ਜਾਪਾਨੀ ਸੈਲਾਨੀਆਂ ਨੂੰ ਲੈ ਕੇ ਜਾ ਰਹੀ ਇੱਕ ਬੱਸ ਡਿੱਗੀ ਖਾਈ ‘ਚ

0
145

ਤੁਰਕੀ : ਤੁਰਕੀ ਵਿੱਚ ਇੱਕ ਦਰਦਨਾਕ ਘਟਨਾ ਵਿੱਚ, ਜਾਪਾਨੀ ਸੈਲਾਨੀਆਂ ਨੂੰ ਲੈ ਕੇ ਜਾ ਰਹੀ ਇੱਕ ਬੱਸ ਬੀਤੇ ਦਿਨ ਸੜਕ ਤੋਂ ਫਿਸਲ ਕੇ ਇੱਕ ਖਾਈ ਵਿੱਚ ਡਿੱਗ ਗਈ, ਜਿਸ ਵਿੱਚ ਸਵਾਰ 22 ਲੋਕ ਜ਼ਖਮੀ ਹੋ ਗਏ।  ਇਹ ਹਾਦਸਾ ਅੰਕਾਰਾ ਤੋਂ ਲਗਭਗ 250 ਕਿਲੋਮੀਟਰ ਦੱਖਣ-ਪੱਛਮ ਵਿਚ ਅਫਯੋਨਕਾਰਹਿਸਾਰ ਸੂਬੇ ਵਿਚ ਇਕ ਹਾਈਵੇਅ ‘ਤੇ ਵਾਪਰਿਆ। ਹਾਦਸੇ ਦਾ ਕਾਰਨ ਅਜੇ ਸਪੱਸ਼ਟ ਨਹੀਂ ਹੋ ਸਕਿਆ ਹੈ।

ਜ਼ਖਮੀਆਂ ਨੂੰ ਅਫਯੋਨਕਾਰਹਿਸਰ ਦੇ ਹਸਪਤਾਲਾਂ ‘ਚ ਦਾਖਲ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ। ਇਨ੍ਹਾਂ ਵਿੱਚੋਂ ਇੱਕ ਯਾਤਰੀ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਅਧਿਕਾਰੀਆਂ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

LEAVE A REPLY

Please enter your comment!
Please enter your name here