ਪਟਨਾ ‘ਚ ਵਾਹਨਾਂ ਦੀ ਜਾਂਚ ਦੌਰਾਨ ਇੱਕ ਤੇਜ਼ ਰਫ਼ਤਾਰ ਕਾਰ ਨੇ ਚਾਰ ਪੁਲਿਸ ਮੁਲਾਜ਼ਮਾਂ ਨੂੰ ਕੁਚਲ, ਇੱਕ ਮਹਿਲਾ ਕਾਂਸਟੇਬਲ ਦੀ ਹੋਈ ਮੌਤ

0
110

ਪਟਨਾ: ਰਾਜਧਾਨੀ ਪਟਨਾ ਵਿੱਚ ਬੀਤੀ ਰਾਤ ਨੂੰ ਅਟਲ ਪਥ ‘ਤੇ ਵਾਹਨਾਂ ਦੀ ਜਾਂਚ ਦੌਰਾਨ ਇੱਕ ਤੇਜ਼ ਰਫ਼ਤਾਰ ਕਾਰ ਨੇ ਚਾਰ ਪੁਲਿਸ ਮੁਲਾਜ਼ਮਾਂ ਨੂੰ ਕੁਚਲ ਦਿੱਤਾ। ਜਿਸ ਵਿੱਚ ਇੱਕ ਮਹਿਲਾ ਕਾਂਸਟੇਬਲ ਦੀ ਮੌਤ ਹੋ ਗਈ, ਜਦੋਂ ਕਿ 3 ਦੀ ਹਾਲਤ ਗੰਭੀਰ ਬਣੀ ਹੋਈ ਹੈ। ਇਹ ਹਾਦਸਾ ਉਸ ਸਮੇਂ ਹੋਇਆ ਜਦੋਂ ਪੁਲਿਸ ਮੁਲਾਜ਼ਮ ਆਪਣੀ ਡਿਊਟੀ ਕਰ ਰਹੇ ਸਨ। ਜ਼ਖਮੀਆਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ ਅਤੇ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਹਾਦਸੇ ਤੋਂ ਤੁਰੰਤ ਬਾਅਦ ਮੌਕੇ ‘ਤੇ ਹਫੜਾ-ਦਫੜੀ ਮਚ ਗਈ। ਸਥਾਨਕ ਲੋਕਾਂ ਅਤੇ ਹੋਰ ਪੁਲਿਸ ਮੁਲਾਜ਼ਮਾਂ ਦੀ ਮਦਦ ਨਾਲ ਜ਼ਖਮੀ ਜਵਾਨਾਂ ਨੂੰ ਨਜ਼ਦੀਕੀ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ, ਜਿੱਥੇ ਮਹਿਲਾ ਕਾਂਸਟੇਬਲ ਦੀ ਇਲਾਜ ਦੌਰਾਨ ਮੌਤ ਹੋ ਗਈ। ਜਦੋਂ ਕਿ ਜ਼ਖਮੀਆਂ ਵਿੱਚ ਐਸ.ਆਈ ਦੀਪਕ ਕੁਮਾਰ, ਏ.ਐਸ.ਆਈ ਅਵਧੇਸ਼ ਅਤੇ ਅਸ਼ੋਕ ਸ਼ਾਮਲ ਹਨ।

LEAVE A REPLY

Please enter your comment!
Please enter your name here