ਪ੍ਰਯਾਗਰਾਜ ‘ਚ ਦਿਲ ਦਹਿਲਾ ਦੇਣ ਵਾਲੀ ਘਟਨਾ ਆਈ ਸਾਹਮਣੇ , ਬਿਜਲੀ ਡਿੱਗਣ ਨਾਲ ਇਕੋ ਪਰਿਵਾਰ ਦੇ ਚਾਰ ਮੈਂਬਰ ਜ਼ਿੰਦਾ ਸੜੇ

0
121

ਪ੍ਰਯਾਗਰਾਜ: ਉੱਤਰ ਪ੍ਰਦੇਸ਼ ਦੇ ਪ੍ਰਯਾਗਰਾਜ ਦੇ ਬਾਰਾ ਥਾਣਾ ਖੇਤਰ ਅਧੀਨ ਆਉਂਦੀ ਗ੍ਰਾਮ ਸਭਾ ਸੋਨਬਰਸਾ ਤੋਂ ਇਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਇੱਥੇ ਬੀਤੀ ਰਾਤ ਇਕ ਘਰ ਵਿੱਚ ਬਿਜਲੀ ਡਿੱਗਣ ਨਾਲ ਇਕੋ ਪਰਿਵਾਰ ਦੇ ਚਾਰ ਮੈਂਬਰਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮ੍ਰਿਤਕਾਂ ਵਿੱਚ ਪਤੀ-ਪਤਨੀ ਅਤੇ ਉਨ੍ਹਾਂ ਦੀਆਂ ਦੋ ਮਾਸੂਮ ਧੀਆਂ ਸ਼ਾਮਲ ਹਨ। ਚਾਰੇ ਸੜ ਕੇ ਮਰ ਗਏ।

ਡੂੰਘੀ ਨੀਂਦ ਵਿੱਚ ਸੁੱਤਾ ਪਿਆ ਸੀ ਪਰਿਵਾਰ
ਜਾਣਕਾਰੀ ਅਨੁਸਾਰ, ਇਹ ਦੁਖਦਾਈ ਘਟਨਾ ਉਸ ਸਮੇਂ ਵਾਪਰੀ ਜਦੋਂ ਪਰਿਵਾਰ ਡੂੰਘੀ ਨੀਂਦ ਵਿੱਚ ਸੁੱਤਾ ਪਿਆ ਸੀ। ਅਚਾਨਕ ਉਨ੍ਹਾਂ ਦੇ ਘਰ ‘ਤੇ ਤੇਜ਼ ਗਰਜ ਨਾਲ ਬਿਜਲੀ ਡਿੱਗ ਪਈ, ਜਿਸ ਕਾਰਨ ਘਰ ਵਿੱਚ ਅੱਗ ਲੱਗ ਗਈ। ਅੱਗ ਇੰਨੀ ਭਿਆਨਕ ਸੀ ਕਿ ਪਰਿਵਾਰ ਨੂੰ ਸੰਭਲਣ ਦਾ ਮੌਕਾ ਵੀ ਨਹੀਂ ਮਿ ਲਿਆ ਅਤੇ ਉਹ ਬੁਰੀ ਤਰ੍ਹਾਂ ਸੜ ਗਏ।

ਪਰਿਵਾਰ ਦੀਆਂ ਸੜੀਆਂ ਹੋਈਆਂ ਲਾਸ਼ਾਂ ਪੁਲਿਸ ਵੱਲੋਂ ਕੀਤੀਆਂ ਗਈਆਂ ਬਰਾਮਦ
ਘਟਨਾ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲਿਸ ਅਤੇ ਬਚਾਅ ਟੀਮ ਮੌਕੇ ‘ਤੇ ਪਹੁੰਚ ਗਈ। ਅੱਗ ‘ਤੇ ਕਾਬੂ ਪਾਉਣ ਤੋਂ ਬਾਅਦ ਪਰਿਵਾਰ ਦੀਆਂ ਸੜੀਆਂ ਹੋਈਆਂ ਲਾਸ਼ਾਂ ਬਰਾਮਦ ਕੀਤੀਆਂ ਗਈਆਂ। ਇਸ ਘਟਨਾ ਨੇ ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਫੈਲਾ ਦਿੱਤੀ ਹੈ। ਮ੍ਰਿਤਕਾਂ ਵਿੱਚ ਵੀਰੇਂਦਰ, ਉਸਦੀ ਪਤਨੀ ਪਾਰਵਤੀ, ਧੀ ਰਾਧਾ ਅਤੇ ਕਰਿਸ਼ਮਾ ਸ਼ਾਮਲ ਹਨ। ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।

LEAVE A REPLY

Please enter your comment!
Please enter your name here