ਸੰਘਣੀ ਧੁੰਦ ਕਾਰਨ ਸਕੂਲ ਜਾ ਰਹੇ ਅਧਿਆਪਕਾਂ ਨਾਲ ਵਾਪਰਿਆ ਵੱਡਾ ਹਾਦਸਾ

0
299

ਫ਼ਿਰੋਜ਼ਪੁਰ: ਪੰਜਾਬ ਵਿੱਚ ਹਾਲ ਹੀ ਵਿੱਚ ਹੋਈ ਬਾਰਿਸ਼ ਤੋਂ ਬਾਅਦ ਠੰਡ ਨੇ ਜ਼ੋਰ ਫੜ ਲਿਆ ਹੈ। ਸੰਘਣੀ ਧੁੰਦ ਕਾਰਨ ਸੜਕ ਹਾਦਸਿਆਂ ਵਿੱਚ ਵੀ ਲਗਾਤਾਰ ਵਾਧਾ ਹੋ ਰਿਹਾ ਹੈ। ਤਾਜ਼ਾ ਮਾਮਲਾ ਫ਼ਿਰੋਜ਼ਪੁਰ ‘ਚ ਸਾਹਮਣੇ ਆਇਆ ਹੈ, ਜਿੱਥੇ ਸਕੂਲ ਅਧਿਆਪਕਾਂ ਦੀ ਕਾਰ ਨਾਲ ਵੱਡਾ ਹਾਦਸਾ ਵਾਪਰ ਗਿਆ। ਚੰਗੀ ਗੱਲ ਇਹ ਰਹੀ ਕਿ ਕਿਸੇ ਵੀ ਤਰ੍ਹਾਂ ਦੇ ਜਾਨੀ ਨੁਕਸਾਨ ਹੋਣ ਤੋਂ ਬਚਾਅ ਰਿਹਾ।

ਜਾਣਕਾਰੀ ਅਨੁਸਾਰ ਫ਼ਿਰੋਜ਼ਪੁਰ ਕਿਲ੍ਹਾ ਚੌਕ ਨੇੜੇ ਡਿਊਟੀ ‘ਤੇ ਸਕੂਲ ਜਾ ਰਹੇ ਅਧਿਆਪਕਾਂ ਦੀ ਕਾਰ ਫ਼ਿਰੋਜ਼ਪੁਰ ਕਿਲ੍ਹਾ ਚੌਕ ‘ਤੇ ਇੱਕ ਟਰੱਕ ਨਾਲ ਟਕਰਾ ਗਈ। ਇਸ ਹਾਦਸੇ ਵਿੱਚ ਕਾਰ ਵਿੱਚ ਸਵਾਰ ਤਿੰਨ ਅਧਿਆਪਕ ਜ਼ਖ਼ਮੀ ਹੋ ਗਏ, ਜਿਨ੍ਹਾਂ ਵਿੱਚ ਦੋ ਔਰਤਾਂ ਅਤੇ ਇੱਕ ਪੁਰਸ਼ ਅਧਿਆਪਕ ਸ਼ਾਮਲ ਹੈ। ਜ਼ਖ਼ਮੀਆਂ ਨੂੰ ਤੁਰੰਤ ਫ਼ਿਰੋਜ਼ਪੁਰ ਦੇ ਨਿੱਜੀ ਹਸਪਤਾਲ ਲਿਜਾਇਆ ਗਿਆ। ਦੱਸਿਆ ਜਾ ਰਿਹਾ ਹੈ ਕਿ ਜ਼ਖਮੀਆਂ ‘ਚੋਂ ਇਕ ਅਧਿਆਪਕਾ ਗਰਭਵਤੀ ਹੈ।

ਤੁਹਾਨੂੰ ਦੱਸ ਦੇਈਏ ਕਿ ਧੁੰਦ ਅਤੇ ਮੌਸਮ ਵਿੱਚ ਆਈ ਤਬਦੀਲੀ ਕਾਰਨ ਪੰਜਾਬ ਸਰਕਾਰ ਨੇ ਸੂਬੇ ਦੇ ਸਾਰੇ ਸਰਕਾਰੀ, ਸਹਾਇਤਾ ਪ੍ਰਾਪਤ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਦਾ ਸਵੇਰ ਦਾ ਸਮਾਂ ਬਦਲ ਕੇ ਸਵੇਰੇ 9.30 ਵਜੇ ਅਤੇ ਬੰਦ ਹੋਣ ਦਾ ਸਮਾਂ ਦੁਪਹਿਰ 3.30 ਵਜੇ ਕਰ ਦਿੱਤਾ ਹੈ, ਜੋ ਕਿ 4 ਦਸੰਬਰ ਤੋਂ 23 ਦਸੰਬਰ ਤੱਕ ਲਾਗੂ ਰਹੇਗਾ।

LEAVE A REPLY

Please enter your comment!
Please enter your name here