ਲੋਢਾ ਹਾਊਸਿੰਗ ਕੰਪਲੈਕਸ ਦੀ ਬਹੁਮੰਜ਼ਿਲਾ ਇਮਾਰਤ ‘ਚ ਲੱਗੀ ਭਿਆਨਕ ਅੱਗ

0
237

ਮੁੰਬਈ : ਮੁੰਬਈ (Mumbai) ਨੇੜੇ ਕਲਿਆਣ ਜ਼ਿਲ੍ਹੇ ‘ਚ ਲੋਢਾ ਹਾਊਸਿੰਗ ਕੰਪਲੈਕਸ ਦੀ ਬਹੁਮੰਜ਼ਿਲਾ ਇਮਾਰਤ ‘ਚ ਭਿਆਨਕ ਅੱਗ ਲੱਗ ਗਈ। ਅਧਿਕਾਰੀਆਂ ਨੇ ਦੱਸਿਆ ਕਿ ਇਸ ਘਟਨਾ ਵਿੱਚ ਕਿਸੇ ਜਾਨੀ ਨੁਕਸਾਨ ਦੀ ਕੋਈ ਰਿਪੋਰਟ ਨਹੀਂ ਹੈ। ਫਾਇਰ ਬ੍ਰਿਗੇਡ ਮੁਤਾਬਕ ਸਵੇਰੇ ਕਰੀਬ 11 ਵਜੇ ਕਾਸਾ ਔਰੇਲੀਆ ਇਮਾਰਤ ‘ਚ ਅੱਗ ਲੱਗੀ ਅਤੇ ਇਹ 18ਵੀਂ ਮੰਜ਼ਿਲ ਤੱਕ ਫੈਲ ਗਈ। ਇਮਾਰਤ ਅਜੇ ਵੀ ਉਸਾਰੀ ਅਧੀਨ ਹੈ ਅਤੇ ਇਸ ਵੇਲੇ ਸਿਰਫ਼ ਪਹਿਲੀਆਂ ਤਿੰਨ ਮੰਜ਼ਿਲਾਂ ‘ਤੇ ਹੀ ਲੋਕ ਰਹਿੰਦੇ ਹਨ। ਸਾਰੇ ਨਿਵਾਸੀਆਂ ਅਤੇ ਹੋਰ ਵਿਅਕਤੀਆਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਹੈ।

ਅੱਗ ਬੁਝਾਊ ਅਮਲੇ ਦੀ ਟੀਮ ਪਾਣੀ ਦੇ ਟੈਂਕਰ ਲੈ ਕੇ ਉੱਥੇ ਪੁੱਜੀ ਅਤੇ ਅੱਗ ‘ਤੇ ਕਾਬੂ ਪਾਇਆ। ਕੂਲਿੰਗ ਆਪਰੇਸ਼ਨ ਸ਼ੁਰੂ ਕਰ ਦਿੱਤਾ ਗਿਆ ਹੈ। ਅਧਿਕਾਰੀਆਂ ਨੇ ਦੱਸਿਆ ਕਿ ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ ਅਤੇ ਪੁਲਿਸ ਅਤੇ ਫਾਇਰ ਵਿਭਾਗ ਵੱਲੋਂ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।

LEAVE A REPLY

Please enter your comment!
Please enter your name here