ਪੰਜਾਬ ‘ਚ ਭਲਕੇ ਰਾਖਵੀਂ ਛੁੱਟੀ ਐਲਾਨ , ਸਕੂਲ ,ਕਾਲਜ, ਵਪਾਰਕ ਅਦਾਰੇ ਆਮ ਵਾਂਗ ਰਹਿਣਗੇ ਖੁੱਲ੍ਹੇ

0
55

ਚੰਡੀਗੜ੍ਹ: ਪੰਜਾਬ ਵਿੱਚ ਮੰਗਲਵਾਰ 15 ਸਤੰਬਰ ਨੂੰ ਰਾਖਵੀਂ ਛੁੱਟੀ ਐਲਾਨੀ ਗਈ ਹੈ। ਦਰਅਸਲ, 15 ਸਤੰਬਰ ‘ਸੰਵਤਸਰੀ ਦਿਵਸ’ ਹੈ, ਜਿਸ ਦੇ ਮੱਦੇਨਜ਼ਰ ਇਹ ਰਾਖਵੀਂ ਛੁੱਟੀ ਘੋਸ਼ਿਤ ਕੀਤੀ ਗਈ ਹੈ।

PunjabKesari

ਪੰਜਾਬ ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਸਰਕਾਰੀ ਮੁਲਾਜ਼ਮਾਂ ਨੂੰ ਕੁੱਲ 27 ਰਾਖਵੀਆਂ ਛੁੱਟੀਆਂ ਦਿੱਤੀਆਂ ਗਈਆਂ ਹਨ, ਜਿਨ੍ਹਾਂ ਵਿੱਚੋਂ ਮੁਲਾਜ਼ਮ ਆਪਣੀ ਪਸੰਦ ਦੀਆਂ ਕੋਈ ਵੀ 2 ਰਾਖਵੀਆਂ ਛੁੱਟੀਆਂ ਲੈ ਸਕਦੇ ਹਨ। ਇਨ੍ਹਾਂ ਛੁੱਟੀਆਂ ਦੀ ਸੂਚੀ ਵਿੱਚ ਸਤੰਬਰ ਮਹੀਨੇ ਦੀਆਂ 20, 25 ਅਤੇ 28 ਸਤੰਬਰ ਨੂੰ ਵੀ ਰਾਖਵੀਆਂ ਛੁੱਟੀਆਂ ਐਲਾਨੀਆਂ ਗਈਆਂ ਹਨ। ਹਾਲਾਂਕਿ, ਇਹ ਸਪੱਸ਼ਟ ਕਰ ਦੇਈਏ ਕਿ 15 ਸਤੰਬਰ ਨੂੰ ਪੂਰੇ ਪੰਜਾਬ ਵਿੱਚ ਗਜ਼ਟਿਡ ਛੁੱਟੀ ਨਹੀਂ ਹੈ, ਸਗੋਂ ਇਹ ਸਿਰਫ਼ ਇੱਕ ਰਾਖਵੀਂ ਛੁੱਟੀ ਹੈ। ਇਸ ਲਈ ਸਕੂਲ, ਕਾਲਜ ਅਤੇ ਵਪਾਰਕ ਅਦਾਰੇ ਆਮ ਦਿਨਾਂ ਵਾਂਗ ਖੁੱਲ੍ਹੇ ਰਹਿਣਗੇ।

LEAVE A REPLY

Please enter your comment!
Please enter your name here