ਲੁਧਿਆਣਾ : ਲੁਧਿਆਣਾ ਪੁਲਿਸ ਨੇ ਆਪਣੇ ਨਿੱਜੀ ਫਾਇਦੇ ਲਈ ਇਕ 16 ਸਾਲਾ ਲੜਕੀ ਨੂੰ ਕਥਿਤ ਤੌਰ ‘ਤੇ ਬੰਧਕ ਬਣਾ ਕੇ ਰੱਖਣ ਦੇ ਦੋਸ਼ ‘ਚ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਜਸਵਿੰਦਰ ਪਾਲ ਨੇ ਦੱਸਿਆ ਕਿ ਸ਼ਿਕਾਇਤਕਰਤਾ ਰਾਮਬਾਬੂ ਸਾਹਨੀ ਵਾਸੀ ਨਿਊ ਕੁਲਦੀਪ ਨਗਰ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਕਿ 24 ਜਨਵਰੀ ਨੂੰ ਉਸ ਦੀ 16 ਸਾਲਾ ਬੇਟੀ ਅਚਾਨਕ ਘਰੋਂ ਲਾਪਤਾ ਹੋ ਗਈ।
ਸ਼ਿਕਾਇਤਕਰਤਾ ਨੂੰ ਸ਼ੱਕ ਹੈ ਕਿ ਉਸ ਦੀ ਧੀ ਨੂੰ ਕਿਸੇ ਅਣਪਛਾਤੇ ਵਿਅਕਤੀ ਨੇ ਆਪਣੇ ਨਿੱਜੀ ਹਿੱਤਾਂ ਲਈ ਬੰਧਕ ਬਣਾ ਲਿਆ ਹੈ। ਜਾਂਚ ਅਧਿਕਾਰੀ ਨੇ ਦੱਸਿਆ ਕਿ ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।










