ਨਵੇਂ ਸਾਲ ਦੀ ਸ਼ੁਰੂਆਤ ਮੌਕੇ ਜਲੰਧਰ ਜ਼ਿਲ੍ਹੇ ‘ਚ ਅੱਧੇ ਦਿਨ ਦੀ ਛੁੱਟੀ ਦਾ ਕੀਤਾ ਗਿਆ ਐਲਾਨ

0
142

ਜਲੰਧਰ : ਨਵੇਂ ਸਾਲ ਦੀ ਸ਼ੁਰੂਆਤ ਮੌਕੇ ਜਲੰਧਰ ਜ਼ਿਲ੍ਹੇ ਵਿੱਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਦਰਅਸਲ, 6 ਜਨਵਰੀ 2025 ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਦੇਸ਼ ਭਰ ਵਿੱਚ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਜਲੰਧਰ ਜ਼ਿਲ੍ਹਾ ਪ੍ਰਸ਼ਾਸਨ ਨੇ 2 ਜਨਵਰੀ ਯਾਨੀ ਵੀਰਵਾਰ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਹੈ।

ਦਰਅਸਲ, ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ 2 ਜਨਵਰੀ ਨੂੰ ਸੈਂਟਰਲ ਟਾਊਨ ਤੋਂ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ, ਇਸ ਸਬੰਧ ਵਿੱਚ ਪ੍ਰਸ਼ਾਸਨ ਨੇ 2 ਜਨਵਰੀ ਨੂੰ ਜਲੰਧਰ ਵਿੱਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਹੈ ਸਰਕਾਰੀ ਅਤੇ ਗੈਰ-ਸਰਕਾਰੀ ਸਕੂਲ ਅਤੇ ਕਾਲਜ ਬੰਦ ਰਹਿਣਗੇ।

LEAVE A REPLY

Please enter your comment!
Please enter your name here