Home ਸੰਸਾਰ ਪਾਕਿਸਤਾਨ ਦੀ ਰਾਜਧਾਨੀ ਇਸਲਾਮਾਬਾਦ ’ਚ ਜੁਮੇ ਦੀ ਨਮਾਜ਼ ਦੇ ਦੌਰਾਨ ਹੋਇਆ ਵੱਡਾ...

ਪਾਕਿਸਤਾਨ ਦੀ ਰਾਜਧਾਨੀ ਇਸਲਾਮਾਬਾਦ ’ਚ ਜੁਮੇ ਦੀ ਨਮਾਜ਼ ਦੇ ਦੌਰਾਨ ਹੋਇਆ ਵੱਡਾ ਧਮਾਕਾ

0

ਇਸਲਾਮਾਬਾਦ : ਗੁਆਂਢੀ ਦੇਸ਼ ਪਾਕਿਸਤਾਨ ਦੀ ਰਾਜਧਾਨੀ ਇਸਲਾਮਾਬਾਦ ਵਿੱਚ ਜੁਮੇ ਦੀ ਨਮਾਜ਼ ਦੇ ਦੌਰਾਨ ਵੱਡਾ ਧਮਾਕਾ ਹੋਇਆ ਹੈ, ਜਿਸ ਵਿੱਚ 10 ਲੋਕ ਦੀ ਹੁਣ ਤੱਖ ਮੌਤ ਹੋ ਚੁੱਕੀ ਹੈ, ਜਦਕਿ  ਦਰਜਨ ਤੋਂ ਵੱਧ ਲੋਕ ਜ਼ਖਮੀ ਹੋਏ ਹਨ। ਜਾਣਕਾਰੀ ਦੇ ਅਨੁਸਾਰ, ਸ਼ਹਿਰ ਦੇ ਸ਼ਹਿਜ਼ਾਦ ਟਾਊਨ ਖੇਤਰ ਵਿੱਚ ਤਰਲਾਈ ਇਮਾਮਬਾੜਾ ਵਿੱਚ ਜੁਮੇ ਦੀ ਨਮਾਜ਼ ਦੇ ਦੌਰਾਨ ਇੱਕ ਸ਼ਕਤੀਸ਼ਾਲੀ ਧਮਾਕਾ ਹੋਇਆ। ਪੁਲਿਸ ਨੇ ਹੁਣ ਤੱਕ 10 ਲੋਕਾਂ ਦੀ ਮੌਤ ਦੀ ਪੁਸ਼ਟੀ ਕੀਤੀ ਹੈ। ਧਮਾਕੇ ਦੀ ਸੂਚਨਾ ਮਿਲਣ ‘ਤੇ, ਪੁਲਿਸ ਅਤੇ ਬਚਾਅ ਟੀਮਾਂ ਮੌਕੇ ‘ਤੇ ਪਹੁੰਚ ਗਈਆਂ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ। ਇਲਾਕੇ ਨੂੰ ਘੇਰ ਲਿਆ ਗਿਆ ਹੈ, ਅਤੇ ਜ਼ਖਮੀਆਂ ਨੂੰ ਨੇੜਲੇ ਹਸਪਤਾਲਾਂ ਵਿੱਚ ਦਾਖਲ ਕਰਵਾਇਆ ਜਾ ਰਿਹਾ ਹੈ। ਕੁਝ ਮੀਡੀਆ ਰਿਪੋਰਟਾਂ ਇਸਨੂੰ ਆਤਮਘਾਤੀ ਹਮਲਾ ਕਿਹਾ ਜਾ ਰਿਹਾ ਹੈ।

