ ਹੈ।

ਸਮਾਗਮ ਵਿੱਚ ਸਰਬਦੀਪ ਸਿੰਘ ਬਾਠ, ਜਸਕਰਨ ਸਿੰਘ ਲਿਹਲ, ਗੁਰਿੰਦਰ ਸਿੰਘ ਜੋਹਲ, ਗੁਰਪ੍ਰੀਤ ਸਿੰਘ ਸ਼ੇਰਗਿੱਲ, ਜਸਵਿੰਦਰ ਸਿੰਘ ਜੱਸਾ, ਅਮਨ ਪੰਨੂ, ਹਰਨੇਕ ਪੰਨੂ, ਚਰਨਜੀਤ ਸਿੰਘ, ਬੱਲੀ ਘੁੰਮਣ, ਰਮਨੀਤ ਜੋਹਲ, ਮਨਜਿੰਦਰ ਚੰਦੀ, ਲਖਵਿੰਦਰ ਸਿੰਘ ਸ਼ੋਕਰ, ਜੱਸਾ ਭੰਡਾਲ, ਸਰਬਜੀਤ ਭੰਡਾਲ, ਜਸਪਾਲ ਢਿੱਲੋਂ, ਜਤਿੰਦਰ ਸਿੰਘ ਮੁਲਤਾਨੀ, ਗੁਰਕਿਰਪਾਲ ਸਿੰਘ ਤੁਲੀ, ਹਰਪਾਲ ਸਿੰਘ ਧੂਤ, ਪਲਵਿੰਦਰ ਰੰਧਾਵਾ ਅਤੇ ਇੰਦਰਪ੍ਰੀਤ ਟਵਾਣਾ ਸਮੇਤ ਇਲਾਕੇ ਦੀਆਂ ਹੋਰ ਪ੍ਰਮੁੱਖ ਸ਼ਖਸੀਅਤਾਂ ਵੀ ਹਾਜ਼ਰ ਸਨ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments