Monday, August 10, 2026
Google search engine
Homeਸੰਸਾਰਵੀਅਤਨਾਮ ਦੇ ਫੂ ਕੁਓਕ ਟਾਪੂ ਦੇ ਨੇੜੇ ਭਾਰਤੀ ਸੈਲਾਨੀਆਂ ਨੂੰ ਲੈ ਕੇ...

ਵੀਅਤਨਾਮ ਦੇ ਫੂ ਕੁਓਕ ਟਾਪੂ ਦੇ ਨੇੜੇ ਭਾਰਤੀ ਸੈਲਾਨੀਆਂ ਨੂੰ ਲੈ ਕੇ ਜਾ ਰਹੀ ਕਿਸ਼ਤੀ ਅਚਾਨਕ ਪਲਟੀ

ਵੀਅਤਨਾਮ : ਵੀਅਤਨਾਮ ਦੇ ਫੂ ਕੁਓਕ ਟਾਪੂ ਦੇ ਨੇੜੇ ਇੱਕ ਵੱਡਾ ਹਾਦਸਾ ਵਾਪਰਿਆ, ਜਿੱਥੇ ਕਈ ਭਾਰਤੀ ਸੈਲਾਨੀਆਂ ਨੂੰ ਲੈ ਕੇ ਜਾ ਰਹੀ ਇੱਕ ਕਿਸ਼ਤੀ ਅਚਾਨਕ ਪਲਟ ਗਈ। ਇਸ ਦੁਖਦਾਈ ਘਟਨਾ ਤੋਂ ਬਾਅਦ, ਸਥਾਨਕ ਪ੍ਰਸ਼ਾਸਨ ਬਚਾਅ ਅਤੇ ਰਾਹਤ ਕਾਰਜਾਂ ਵਿੱਚ ਜੁਟ ਗਿਆ ਹੈ। ਵੀਅਤਨਾਮ ਵਿੱਚ ਭਾਰਤੀ ਦੂਤਾਵਾਸ ਉੱਥੋਂ ਦੀ ਸਰਕਾਰ ਨਾਲ ਲਗਾਤਾਰ ਸੰਪਰਕ ਵਿੱਚ ਹੈ, ਤਾਂ ਜੋ ਹਾਦਸੇ ਨਾਲ ਸਬੰਧਤ ਸਾਰੀ ਜਾਣਕਾਰੀ ਤੁਰੰਤ ਪ੍ਰਾਪਤ ਕੀਤੀ ਜਾ ਸਕੇ। ਲਾਪਤਾ ਲੋਕਾਂ ਨੂੰ ਲੱਭਣ ਲਈ ਬਚਾਅ ਕਾਰਜ ਜਾਰੀ ਹੈ, ਅਤੇ ਭਾਰਤੀ ਅਧਿਕਾਰੀ ਸਥਿਤੀ ‘ਤੇ ਨੇੜਿਓਂ ਨਜ਼ਰ ਰੱਖ ਰਹੇ ਹਨ।

ਹਾਦਸੇ ਦੀ ਖ਼ਬਰ ਮਿਲਦੇ ਹੀ ਵੀਅਤਨਾਮ ਵਿੱਚ ਭਾਰਤੀ ਦੂਤਾਵਾਸ ਨੇ ਸੋਸ਼ਲ ਮੀਡੀਆ ਪਲੇਟਫਾਰਮ X ‘ਤੇ ਇੱਕ ਪੋਸਟ ਸਾਂਝੀ ਕਰਕੇ ਘਟਨਾ ਦੀ ਪੁਸ਼ਟੀ ਕੀਤੀ। ਦੂਤਾਵਾਸ ਨੇ ਟਵੀਟ ਕੀਤਾ, “ਇੱਕ ਬਹੁਤ ਹੀ ਦੁਖਦਾਈ ਘਟਨਾ ਵਿੱਚ, ਕੁਝ ਘੰਟੇ ਪਹਿਲਾਂ ਵੀਅਤਨਾਮ ਦੇ ਫੂ ਕੁਓਕ ਟਾਪੂ ਨੇੜੇ ਕਈ ਭਾਰਤੀ ਸੈਲਾਨੀਆਂ ਨੂੰ ਲੈ ਕੇ ਜਾ ਰਹੀ ਇੱਕ ਕਿਸ਼ਤੀ ਪਲਟ ਗਈ। ਹਾਦਸੇ ਦੇ ਸਹੀ ਵੇਰਵਿਆਂ ਦਾ ਪਤਾ ਲਗਾਇਆ ਜਾ ਰਿਹਾ ਹੈ, ਸਥਾਨਕ ਅਧਿਕਾਰੀਆਂ ਵੱਲੋਂ ਖੋਜ ਅਤੇ ਬਚਾਅ ਕਾਰਜ ਫਿਲਹਾਲ ਜਾਰੀ ਹਨ।”

ਮਦਦ ਲਈ ਬਣੇ ਕੰਟਰੋਲ ਰੂਮ, ਜਾਰੀ ਕੀਤੇ ਗਏ ਇਹ ਨੰਬਰ

ਪ੍ਰਭਾਵਿਤ ਪਰਿਵਾਰਾਂ ਨੂੰ ਸਹਾਇਤਾ ਅਤੇ ਜਾਣਕਾਰੀ ਪ੍ਰਦਾਨ ਕਰਨ ਲਈ ਹੋ ਚੀ ਮਿਨਹ ਸਿਟੀ ਵਿੱਚ ਭਾਰਤੀ ਦੂਤਾਵਾਸ (ਕੌਂਸਲੇਟ ਜਨਰਲ) ਵਿਖੇ ਇੱਕ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ। ਲੋਕ ਹੇਠ ਲਿਖੇ ਨੰਬਰਾਂ ‘ਤੇ ਸੰਪਰਕ ਕਰ ਸਕਦੇ ਹਨ:

+84 36 281 7930

+84 91 552 37 14

+84 33 452 0414

ਇਸ ਤੋਂ ਇਲਾਵਾ, ਹਨੋਈ ਵਿੱਚ ਇੱਕ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ, ਜਿਸਦਾ ਹੈਲਪਲਾਈਨ ਨੰਬਰ +84 91 308 9165 ਹੈ। ਦੂਤਾਵਾਸ ਨੇ ਸਪੱਸ਼ਟ ਤੌਰ ‘ਤੇ ਕਿਹਾ ਹੈ ਕਿ ਉਹ ਹਰ ਸਮੇਂ ਕਿਸੇ ਵੀ ਪੁੱਛਗਿੱਛ ਜਾਂ ਸਹਾਇਤਾ ਦੇ ਲਈ ਹਰ ਸਮੇਂ ਤਿਆਰ ਹਨ।

ਬਚਾਅ ਕਾਰਜ ਜਾਰੀ

ਸਥਾਨਕ ਪ੍ਰਸ਼ਾਸਨ ਨੇ ਕਿਸ਼ਤੀ ਪਲਟਦੇ ਹੀ ਤੁਰੰਤ ਕਾਰਵਾਈ ਸ਼ੁਰੂ ਕਰ ਦਿੱਤੀ ਸੀ, ਤਾਂਕਿ ਪਾਣੀ ਵਿੱਚ ਫਸੇ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਿਆ ਜਾ ਸਕੇ। ਇਸ ਵੇਲੇ ਬਚਾਅ ਟੀਮਾਂ ਪੂਰੀ ਮਿਹਨਤ ਨਾਲ ਕੰਮ ਕਰ ਰਹੀਆਂ ਹਨ। ਜਿਵੇਂ-ਜਿਵੇਂ ਨਵੀਂ ਜਾਣਕਾਰੀ  ਸਾਹਮਣੇ ਆਵੇਗੀ, ਇਸਨੂੰ ਸਾਂਝਾ ਕੀਤਾ ਜਾਵੇਗਾ। ਸਭ ਤੋਂ ਵੱਡੀ ਤਰਜੀਹ ਬਚਾਅ ਕਾਰਜ ਨੂੰ ਪੂਰਾ ਕਰਨਾ ਅਤੇ ਪ੍ਰਭਾਵਿਤ ਲੋਕਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰਨਾ ਹੈ। ਦੂਤਾਵਾਸ ਦੀ ਟੀਮ ਸਥਿਤੀ ਦੀ ਲਗਾਤਾਰ ਨਿਗਰਾਨੀ ਕਰ ਰਹੀ ਹੈ। ਹਾਦਸੇ ਦਾ ਅਸਲ ਕਾਰਨ ਕੀ ਸੀ, ਕੀ ਮੌਸਮ ਖਰਾਬ ਸੀ ਜਾਂ ਕੀ ਕਿਸ਼ਤੀ ਵਿੱਚ ਸਮਰੱਥਾ ਤੋਂ ਵੱਧ ਲੋਕ ਸਵਾਰ ਸਨ, ਇਨ੍ਹਾਂ ਸਾਰੇ ਪਹਿਲੂਆਂ ਦੀ ਜਾਂਚ ਕੀਤੀ ਜਾ ਰਹੀ ਹੈ।

RELATED ARTICLES
- Advertisment -
Google search engine
Google search engine
Google search engine

Most Popular

Recent Comments