ਘਟਨਾ ਦੀ ਗੰਭੀਰਤਾ ਨੂੰ ਦੇਖਦੇ ਹੋਏ, ਇਸਲਾਮਾਬਾਦ ਦੇ ਪ੍ਰਮੁੱਖ ਹਸਪਤਾਲਾਂ ਵਿੱਚ ਐਮਰਜੈਂਸੀ ਦੀ ਸਥਿਤੀ ਘੋਸ਼ਿਤ ਕਰ ਦਿੱਤੀ ਗਈ ਹੈ। ਪੌਲੀਕਲੀਨਿਕ ਹਸਪਤਾਲ, ਪਾਕਿਸਤਾਨ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ (PIMS), ਅਤੇ CDA ਹਸਪਤਾਲ ਨੂੰ ਅਲਰਟ ‘ਤੇ ਰੱਖਿਆ ਗਿਆ ਹੈ। ਹਸਪਤਾਲ ਦੇ ਮੁੱਖ ਐਮਰਜੈਂਸੀ, ਆਰਥੋਪੈਡਿਕ ਵਿਭਾਗ, ਬਰਨ ਸੈਂਟਰ ਅਤੇ ਨਿਊਰੋਲੋਜੀ ਵਿਭਾਗ ਨੂੰ ਪੂਰੀ ਤਰ੍ਹਾਂ ਸਰਗਰਮ ਕਰ ਦਿੱਤਾ ਗਿਆ ਹੈ। ਜ਼ਖਮੀਆਂ ਨੂੰ ਲਗਾਤਾਰ PIMS ਅਤੇ Polyclinic ਹਸਪਤਾਲ ਲਿਆਂਦਾ ਜਾ ਰਿਹਾ ਹੈ।

ਅਜੇ ਤੱਕ ਕਿਸੇ ਵੀ ਸੰਗਠਨ ਨੇ ਧਮਾਕੇ ਦੀ ਜ਼ਿੰਮੇਵਾਰੀ ਨਹੀਂ ਲਈ

ਫਿਲਹਾਲ ਧਮਾਕੇ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਜਾਂਚ ਏਜੰਸੀਆਂ ਘਟਨਾ ਸਥਾਨ ਤੋਂ ਸਬੂਤ ਇਕੱਠੇ ਕਰ ਰਹੀਆਂ ਹਨ ਅਤੇ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ ਕਿ ਧਮਾਕਾ ਕਿਵੇਂ ਅਤੇ ਕਿਸ ਹਾਲਾਤ ਵਿੱਚ ਹੋਇਆ। ਸੁਰੱਖਿਆ ਏਜੰਸੀਆਂ ਹਾਈ ਅਲਰਟ ‘ਤੇ ਹਨ। ਅਜੇ ਤੱਕ ਕਿਸੇ ਵੀ ਸੰਗਠਨ ਨੇ ਧਮਾਕੇ ਦੀ ਜ਼ਿੰਮੇਵਾਰੀ ਨਹੀਂ ਲਈ ਹੈ, ਪਰ ਸੁਰੱਖਿਆ ਏਜੰਸੀਆਂ ਇਸਨੂੰ ਬਹੁਤ ਗੰਭੀਰ ਮੰਨ ਰਹੀਆਂ ਹਨ। ਫੋਰੈਂਸਿਕ ਟੀਮਾਂ ਵੀ ਘਟਨਾ ਸਥਾਨ ‘ਤੇ ਸਬੂਤ ਇਕੱਠੇ ਕਰ ਰਹੀਆਂ ਹਨ। ਅਧਿਕਾਰੀਆਂ ਦਾ ਕਹਿਣਾ ਹੈ ਕਿ ਜ਼ਖਮੀਆਂ ਦੀ ਗਿਣਤੀ ਅਤੇ ਸਥਿਤੀ ‘ਤੇ ਨਜ਼ਰ ਰੱਖੀ ਜਾ ਰਹੀ ਹੈ, ਅਤੇ ਜਾਂਚ ਪੂਰੀ ਹੋਣ ਤੋਂ ਬਾਅਦ ਵਿਸਤ੍ਰਿਤ ਜਾਣਕਾਰੀ ਸਾਂਝੀ ਕੀਤੀ ਜਾਵੇਗੀ। ਇਸਲਾਮਾਬਾਦ ਵਿੱਚ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ, ਅਤੇ ਸੰਵੇਦਨਸ਼ੀਲ ਖੇਤਰਾਂ ਵਿੱਚ ਵਾਧੂ ਬਲ ਤਾਇਨਾਤ ਕੀਤੇ ਗਏ ਹਨ।

NO COMMENTS

LEAVE A REPLY

Please enter your comment!
Please enter your name here

Exit mobile version