Home ਪੰਜਾਬ ਪੁਲਿਸ ਵਲੋਂ ਕੀਤੀ ਗਈ ਛਾਪੇਮਾਰੀ ‘ਚ ਇਕ ਵਿਅਕਤੀ ਨੂੰ ਹੈਰੋਇਨ ਸਮੇਤ ਕੀਤਾ...

ਪੁਲਿਸ ਵਲੋਂ ਕੀਤੀ ਗਈ ਛਾਪੇਮਾਰੀ ‘ਚ ਇਕ ਵਿਅਕਤੀ ਨੂੰ ਹੈਰੋਇਨ ਸਮੇਤ ਕੀਤਾ ਗਿਆ ਕਾਬੂ

0

ਲੁਧਿਆਣਾ : ਥਾਣਾ ਦੁੱਗਰੀ ‘ਚ ਪੁਲਿਸ (Dugri Police Station) ਵਲੋਂ ਕੀਤੀ ਗਈ ਛਾਪੇਮਾਰੀ ‘ਚ ਇਕ ਵਿਅਕਤੀ ਨੂੰ ਹੈਰੋਇਨ ਸਮੇਤ ਕਾਬੂ ਕੀਤਾ ਗਿਆ ਹੈ। ਪੁਲਿਸ ਅਨੁਸਾਰ ਬੀਤੇ ਦਿਨ ਯਾਨੀ 27 ਦਸੰਬਰ 2024 ਨੂੰ ਐਸ.ਆਈ. ਮੋਹਨ ਸਿੰਘ ਅਤੇ ਉਨ੍ਹਾਂ ਦੀ ਟੀਮ ਨੇ ਇੱਕ ਗੁਪਤ ਸੂਚਨਾ ਦੇ ਆਧਾਰ ‘ਤੇ ਕਾਰਵਾਈ ਕੀਤੀ ਸੀ। ਜਦੋਂ ਪੁਲਿਸ ਪਾਰਟੀ ਐਨ.ਐਚ ਪੈਟਰੋਲ ਪੰਪ ਨੇੜੇ ਪਹੁੰਚੀ ਤਾਂ ਉਨ੍ਹਾਂ ਨੇ ਇੱਕ ਸ਼ੱਕੀ ਵਿਅਕਤੀ ਨੂੰ ਦੇਖਿਆ। ਪੁਲਿਸ ਨੇ ਉਸ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ 63 ਗ੍ਰਾਮ ਹੈਰੋਇਨ ਬਰਾਮਦ ਹੋਈ।

ਫੜੇ ਗਏ ਵਿਅਕਤੀ ਦੀ ਪਛਾਣ ਕਮਲਪ੍ਰੀਤ ਸਿੰਘ ਵਾਸੀ ਨਵਾਂ ਪੰਜਾਬ ਮਾਤਾ ਨਗਰ, ਜਵੱਦੀ, ਲੁਧਿਆਣਾ ਵਜੋਂ ਹੋਈ ਹੈ ਅਤੇ ਫਿਲਹਾਲ ਉਹ ਕਿਰਾਏ ‘ਤੇ ਦੁੱਗਰੀ ਵਿਖੇ ਰਹਿ ਰਿਹਾ ਸੀ। ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਐਨ.ਡੀ.ਪੀ.ਐਸ. ਐਕਟ ਤਹਿਤ ਕੇਸ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

NO COMMENTS

LEAVE A REPLY

Please enter your comment!
Please enter your name here

Exit mobile version