ਭਾਖੜਾ ਡੈਮ ਦੇਖਣ ਗਏ ਸਕੂਲੀ ਬੱਚਿਆਂ ਨਾਲ ਵਾਪਰਿਆ ਵੱਡਾ ਹਾਦਸਾ

0
232

ਨੰਗਲ: ਨੰਗਲ (Nagal) ਵਿਖੇ ਭਾਖੜਾ ਡੈਮ (Bhakra Dam) ਦੇਖਣ ਗਏ ਸਕੂਲੀ ਬੱਚਿਆਂ ਨਾਲ ਵੱਡਾ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਬਰੇਕ ਫੇਲ ਹੋਣ ਕਾਰਨ ਬੱਚਿਆਂ ਨਾਲ ਭਰੀ ਸਕੂਲੀ ਬੱਸ ਪਲਟ ਗਈ। ਇਸ ਹਾਦਸੇ ‘ਚ ਕਈ ਬੱਚੇ ਜ਼ਖਮੀ ਹੋ ਗਏ।

ਦੱਸਿਆ ਗਿਆ ਹੈ ਕਿ ਸੀਨੀਅਰ ਸੈਕੰਡਰੀ ਸਕੂਲ ਬੁਰਜ ਜ਼ਿਲ੍ਹਾ ਬਠਿੰਡਾ ਦੇ ਬੱਚੇ ਇੱਕ ਪ੍ਰਾਈਵੇਟ ਬੱਸ ਵਿੱਚ ਭਾਖੜਾ ਡੈਮ ਦੇਖਣ ਨੰਗਲ ਗਏ ਹੋਏ ਸਨ। ਬੱਸ ਵਿੱਚ ਅਧਿਆਪਕਾਂ ਸਮੇਤ 46 ਬੱਚੇ ਸਵਾਰ ਸਨ। ਇਸ ਦੌਰਾਨ ਤੇਜ਼ ਮੋੜ ‘ਤੇ ਬੱਸ ਪਲਟ ਗਈ। ਇਸ ਹਾਦਸੇ ਤੋਂ ਬਾਅਦ ਹੜਕੰਪ ਮਚ ਗਿਆ। ਹਾਦਸੇ ਦੀ ਸੂਚਨਾ ਮਿਲਦੇ ਹੀ ਬਿਲਾਸਪੁਰ ਜ਼ਿਲ੍ਹਾ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ 6-7 ਜ਼ਖਮੀ ਬੱਚਿਆਂ ਨੂੰ ਇਲਾਜ ਲਈ ਬੀ.ਬੀ.ਐੱਮ.ਬੀ. ਹਸਪਤਾਲ ਭੇਜਿਆ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

LEAVE A REPLY

Please enter your comment!
Please enter your name here