ਹਰਿਆਣਾ ਰੋਡਵੇਜ਼ ਦੀ ਇੱਕ ਬੱਸ ਖੇਤਾਂ ’ਚ ਪਲਟੀ, 15 ਤੋਂ ਵੱਧ ਯਾਤਰੀ ਜ਼ਖ਼ਮੀ

0
194

ਸਿਰਸਾ : ਹਰਿਆਣਾ ਦੇ ਸਿਰਸਾ ਜ਼ਿਲ੍ਹੇ ਵਿੱਚ ਵੱਡਾ ਭਿਆਨਕ ਹਾਦਸਾ ਸਾਹਮਣੇ ਆਇਆ ਹੈ। ਜਿੱਥੇ ਹਰਿਆਣਾ ਰੋਡਵੇਜ਼ ਦੀ ਇੱਕ ਬੱਸ ਖੇਤਾਂ ਵਿੱਚ ਪਲਟ ਗਈ। ਇਸ ਹਾਦਸੇ ਵਿੱਚ 15 ਤੋਂ ਵੱਧ ਯਾਤਰੀ ਜ਼ਖ਼ਮੀ ਹੋ ਗਏ। ਇਹ ਹਾਦਸਾ ਅੱਜ ਸਵੇਰੇ 10 ਵਜੇ ਦੇ ਕਰੀਬ ਰਾਣੀਆ ਦੇ ਪਿੰਡ ਬਾਨੀ-ਕਰੀਵਾਲਾ ਨੇੜੇ ਵਾਪਰਿਆ।

ਬੱਸ ਸਿਰਸਾ ਡਿਪੂ ਦੀ ਸੀ ਅਤੇ ਬਾਨੀ ਪਿੰਡ ਤੋਂ ਸਿਰਸਾ ਵੱਲ ਜਾ ਰਹੀ ਸੀ। ਪਿੰਡ ਵਾਸੀਆਂ ਅਨੁਸਾਰ, ਕਰੀਵਾਲਾ ਪਿੰਡ ਤੋਂ ਬਾਹਰ ਨਿਕਲਦੇ ਸਮੇਂ ਅਚਾਨਕ ਸਾਹਮਣੇ ਤੋਂ ਇੱਕ ਤੇਜ਼ ਰਫ਼ਤਾਰ ਕਾਰ ਆ ਗਈ। ਕਾਰ ਤੋਂ ਬਚਣ ਦੀ ਕੋਸ਼ਿਸ਼ ਵਿੱਚ ਬੱਸ ਡਰਾਈਵਰ ਵਿਨੋਦ ਕੁਮਾਰ ਨੇ ਬੱਸ ਨੂੰ ਇੱਕ ਪਾਸੇ ਮੋੜਿਆ, ਪਰ ਉਹ ਕੰਟਰੋਲ ਗੁਆ ਬੈਠਾ ਅਤੇ ਬੱਸ ਸੜਕ ਤੋਂ ਉਤਰ ਕੇ ਖੇਤਾਂ ਵਿੱਚ ਪਲਟ ਗਈ।

ਆਸਪਾਸ ਦੇ ਲੋਕਾਂ ਨੇ ਪੁਲਿਸ ਨੂੰ ਘਟਨਾ ਦੀ ਸੂਚਨਾ ਦਿੱਤੀ। ਜਿਨ੍ਹਾਂ ਵਿੱਚ ਬੱਸ ਦਾ ਡਰਾਈਵਰ ਅਤੇ ਕੰਡਕਟਰ ਵੀ ਸ਼ਾਮਲ ਹਨ। ਜ਼ਖਮੀਆਂ ਨੂੰ ਇਲਾਜ ਲਈ ਰਾਣੀਆ ਦੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਘਟਨਾ ਦੀ ਸੂਚਨਾ ਮਿਲਣ ‘ਤੇ ਪੁਲਿਸ ਅਤੇ ਰੋਡਵੇਜ਼ ਵਿਭਾਗ ਦੇ ਕਰਮਚਾਰੀ ਮੌਕੇ ‘ਤੇ ਪਹੁੰਚੇ ਅਤੇ ਅੱਗੇ  ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

LEAVE A REPLY

Please enter your comment!
Please enter your name here