HomeCanadaਪ੍ਰਧਾਨ ਮੰਤਰੀ ਕਾਰਨੀ ਵੱਲੋਂ ਕੈਨੇਡਾ ਅਤੇ ਦੁਨੀਆ ਭਰ ਸਾਰੇ ਮੁਸਲਮਾਨ ਭਾਈਚਾਰੇ ਨੂੰ...

ਪ੍ਰਧਾਨ ਮੰਤਰੀ ਕਾਰਨੀ ਵੱਲੋਂ ਕੈਨੇਡਾ ਅਤੇ ਦੁਨੀਆ ਭਰ ਸਾਰੇ ਮੁਸਲਮਾਨ ਭਾਈਚਾਰੇ ਨੂੰ ਈਦ-ਉਲ-ਅਜ਼ਹਾ ਦੀ ਮੁਬਾਰਕਬਾਦ

ਓਟਾਵਾ, 27 ਮਈ (ਨਿਊਜ਼ ਡੈਸਕ):ਕੈਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਈਦ-ਉਲ-ਅਜ਼ਹਾ ਦੇ ਪਵਿੱਤਰ ਮੌਕੇ ‘ਤੇ ਦੇਸ਼ ਅਤੇ ਵਿਦੇਸ਼ਾਂ ਵਿੱਚ ਰਹਿ ਰਹੇ ਸਾਰੇ ਮੁਸਲਮਾਨ ਭਾਈਚਾਰੇ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ। ਆਪਣੇ ਸੰਦੇਸ਼ ਵਿੱਚ ਪ੍ਰਧਾਨ ਮੰਤਰੀ ਨੇ ਕਿਹਾ ਕਿ ਅੱਜ ਦੁਨੀਆ ਭਰ ਵਿੱਚ ਮੁਸਲਮਾਨ ਈਦ-ਉਲ-ਅਜ਼ਹਾ ਮਨਾਉਂਦੇ ਹਨ, ਜੋ ਕਿ ਹਜ਼ ਯਾਤਰਾ ਦੇ ਅੰਤ ਨੂੰ ਦਰਸਾਉਂਦਾ ਹੈ ਅਤੇ ਜਿਸਨੂੰ “ਕੁਰਬਾਨੀ ਦਾ ਤਿਉਹਾਰ” ਵੀ ਕਿਹਾ ਜਾਂਦਾ ਹੈ।ਉਨ੍ਹਾਂ ਕਿਹਾ ਕਿ ਈਦ-ਉਲ-ਅਜ਼ਹਾ ਦਇਆ, ਦਰਿਆਦਿਲੀ ਅਤੇ ਸੇਵਾ ਦਾ ਪ੍ਰਤੀਕ ਹੈ ਅਤੇ ਇਹ ਮੁੱਲ ਕੈਨੇਡਾ ਦੀ ਪਹਿਚਾਣ ਦਾ ਅਹਿਮ ਹਿੱਸਾ ਹਨ। ਕਾਰਨੀ ਨੇ ਇਹ ਵੀ ਕਿਹਾ ਕਿ ਕੈਨੇਡੀਅਨ ਮੁਸਲਮਾਨ ਇਨ੍ਹਾਂ ਮੁੱਲਾਂ ਰਾਹੀਂ ਦੇਸ਼ ਨੂੰ ਹੋਰ ਮਜ਼ਬੂਤ ਅਤੇ ਖੁਸ਼ਹਾਲ ਬਣਾਉਣ ਵਿੱਚ ਵੱਡਾ ਯੋਗਦਾਨ ਪਾ ਰਹੇ ਹਨ।  ਪ੍ਰਧਾਨ ਮੰਤਰੀ ਨੇ ਆਪਣੇ ਸੰਦੇਸ਼ ਦੇ ਅੰਤ ਵਿੱਚ ਕਿਹਾ, “ਮੈਂ ਈਦ ਮਨਾਉਣ ਵਾਲੇ ਸਾਰੇ ਲੋਕਾਂ ਨੂੰ ਖੁਸ਼ਹਾਲ ਅਤੇ ਮੁਬਾਰਕ ਈਦ-ਉਲ-ਅਜ਼ਹਾ ਦੀਆਂ ਸ਼ੁਭਕਾਮਨਾਵਾਂ ਦਿੰਦਾ ਹਾਂ। ਈਦ ਮੁਬਾਰਕ।”

RELATED ARTICLES
- Advertisment -
Google search engine
Google search engine

Most Popular

Recent Comments