ਹਾਈਵੇ ‘ਤੇ ਪਿੰਡ ਕੁਰਾਲਾ ਨੇੜੇ ਹੋਇਆ ਵੱਡਾ ਹਾਦਸਾ

0
208

ਟਾਂਡਾ ਉੜਮੁੜ  : ਵੈਸ਼ਨੋ ਦੇਵੀ (Vaishno Devi) ਦੇ ਦਰਸ਼ਨਾਂ ਲਈ ਜਾ ਰਹੇ ਇਕ ਪਰਿਵਾਰ ਦੀ ਕਾਰ ਹਾਈਵੇ ‘ਤੇ ਦੇਰ ਰਾਤ ਪਿੰਡ ਕੁਰਾਲਾ ਨੇੜੇ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਹਾਦਸੇ ਵਿੱਚ ਐਕਸ.ਯੂ.ਵੀ ਵਿੱਚ ਸਵਾਰ 5 ਵਿੱਚੋਂ 3 ਵਿਅਕਤੀਆਂ ਨੂੰ ਗੰਭੀਰ ਸੱਟਾਂ ਲੱਗੀਆਂ। ਦੱਸਿਆ ਜਾ ਰਿਹਾ ਹੈ ਕਿ ਜ਼ਖਮੀਆਂ ਨੂੰ ਟਾਂਡਾ ਦੇ ਸਰਕਾਰੀ ਹਸਪਤਾਲ ‘ਚ ਮੁੱਢਲੀ ਸਹਾਇਤਾ ਤੋਂ ਬਾਅਦ ਹੁਸ਼ਿਆਰਪੁਰ ਰੈਫਰ ਕਰ ਦਿੱਤਾ ਗਿਆ ਹੈ।

ਹਾਦਸੇ ਦਾ ਸ਼ਿਕਾਰ ਹੋਏ ਲੋਕ ਮੱਧ ਪ੍ਰਦੇਸ਼ ਰਾਜ ਦੇ ਵਸਨੀਕ ਹਨ। ਹਾਦਸਾ ਉਸ ਸਮੇਂ ਵਾਪਰਿਆ ਜਦੋਂ ਅਚਾਨਕ ਇੱਕ ਕਾਰ ਉਨ੍ਹਾਂ ਦੇ ਸਾਹਮਣੇ ਆ ਗਈ ਅਤੇ ਕਾਰ ਬੇਕਾਬੂ ਹੋ ਕੇ ਡਿਵਾਈਡਰ ਨਾਲ ਟਕਰਾ ਗਈ ਅਤੇ ਬੁਰੀ ਤਰ੍ਹਾਂ ਨੁਕਸਾਨੀ ਗਈ।

LEAVE A REPLY

Please enter your comment!
Please enter your name here