ਸਕੂਲ ਜਾ ਰਹੀ ਵਿਦਿਆਰਥਣ ਨਾਲ ਜਬਰ ਜਨਾਹ ਕਰਨ ਦਾ ਮਾਮਲਾ ਆਇਆ ਸਾਹਮਣੇ

0
425

ਤਰਨਤਾਰਨ: ਥਾਣਾ ਸਦਰ ਪੱਟੀ (Thana Sadar Patti) ਦੇ ਇੱਕ ਪਿੰਡ ਵਿੱਚ ਸਕੂਲ ਜਾ ਰਹੀ ਵਿਦਿਆਰਥਣ ਨਾਲ ਜਬਰ ਜਨਾਹ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਸਕੂਲ ਜਾਂਦੇ ਸਮੇਂ ਵਿਦਿਆਰਥੀ ਨੂੰ ਕਾਰ ‘ਚ ਅਗਵਾ ਕਰਕੇ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਅਗਵਾਕਾਰ ਨੇ ਲੜਕੀ ਨਾਲ ਬਲਾਤਕਾਰ ਕੀਤਾ ਅਤੇ ਅਸ਼ਲੀਲ ਵੀਡੀਓ ਬਣਾਈ। ਇਸ ਸਬੰਧੀ ਥਾਣਾ ਸਦਰ ਪੱਟੀ ਦੀ ਪੁਲਿਸ ਨੇ ਪੀੜਤਾ ਦੀ ਮਾਂ ਦੀ ਸ਼ਿਕਾਇਤ ’ਤੇ 3 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਹਾਲਾਂਕਿ ਅਜੇ ਤੱਕ ਕਿਸੇ ਦੀ ਗ੍ਰਿਫ਼ਤਾਰੀ ਨਹੀਂ ਹੋਈ ਹੈ।

ਔਰਤ ਨੇ ਦੱਸਿਆ ਕਿ ਉਸ ਦੀ ਲੜਕੀ ਦੀ ਉਮਰ ਕਰੀਬ 15 ਸਾਲ ਹੈ ਅਤੇ ਉਹ ਪਿੰਡ ਦੇ ਸਕੂਲ ਵਿੱਚ ਪੜ੍ਹਦੀ ਹੈ ਅਤੇ ਪਿੰਡ ਦੇ ਹੀ ਇੱਕ ਲੜਕੇ ਨਾਲ ਗੱਲਾਂ ਕਰਦੀ ਸੀ। 25 ਅਕਤੂਬਰ ਨੂੰ ਉਹ ਸਵੇਰੇ ਸਕੂਲ ਗਈ ਸੀ ਪਰ ਸਕੂਲ ਨਹੀਂ ਪਹੁੰਚੀ। ਸਕੂਲ ਅਧਿਆਪਕ ਨੇ ਇਸ ਦੀ ਜਾਣਕਾਰੀ ਫੋਨ ‘ਤੇ ਦਿੱਤੀ, ਜਿਸ ਤੋਂ ਬਾਅਦ ਉਸ ਨੇ ਆਪਣੀ ਬੇਟੀ ਦੀ ਭਾਲ ਸ਼ੁਰੂ ਕਰ ਦਿੱਤੀ।

ਕਰੀਬ 3 ਵਜੇ ਲੜਕੀ ਘਬਰਾ ਕੇ ਘਰ ਆਈ। ਜਿਸ ਨੇ ਦੱਸਿਆ ਕਿ ਸਵੇਰੇ ਸਕੂਲ ਜਾਂਦੇ ਸਮੇਂ ਕੁਝ ਲੋਕ ਸਵਿਫਟ ਕਾਰ ‘ਚ ਆਏ ਅਤੇ ਉਸ ਨੂੰ ਜ਼ਬਰਦਸਤੀ ਕਾਰ ‘ਚ ਬਿਠਾ ਕੇ ਕਿਸੇ ਦੇ ਘਰ ਲੈ ਗਏ, ਜਿੱਥੇ ਉਨ੍ਹਾਂ ਨੇ ਉਸ ਨਾਲ ਬਲਾਤਕਾਰ ਕੀਤਾ ਅਤੇ ਅਸ਼ਲੀਲ ਵੀਡੀਓ ਵੀ ਬਣਾਈ। ਮਾਮਲੇ ਦੀ ਜਾਂਚ ਕਰ ਰਹੇ ਥਾਣਾ ਸਦਰ ਦੇ ਇੰਚਾਰਜ ਗੁਰਤੇਜ ਸਿੰਘ ਅਤੇ ਮਹਿਲਾ ਸਬ-ਇੰਸਪੈਕਟਰ ਰਾਜਵੰਤ ਕੌਰ ਨੇ ਦੱਸਿਆ ਕਿ ਉਕਤ ਤਿੰਨਾਂ ਵਿਅਕਤੀਆਂ ਨੂੰ ਅਗਵਾ, ਬਲਾਤਕਾਰ ਅਤੇ ਪੋਕਸੋ ਐਕਟ ਦੀਆਂ ਧਾਰਾਵਾਂ ਤਹਿਤ ਨਾਮਜ਼ਦ ਕਰਕੇ ਉਨ੍ਹਾਂ ਦੀ ਗ੍ਰਿਫ਼ਤਾਰੀ ਲਈ ਕਾਰਵਾਈ ਕੀਤੀ ਜਾ ਰਹੀ ਹੈ।

LEAVE A REPLY

Please enter your comment!
Please enter your name here