ਨਹਿਰ ‘ਚ ਕਾਰ ਡਿੱਗਣ ਕਾਰਨ ਵਾਪਰਿਆ ਭਿਆਨਕ ਹਾਦਸਾ, 2 ਦੀ ਮੌਤ, 4 ਜ਼ਖਮੀ

0
172

ਪੰਜਾਬ: ਪੰਜਾਬ ਦੇ ਜ਼ਿਲ੍ਹਾ ਪਠਾਨਕੋਟ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦਰਅਸਲ, ਇੱਥੇ ਕਾਠਵਾਲਾ ਪੁਲ (Kathwala Bridge) ‘ਤੇ ਦੇਰ ਰਾਤ ਨਹਿਰ ‘ਚ ਇਕ ਕਾਰ ਡਿੱਗ ਗਈ, ਜਿਸ ‘ਚ 2 ਲੋਕਾਂ ਦੀ ਮੌਤ ਹੋ ਗਈ ਅਤੇ 4 ਜ਼ਖਮੀ ਹੋ ਗਏ।

ਜਾਣਕਾਰੀ ਮੁਤਾਬਕ ਕਾਰ ਓਵਰਟੇਕ ਕਰਦੇ ਸਮੇਂ ਬੇਕਾਬੂ ਹੋ ਗਈ ਅਤੇ ਪਲਟ ਗਈ। ਦੱਸਿਆ ਜਾ ਰਿਹਾ ਹੈ ਕਿ ਪਰਿਵਾਰ ਕਿਸੇ ਸਮਾਗਮ ਤੋਂ ਘਰ ਪਰਤ ਰਿਹਾ ਸੀ। ਪਤਾ ਲੱਗਾ ਹੈ ਕਿ ਮ੍ਰਿਤਕ ਦਾ ਵਿਆਹ 3 ਦਿਨ ਪਹਿਲਾਂ ਹੋਇਆ ਸੀ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

LEAVE A REPLY

Please enter your comment!
Please enter your name here