ਲੁਧਿਆਣਾ ਦੇ ਗਿੱਲ ਚੌਕ ਇਲਾਕੇ ‘ਚ ਹੋਇਆ ਜ਼ਬਰਦਸਤ ਧਮਾਕਾ

0
158

ਲੁਧਿਆਣਾ : ਇੱਥੋਂ ਦੇ ਗਿੱਲ ਚੌਕ ਇਲਾਕੇ ‘ਚ ਜ਼ਬਰਦਸਤ ਧਮਾਕਾ ਹੋਣ ਦਾ ਸਮਾਚਾਰ ਹੈ। ਇਸ ਘਟਨਾ ਤੋਂ ਬਾਅਦ ਪੂਰੇ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਹੈ। ਇਲਾਕੇ ਦੇ ਲੋਕਾਂ ਦਾ ਕਹਿਣਾ ਹੈ ਕਿ ਕਰਿਆਨੇ ਦੀ ਦੁਕਾਨ ‘ਤੇ ਪਿਛਲੇ ਕਾਫੀ ਸਮੇਂ ਤੋਂ ਪਟਾਕੇ ਗੈਰ-ਕਾਨੂੰਨੀ ਢੰਗ ਨਾਲ ਵੇਚੇ ਜਾ ਰਹੇ ਸਨ, ਜਿਸ ਕਾਰਨ ਜ਼ੋਰਦਾਰ ਧਮਾਕਾ ਹੋ ਗਿਆ ਅਤੇ ਇਕ ਨੌਜਵਾਨ ਗੰਭੀਰ ਰੂਪ ‘ਚ ਝੁਲਸ ਗਿਆ।

ਦੂਜੇ ਪਾਸੇ ਜਦੋਂ ਥਾਣਾ ਡਿਵੀਜ਼ਨ ਨੰਬਰ 6 ਦੇ ਐਸ.ਐਚ.ਓ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਇਹ ਹਾਦਸਾ ਸ਼ਾਰਟ ਸਰਕਟ ਕਾਰਨ ਵਾਪਰਿਆ ਹੈ। ਜੇਕਰ ਕੋਈ ਗੈਰ ਕਾਨੂੰਨੀ ਢੰਗ ਨਾਲ ਪੋਟਾਸ਼ ਵੇਚਦਾ ਪਾਇਆ ਗਿਆ ਤਾਂ ਉਸ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ।

LEAVE A REPLY

Please enter your comment!
Please enter your name here