ਕੈਨੇਡਾ : ਕੈਨੇਡਾ ਤੋਂ ਇਕ ਦੁਖਦਾਈ ਖ਼ਬਰ ਸਾਹਮਣੇ ਆਈ ਹੈ । ਜੈਤੋ ਤਹਿਸੀਲ ਦੇ ਪਿੰਡ ਮੜਾਕ ਦੇ ਰਹਿਣ ਵਾਲੇ ਨੌਜਵਾਨ ਦੀ ਕੈਨੇਡਾ ‘ਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ।
ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਸੁਖਪ੍ਰੀਤ ਸਿੰਘ (ਮੁਹਾਰ) ਉਮਰ 29 ਸਾਲ ਪੁੱਤਰ ਸਿਕੰਦਰ ਸਿੰਘ ਵਾਸੀ ਪਿੰਡ ਮੜਾਕ ਤਹਿਸੀਲ ਜੈਤੋ ਜ਼ਿਲ੍ਹਾ ਫਰੀਦਕੋਟ ਕੁਝ ਸਾਲ ਪਹਿਲਾਂ ਹੀ ਰੋਜ਼ੀ ਰੋਟੀ ਤੇ ਰੋਜ਼ਗਾਰ ਦੇ ਲਈ ਪੰਜਾਬ ਤੋਂ ਕੈਨੇਡਾ ਗਿਆ ਸੀ, ਉਸਦੀ ਅਚਾਨਕ ਬੀਤੀ ਰਾਤ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਪੀੜਤ ਪਰਿਵਾਰ ਨਾਲ ਪਿੰਡ ਵਾਸੀਆਂ ਤੋਂ ਇਲਾਵਾ ਰਿਸ਼ਤੇਦਾਰਾਂ /ਦੋਸਤਾਂ ਨੇ ਇਸ ਨੌਜਵਾਨ ਦੀ ਮੌਤ ਤੇ ਅਫਸੋਸ ਪ੍ਰਗਟ ਕੀਤਾ ।










