ਪੰਜਾਬ ‘ਚ 14 ਜਨਵਰੀ ਨੂੰ ਸਥਾਨਕ ਛੁੱਟੀ ਦਾ ਕੀਤਾ ਗਿਆ ਐਲਾਨ

0
132

ਚੰਡੀਗੜ੍ਹ : ਪੰਜਾਬ ਸਰਕਾਰ (The Punjab Government) ਦੇ ਪ੍ਰਸੋਨਲ ਵਿਭਾਗ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਮਾਘੀ ਮੇਲੇ ਦੇ ਮੱਦੇਨਜ਼ਰ 14 ਜਨਵਰੀ 2025 ਨੂੰ ਪੰਜਾਬ ਦੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ (District Sri Muktsar Sahib) ਦੇ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਵਿਦਿਅਕ ਅਦਾਰਿਆਂ ਵਿੱਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ । ਇਹ ਛੁੱਟੀ ਕੇਵਲ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਵੀ ਲਾਗੂ ਹੋਵੇਗੀ।

ਇਸ ਸਬੰਧੀ ਜਾਣਕਾਰੀ ਪੰਜਾਬ ਸਰਕਾਰ ਦੇ ਮੁੱਖ ਸਕੱਤਰ ਕੇ.ਪੀ.ਸਿਨਹਾ ਦੁਆਰਾ ਜਾਰੀ ਕੀਤੀ ਗਈ ਹੈ। ਇਸ ਨੋਟੀਫਿਕੇਸ਼ਨ ਦੀਆਂ ਕਾਪੀਆਂ ਸੂਚਨਾ ਅਤੇ ਕਾਰਵਾਈ ਲਈ ਪੰਜਾਬ ਰਾਜ ਦੇ ਸਾਰੇ ਵਿਸ਼ੇਸ਼ ਮੁੱਖ ਸਕੱਤਰਾਂ, ਵਧੀਕ ਮੁੱਖ ਸਕੱਤਰਾਂ, ਵਿੱਤੀ ਕਮਿਸ਼ਨਰਾਂ, ਪ੍ਰਮੁੱਖ ਸਕੱਤਰਾਂ ਅਤੇ ਪ੍ਰਸ਼ਾਸਨਿਕ ਸਕੱਤਰਾਂ ਨੂੰ ਭੇਜ ਦਿੱਤੀਆਂ ਗਈਆਂ ਹਨ। ਇਸ ਤੋਂ ਇਲਾਵਾ ਸਮੂਹ ਵਿਭਾਗਾਂ ਦੇ ਮੁਖੀਆਂ, ਡਵੀਜ਼ਨਲ ਕਮਿਸ਼ਨਰਾਂ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਰਜਿਸਟਰਾਰ, ਡਿਪਟੀ ਕਮਿਸ਼ਨਰਾਂ ਅਤੇ ਸਬ-ਡਵੀਜ਼ਨਲ ਸੁਪਰਡੈਂਟਾਂ ਨੂੰ ਵੀ ਇਹ ਸੂਚਨਾ ਭੇਜ ਦਿੱਤੀ ਗਈ ਹੈ।

LEAVE A REPLY

Please enter your comment!
Please enter your name here