Home ਦੇਸ਼ ਅੰਤਰਰਾਸ਼ਟਰੀ ਹਵਾਈ ਅੱਡੇ ਨੇੜੇ ਟੇਕਆਫ ਦੌਰਾਨ ਇੱਕ ਯਾਤਰੀ ਜਹਾਜ਼ ਹੋਇਆ ਕਰੈਸ਼, ਕਈ...

ਅੰਤਰਰਾਸ਼ਟਰੀ ਹਵਾਈ ਅੱਡੇ ਨੇੜੇ ਟੇਕਆਫ ਦੌਰਾਨ ਇੱਕ ਯਾਤਰੀ ਜਹਾਜ਼ ਹੋਇਆ ਕਰੈਸ਼, ਕਈ ਯਾਤਰੀਆਂ ਦੀ ਹਾਲਾਤ ਗੰਭੀਰ

0

ਅਹਿਮਦਾਬਾਦ : ਅੱਜ ਦੁਪਹਿਰ 2 ਵਜੇ ਗੁਜਰਾਤ ਦੇ ਅਹਿਮਦਾਬਾਦ ਹਵਾਈ ਅੱਡੇ ਨੇੜੇ ਇੱਕ ਯਾਤਰੀ ਜਹਾਜ਼ ਹਾਦਸਾਗ੍ਰਸਤ ਹੋ ਗਿਆ। ਏਅਰ ਇੰਡੀਆ ਦੇ ਬੋਇੰਗ ਜਹਾਜ਼ ਵਿੱਚ 242 ਯਾਤਰੀ ਸਵਾਰ ਸਨ। ਇੰਜਣ ਵਿੱਚ ਤਕਨੀਕੀ ਖਰਾਬੀ ਨੂੰ ਹਾਦਸੇ ਦਾ ਕਾਰਨ ਦੱਸਿਆ ਜਾ ਰਿਹਾ ਹੈ। ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੂਪਾਨੀ ਵੀ ਜਹਾਜ਼ ਵਿੱਚ ਸਵਾਰ ਦੱਸੇ ਜਾ ਰਹੇ ਹਨ। ਕਈ ਜ਼ਖਮੀਆਂ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਕਿਹਾ ਜਾ ਰਿਹਾ ਹੈ ਕਿ ਜਹਾਜ਼ ਟੇਕਆਫ ਦੌਰਾਨ ਹਾਦਸਾਗ੍ਰਸਤ ਹੋ ਗਿਆ।

ਘਟਨਾ ਵਾਲੀ ਥਾਂ ‘ਤੇ ਰਾਹਤ ਅਤੇ ਬਚਾਅ ਕਾਰਜ ਚੱਲ ਰਿਹਾ ਹੈ। ਇਸ ਘਟਨਾ ਦੇ ਸਾਹਮਣੇ ਆਉਣ ਤੋਂ ਬਾਅਦ ਅਹਿਮਦਾਬਾਦ ਵਿੱਚ ਸੜਕਾਂ ਬੰਦ ਕਰ ਦਿੱਤੀਆਂ ਗਈਆਂ ਹਨ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਇਸ ਘਟਨਾ ਸਬੰਧੀ ਸੂਬੇ ਦੇ ਮੁੱਖ ਮੰਤਰੀ ਭੂਪੇਂਦਰ ਪਟੇਲ ਨਾਲ ਗੱਲ ਕੀਤੀ ਹੈ।

ਇਹ ਹਾਦਸਾ ਮੇਘਾਨੀਨਗਰ ਇਲਾਕੇ ਵਿੱਚ ਹੋਇਆ ਹੈ। ਹਾਦਸੇ ਤੋਂ ਤੁਰੰਤ ਬਾਅਦ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੂੰ ਮੌਕੇ ‘ਤੇ ਭੇਜਿਆ ਗਿਆ ਹੈ। ਜਹਾਜ਼ ਹਾਦਸੇ ਦੀਆਂ ਕਈ ਵੀਡੀਓ ਸੋਸ਼ਲ ਮੀਡੀਆ ‘ਤੇ ਸਾਹਮਣੇ ਆ ਰਹੀਆਂ ਹਨ। ਜਿਸ ਵਿੱਚ ਹਾਦਸੇ ਵਾਲੀ ਥਾਂ ਤੋਂ ਧੂੰਏਂ ਦਾ ਕਾਲਾ ਬੱਦਲ ਅਸਮਾਨ ਵਿੱਚ ਉੱਠਦਾ ਦਿਖਾਈ ਦੇ ਰਿਹਾ ਹੈ।

NO COMMENTS

LEAVE A REPLY

Please enter your comment!
Please enter your name here

Exit mobile version