ਪਟਿਆਲਾ ‘ਚ ਵਾਪਰਿਆ ਦਰਦਨਾਕ ਹਾਦਸਾ, ਮਾਂ-ਪੁੱਤ ਅਤੇ ਪਿਓ ਦੀ ਮੌਤ

0
127

ਪਟਿਆਲਾ :ਪਟਿਆਲਾ ਦੇ ਬਹਾਦਰਗੜ੍ਹ ਕੋਲ ਇੱਕ ਵੱਡਾ ਸੜਕ ਹਾਦਸਾ ਵਾਪਰਿਆ ਹੈ। ਇਸ ਹਾਦਸੇ ਵਿੱਚ 3 ਵਿਅਕਤੀਆਂ ਦੀ ਹੋਈ ਮੌਤ 4 ਗੰਭੀਰ ਰੂਪ ’ਚ ਜ਼ਖ਼ਮੀ ਹੋ ਗਏ ਹਨ।

ਜਿਸ ਪਰਿਵਾਰ ਦੇ ਨਾਲ ਇਹ ਹਾਦਸਾ ਵਾਪਰਿਆ ਹੈ ਉਹ ਡੱਬਵਾਲੀ ਦਾ ਰਹਿਣ ਵਾਲਾ ਸੀ ਜਿਹੜਾ 5 ਕੁ ਵਜੇਂ ਆਪਣੇ ਘਰ ਪਰਤ ਰਹੇ ਸੀ  ਤਾਂ ਰਸਤੇ ਦੇ ਵਿੱਚ ਰਾਜਪੂਰਾ ਰੋਡ ਤੇ ਇਹ ਹਾਦਸਾ ਵਾਪਰ ਗਿਆ।

ਉਨ੍ਹਾਂ  ਨੂੰ ਪਟਿਆਲਾ ਦੇ ਸਰਕਾਰੀ ਰਜਿੰਦਰਾ ਹਸਪਤਾਲ ’ਚ ਭਰਤੀ ਕਰਵਾਇਆ ਗਿਆ ਹੈ। ਜ਼ਖ਼ਮੀ ਨਵਨੀਤ ਕੌਰ, ਮਹਿਕ, ਸੁਖਚੈਨ ਸਿੰਘ ਅਤੇ ਅਮਨਦੀਪ ਸਿੰਘ ਪਟਿਆਲਾ ਦੇ ਸਰਕਾਰੀ ਰਾਜਿੰਦਰਾ ਹਸਪਤਾਲ ਜ਼ਰੇ ਇਲਾਜ ਹਨ।

LEAVE A REPLY

Please enter your comment!
Please enter your name here