Home National ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਰਾਤ ਦੇ ਤਾਪਮਾਨ ’ਚ ਦਰਜ ਕੀਤੀ ਗਈ...

ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਰਾਤ ਦੇ ਤਾਪਮਾਨ ’ਚ ਦਰਜ ਕੀਤੀ ਗਈ ਗਿਰਾਵਟ

0

ਫ਼ਰੀਦਕੋਟ : ਪੰਜਾਬ ਵਿੱਚ ਸਰਦੀ ਨੇ ਆਪਣਾ ਅਸਰ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਉੱਤਰੀ ਹਵਾਵਾਂ ਚੱਲਣ ਕਾਰਨ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਰਾਤ ਦੇ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਜਾ ਰਹੀ ਹੈ। ਬੀਤੇ ਦਿਨ ਚਾਰ ਜ਼ਿਲ੍ਹਿਆਂ ਵਿੱਚ ਘੱਟੋ-ਘੱਟ ਤਾਪਮਾਨ 10 ਡਿਗਰੀ ਸੈਲਸੀਅਸ ਤੋਂ ਹੇਠਾਂ ਰਿਹਾ। ਫ਼ਰੀਦਕੋਟ ਵਿੱਚ ਇਸ ਸੀਜ਼ਨ ਦੀ ਹੁਣ ਤੱਕ ਦੀ ਸਭ ਤੋਂ ਠੰਢੀ ਰਾਤ ਦਰਜ ਕੀਤੀ ਗਈ, ਜਿੱਥੇ ਪਾਰਾ ਡਿੱਗ ਕੇ 7.6 ਡਿਗਰੀ ਸੈਲਸੀਅਸ ’ਤੇ ਪਹੁੰਚ ਗਿਆ।

ਫ਼ਰੀਦਕੋਟ ’ਚ ਸਭ ਤੋਂ ਘੱਟ ਤਾਪਮਾਨ ਦਰਜ

ਮੌਸਮ ਦੇ ਅੰਕੜਿਆਂ ਮੁਤਾਬਕ ਫ਼ਰੀਦਕੋਟ ਵਿੱਚ ਘੱਟੋ-ਘੱਟ ਤਾਪਮਾਨ 7.6 ਡਿਗਰੀ ਸੈਲਸੀਅਸ ਰਿਹਾ, ਜੋ ਆਮ ਨਾਲੋਂ 3.8 ਡਿਗਰੀ ਘੱਟ ਹੈ। ਇਸ ਤੋਂ ਇਲਾਵਾ ਬਠਿੰਡਾ ਵਿੱਚ 8.4 ਡਿਗਰੀ, ਲੁਧਿਆਣਾ ਵਿੱਚ 8.8 ਡਿਗਰੀ, ਪਠਾਨਕੋਟ ਵਿੱਚ 8.9 ਡਿਗਰੀ, ਹੁਸ਼ਿਆਰਪੁਰ ਵਿੱਚ 9.6 ਡਿਗਰੀ ਅਤੇ ਪਟਿਆਲਾ ਵਿੱਚ 9.8 ਡਿਗਰੀ ਤਾਪਮਾਨ ਦਰਜ ਕੀਤਾ ਗਿਆ।

ਸੂਬੇ ਦੇ ਬਾਕੀ ਜ਼ਿਲ੍ਹਿਆਂ ਵਿੱਚ ਘੱਟੋ-ਘੱਟ ਤਾਪਮਾਨ 10 ਤੋਂ 11 ਡਿਗਰੀ ਸੈਲਸੀਅਸ ਦੇ ਵਿਚਕਾਰ ਰਿਹਾ। ਦਿਨ ਦੇ ਤਾਪਮਾਨ ਵਿੱਚ ਵੀ ਕੁਝ ਕਮੀ ਦੇਖਣ ਨੂੰ ਮਿਲੀ।

ਦਿਨ ਵੇਲੇ ਵੀ ਘਟਿਆ ਤਾਪਮਾਨ

ਵੱਧ ਤੋਂ ਵੱਧ ਤਾਪਮਾਨ ਦੀ ਗੱਲ ਕਰੀਏ ਤਾਂ ਫ਼ਰੀਦਕੋਟ ਵਿੱਚ 28.6 ਡਿਗਰੀ, ਬਠਿੰਡਾ ਵਿੱਚ 27.5 ਡਿਗਰੀ, ਲੁਧਿਆਣਾ ਅਤੇ ਪਟਿਆਲਾ ਵਿੱਚ 28 ਡਿਗਰੀ, ਜਦਕਿ ਹੁਸ਼ਿਆਰਪੁਰ ਵਿੱਚ 26.9 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ।

19 ਤੋਂ 21 ਨਵੰਬਰ ਤੱਕ ਧੁੰਦ ਪੈਣ ਦੀ ਸੰਭਾਵਨਾ

ਮੌਸਮ ਕੇਂਦਰ ਚੰਡੀਗੜ੍ਹ ਦੇ ਡਾਇਰੈਕਟਰ ਡਾ. ਸੁਰਿੰਦਰਪਾਲ ਅਨੁਸਾਰ ਉੱਤਰੀ ਹਵਾਵਾਂ ਕਾਰਨ ਪੰਜਾਬ ਵਿੱਚ ਠੰਢ ਵਧ ਰਹੀ ਹੈ। ਮੌਸਮ ਵਿਭਾਗ ਮੁਤਾਬਕ 19 ਤੋਂ 21 ਨਵੰਬਰ ਤੱਕ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਸਵੇਰ ਅਤੇ ਰਾਤ ਸਮੇਂ ਧੁੰਦ ਪੈਣ ਦੀ ਸੰਭਾਵਨਾ ਹੈ।

ਇਸ ਦੌਰਾਨ ਤਾਪਮਾਨ ਵਿੱਚ ਇੱਕ ਤੋਂ ਦੋ ਡਿਗਰੀ ਸੈਲਸੀਅਸ ਤੱਕ ਹੋਰ ਗਿਰਾਵਟ ਆ ਸਕਦੀ ਹੈ। ਹਾਲਾਂਕਿ, ਇਸ ਤੋਂ ਬਾਅਦ ਮੌਸਮ ਖੁਸ਼ਕ ਰਹਿਣ ਦੀ ਉਮੀਦ ਹੈ ਅਤੇ ਅਗਲੇ ਕੁਝ ਦਿਨਾਂ ਤੱਕ ਦਿਨ ਤੇ ਰਾਤ ਦੇ ਤਾਪਮਾਨ ਵਿੱਚ ਵੱਡੇ ਬਦਲਾਅ ਦੀ ਸੰਭਾਵਨਾ ਨਹੀਂ ਹੈ।

NO COMMENTS

LEAVE A REPLY

Please enter your comment!
Please enter your name here

Exit mobile version