ਜਲੰਧਰ ਦੇ ਖੁਰਾਨਾ ਐਂਟਰਪ੍ਰਾਈਜ਼ ਨਾਮਕ ਸੈਨੇਟਰੀ ਦੁਕਾਨ ‘ਚ ਲੱਗੀ ਭਿਆਨਕ ਅੱਗ 

0
99

ਜਲੰਧਰ : ਜਲੰਧਰ ਦੇ ਸ਼ਹੀਦ ਭਗਤ ਸਿੰਘ ਚੌਕ ਨੇੜੇ ਸਥਿਤ ਖੁਰਾਨਾ ਐਂਟਰਪ੍ਰਾਈਜ਼ ਨਾਮਕ ਸੈਨੇਟਰੀ ਦੁਕਾਨ ਵਿੱਚ ਭਿਆਨਕ ਅੱਗ ਲੱਗ ਗਈ ਹੈ। ਜਾਣਕਾਰੀ ਅਨੁਸਾਰ ਬੀਤੀ ਰਾਤ 1:15 ਵਜੇ ਅੱਗ ਲੱਗੀ ਪਰ ਅੱਗ ‘ਤੇ ਕਾਬੂ ਨਹੀਂ ਪਾਇਆ ਜਾ ਸਕਿਆ। ਸੋਮਵਾਰ ਸਵੇਰੇ 10:00 ਵਜੇ ਤੱਕ ਫਾਇਰ ਬ੍ਰਿਗੇਡ ਦੀਆਂ ਟੀਮਾਂ ਅੱਗ ਬੁਝਾਉਣ ਵਿੱਚ ਰੁੱਝੀਆਂ ਹੋਈਆਂ ਹਨ। ਅੱਗ ਲੱਗਣ ਦਾ ਕਾਰਨ ਅਜੇ ਸਪੱਸ਼ਟ ਨਹੀਂ ਹੋਇਆ ਹੈ।

ਦੱਸਿਆ ਜਾ ਰਿਹਾ ਹੈ ਕਿ ਅੱਗ ਲੱਗਣ ਨਾਲ ਇਲਾਕੇ ਵਿੱਚ ਦਹਿਸ਼ਤ ਫੈਲ ਗਈ। ਮੌਕੇ ‘ਤੇ ਪਹੁੰਚੀਆਂ ਪੁਲਿਸ ਟੀਮਾਂ ਨੇ ਇਲਾਕੇ ਨੂੰ ਸੀਲ ਕਰ ਦਿੱਤਾ ਅਤੇ ਫਾਇਰ ਵਿਭਾਗ ਨਾਲ ਸਾਂਝਾ ਆਪ੍ਰੇਸ਼ਨ ਕੀਤਾ। ਤਿੰਨ ਮੰਜ਼ਿਲਾ ਦੁਕਾਨ ਨੂੰ ਅੱਗ ਲੱਗ ਗਈ ਹੈ। ਦੁਕਾਨ ਵਿੱਚ ਪਲਾਸਟਿਕ ਅਤੇ ਜਲਣਸ਼ੀਲ ਸਮੱਗਰੀ ਹੋਣ ਕਾਰਨ ਅੱਗ ‘ਤੇ ਕਾਬੂ ਪਾਉਣ ਵਿੱਚ ਸਮਾਂ ਲੱਗ ਰਿਹਾ ਹੈ। ਇਸ ਦੌਰਾਨ ਪੁਲਿਸ ਨੇ ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਹੈ।

LEAVE A REPLY

Please enter your comment!
Please enter your name here