ਦਵਾਈ ਲੈਣ ਜਾ ਰਹੇ ਪਰਿਵਾਰ ਨਾਲ ਵਾਪਰਿਆ ਦਰਦਨਾਕ ਹਾਦਸਾ, 2 ਦੀ ਮੌਤ

0
197

ਮੋਗਾ : ਮੋਗਾ-ਬਰਨਾਲਾ (Moga-Barnala) ਮੁੱਖ ਮਾਰਗ ’ਤੇ ਪਿੰਡ ਬੁੱਟਰ ਕਲਾਂ ਨੇੜੇ ਇੱਕ ਆਲਟੋ ਕਾਰ ਦੀ ਖੜ੍ਹੀ ਟਰੈਕਟਰ-ਟਰਾਲੀ ਨਾਲ ਹੋਈ ਟੱਕਰ ਵਿੱਚ ਕਾਰ ਵਿੱਚ ਸਵਾਰ ਪਿਓ-ਧੀ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦੋਂਕਿ ਕਾਰ ਚਾਲਕ ਜ਼ਖ਼ਮੀ ਹੋ ਗਿਆ।

ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਧੂਰਕੋਟ ਰਣਸਿੰਘ ਦਾ ਰਹਿਣ ਵਾਲਾ ਬੇਅੰਤ ਸਿੰਘ (24) ਆਪਣੇ ਨਾਨਾ ਮੇਹਰ ਸਿੰਘ (75) ਦੀ ਦਵਾਈ ਲੈਣ ਲਈ ਆਪਣੀ ਮਾਤਾ ਹਰਪ੍ਰੀਤ ਕੌਰ (45) ਨਾਲ ਮੋਗਾ ਜਾ ਰਿਹਾ ਸੀ, ਜਦੋਂ ਉਹ ਪਿੰਡ ਬੁੱਟਰ ਕਲਾਂ ਨੇੜੇ ਪੁੱਜਾ ਤਾਂ ਅਚਾਨਕ ਕਾਰ  ਬੇਕਾਬੂ ਹੋ ਕੇ ਖੜ੍ਹੇ ਟਰੈਕਟਰ-ਟਰਾਲੀ ਨਾਲ ਟਕਰਾ ਗਈ। ਇਸ ਕਾਰਨ ਉਸ ਦੇ ਨਾਨਾ ਅਤੇ ਮਾਤਾ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਕਾਰ ਚਾਲਕ ਬੇਅੰਤ ਸਿੰਘ ਜ਼ਖਮੀ ਹੋ ਗਿਆ, ਜਿਸ ਨੂੰ ਮੋਗਾ ਦੇ ਸਰਕਾਰੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਥਾਣਾ ਬੱਧਨੀ ਕਲਾਂ ਦੀ ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਸਿਵਲ ਹਸਪਤਾਲ ਪਹੁੰਚਾਇਆ, ਜਿੱਥੇ ਪੋਸਟਮਾਰਟਮ ਕਰਵਾਉਣ ਉਪਰੰਤ ਅਗਲੇਰੀ ਕਾਰਵਾਈ ਕੀਤੀ ਜਾਵੇਗੀ।

LEAVE A REPLY

Please enter your comment!
Please enter your name here