ਅੱਜ ਹਰਿਆਣਾ ਦੇ ਸਾਰੇ ਸਰਕਾਰੀ ਦਫ਼ਤਰਾਂ ਤੇ ਵਿਦਿਅਕ ਸੰਸਥਾਵਾਂ ‘ਚ ਛੁੱਟੀ ਦਾ ਕੀਤਾ ਗਿਆ ਐਲਾਨ

0
114

ਚੰਡੀਗੜ੍ਹ: ਹਰਿਆਣਾ ਸਰਕਾਰ (Haryana Government) ਨੇ ਗੁਰੂ ਬ੍ਰਹਮਾਨੰਦ ਜਯੰਤੀ (Guru Brahmananda Jayanti) ਦੇ ਮੌਕੇ ‘ਤੇ 24 ਦਸੰਬਰ 2024 (ਮੰਗਲਵਾਰ) ਨੂੰ ਸਾਰੇ ਸਰਕਾਰੀ ਦਫ਼ਤਰਾਂ, ਬੋਰਡਾਂ, ਨਿਗਮਾਂ ਅਤੇ ਵਿਦਿਅਕ ਸੰਸਥਾਵਾਂ ਵਿੱਚ ਸੀਮਤ ਛੁੱਟੀ ਦਾ ਐਲਾਨ ਕੀਤਾ ਹੈ। ਇਹ ਅਹਿਮ ਹੁਕਮ ਹਰਿਆਣਾ ਦੇ ਮੁੱਖ ਸਕੱਤਰ ਵਿਵੇਕ ਜੋਸ਼ੀ ਨੇ ਜਾਰੀ ਕੀਤਾ ਹੈ। ਰਾਜ ਸਰਕਾਰ ਨੇ ਇਸ ਹੁਕਮ ਦੀ ਜਾਣਕਾਰੀ ਸਬੰਧਤ ਵਿਭਾਗਾਂ, ਸਰਕਾਰੀ ਅਧਿਕਾਰੀਆਂ ਅਤੇ ਨਿਆਂਇਕ ਅਧਿਕਾਰੀਆਂ ਨੂੰ ਭੇਜ ਦਿੱਤੀ ਹੈ। ਹੁਣ ਇਸ ਦਿਨ ਸਾਰੇ ਸਰਕਾਰੀ ਕੰਮਕਾਜੀ ਅਦਾਰੇ ਬੰਦ ਰਹਿਣਗੇ ਅਤੇ ਪ੍ਰਕਾਸ਼ ਪੁਰਬ ਮਨਾਉਣ ਦੀਆਂ ਤਿਆਰੀਆਂ ਜ਼ੋਰ ਫੜਨਗੀਆਂ ।

ਹੁਕਮਾਂ ਅਨੁਸਾਰ ਸੂਚਨਾ ਤੇ ਲੋਕ ਸੰਪਰਕ ਵਿਭਾਗ ਨੂੰ ਇਹ ਯਕੀਨੀ ਬਣਾਉਣ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ ਕਿ ਇਸ ਹੁਕਮ ਦਾ ਸਹੀ ਢੰਗ ਨਾਲ ਪ੍ਰਸਾਰ ਕੀਤਾ ਜਾਵੇ ਤਾਂ ਜੋ ਇਹ ਸੂਚਨਾ ਸੂਬੇ ਭਰ ਦੇ ਨਾਗਰਿਕਾਂ ਤੱਕ ਪਹੁੰਚ ਸਕੇ। ਇਹ ਆਦੇਸ਼ ਸਰਕਾਰੀ ਕਰਮਚਾਰੀਆਂ ਲਈ ਮਹੱਤਵਪੂਰਨ ਹੈ, ਕਿਉਂਕਿ ਇਸ ਨਾਲ ਉਨ੍ਹਾਂ ਦੀ ਕਾਰਜਕੁਸ਼ਲਤਾ ਅਤੇ ਯੋਜਨਾਵਾਂ ਵਿੱਚ ਬਦਲਾਅ ਆ ਸਕਦਾ ਹੈ।

LEAVE A REPLY

Please enter your comment!
Please enter your name here