ਜਲੰਧਰ ਵਿੱਚ ਇਸ ਦਿਨ ਛੁੱਟੀ ਦਾ ਕੀਤਾ ਗਿਆ ਐਲਾਨ

0
184

ਜਲੰਧਰ : ਜਲੰਧਰ ਦੇ ਲੋਕਾਂ ਲਈ ਅਹਿਮ ਖ਼ਬਰ ਹੈ। ਦਰਅਸਲ, ਸੂਬਾ ਸਰਕਾਰ ਨੇ ਜਲੰਧਰ ਪੱਛਮੀ ਦੀ ਜ਼ਿਮਨੀ ਚੋਣ ਦੇ ਮੱਦੇਨਜ਼ਰ ਜਲੰਧਰ ਪੱਛਮੀ ਹਲਕੇ (Jalandhar West Constituency) ਦੇ ਵੋਟਰਾਂ, ਜੋ ਦੁਕਾਨਾਂ ਅਤੇ ਵਪਾਰਕ ਅਦਾਰਿਆਂ ‘ਚ ਕੰਮ ਕਰਦੇ ਕਰਮਚਾਰੀਆਂ ਅਤੇ ਫੈਕਟਰੀਆਂ ‘ਚ ਕੰਮ ਕਰਦੇ ਕਰਮਚਾਰੀਆਂ ਲਈ 10 ਜੁਲਾਈ ਨੂੰ ਅਦਾਇਗੀ ਛੁੱਟੀ ਘੋਸ਼ਿਤ ਕੀਤੀ ਹੈ।

ਸਰਕਾਰੀ ਬੁਲਾਰੇ ਅਨੁਸਾਰ ਪ੍ਰਸੋਨਲ ਵਿਭਾਗ ਨੇ ਇਸ ਸਬੰਧੀ ਦੋ ਵੱਖ-ਵੱਖ ਨੋਟੀਫਿਕੇਸ਼ਨ ਜਾਰੀ ਕੀਤੇ ਹਨ। ਇਨ੍ਹਾਂ ਨੋਟੀਫਿਕੇਸ਼ਨਾਂ ਅਨੁਸਾਰ, ਪੰਜਾਬ ਦੇ ਰਾਜਪਾਲ ਨੇ 34-ਜਲੰਧਰ ਪੱਛਮੀ (ਐਸ.ਸੀ.) ਵਿਧਾਨ ਸਭਾ ਹਲਕੇ ਦੇ ਵੋਟਰਾਂ ਲਈ 7 ਜੁਲਾਈ, 2024 ਤੋਂ 13 ਜੁਲਾਈ, 2024 ਦਰਮਿਆਨ ਕਿਸੇ ਵੀ ਦਿਨ ਹੋਣ ਵਾਲੀ ਛੁੱਟੀ ਦੇ ਬਦਲੇ ਬੁੱਧਵਾਰ, 10 ਜੁਲਾਈ ਨੂੰ ਛੁੱਟੀ ਦਾ ਐਲਾਨ ਕੀਤਾ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਇਕ ਹੋਰ ਨੋਟੀਫਿਕੇਸ਼ਨ ਅਨੁਸਾਰ, ਪੰਜਾਬ ਦੇ ਰਾਜਪਾਲ ਨੇ ਪੰਜਾਬ ਰਾਜ ਵਿੱਚ ਸਥਿਤ ਰਜਿਸਟਰਡ ਫੈਕਟਰੀਆਂ ਵਿੱਚ ਕੰਮ ਕਰਦੇ 34-ਜਲੰਧਰ ਪੱਛਮੀ (ਐਸ.ਸੀ.) ਵਿਧਾਨ ਸਭਾ ਹਲਕੇ ਦੇ ਸਾਰੇ ਵੋਟਰਾਂ ਨੂੰ 10 ਜੁਲਾਈ, 2024 ਨੂੰ ਕੰਮ ਕਰਨ ਤੋਂ ਛੋਟ ਦੇ ਦਿੱਤੀ ਹੈ।

LEAVE A REPLY

Please enter your comment!
Please enter your name here