ਫਗਵਾੜਾ ‘ਚ ਇੱਕ ਧਾਰਮਿਕ ਅਸਥਾਨ ਦੀ ਦੂਜੀ ਮੰਜ਼ਿਲ ’ਤੇ ਲੱਗੀ ਭਿਆਨਕ ਅੱਗ

0
134

ਫਗਵਾੜਾ : ਫਗਵਾੜਾ  (Phagwara) ਦੇ ਪਿੰਡ ਸਪਰੋੜ ਨੇੜੇ ਇੱਕ ਧਾਰਮਿਕ ਅਸਥਾਨ ਦੀ ਦੂਜੀ ਮੰਜ਼ਿਲ ’ਤੇ ਅਚਾਨਕ ਭਿਆਨਕ ਅੱਗ ਲੱਗ ਗਈ। ਇਸ ਕਾਰਨ ਲੱਖਾਂ ਰੁਪਏ ਦਾ ਕੀਮਤੀ ਸਾਮਾਨ ਸੜ ਕੇ ਸੁਆਹ ਹੋ ਗਿਆ।

ਧਾਰਮਿਕ ਅਸਥਾਨ ਦੇ ਸੇਵਾਦਾਰਾਂ ਅਤੇ ਪਿੰਡ ਵਾਸੀਆਂ ਨੇ ਫਾਇਰ ਬ੍ਰਿਗੇਡ ਵਿਭਾਗ ਫਗਵਾੜਾ ਨੂੰ ਸੂਚਨਾ ਦਿੱਤੀ, ਜਿਸ ਤੋਂ ਬਾਅਦ ਗੱਡੀਆਂ ਨੇ ਮੌਕੇ ‘ਤੇ ਪਹੁੰਚ ਕੇ ਅੱਗ ‘ਤੇ ਕਾਬੂ ਪਾਇਆ। ਇਸ ਘਟਨਾ ‘ਚ ਧਾਰਮਿਕ ਸਥਾਨ ਦੀ ਦੂਜੀ ਮੰਜ਼ਿਲ ‘ਤੇ ਪਿਆ ਲੱਖਾਂ ਰੁਪਏ ਦੇ ਕੀਮਤੀ ਸਮਾਨ ਦਾ ਭਾਰੀ ਨੁਕਸਾਨ ਹੋਇਆ ਹੈ।

ਅੱਗ ਲੱਗਣ ਦੀ ਸੂਚਨਾ ਫਗਵਾੜਾ ਪੁਲਿਸ ਨੂੰ ਦੇ ਦਿੱਤੀ ਗਈ ਹੈ। ਧਾਰਮਿਕ ਸਥਾਨ ਦੇ ਸੇਵਾਦਾਰਾਂ ਦਾ ਦਾਅਵਾ ਹੈ ਕਿ ਅੱਗ ਬਿਜਲੀ ਦੇ ਸ਼ਾਰਟ ਸਰਕਟ ਕਾਰਨ ਲੱਗੀ ਹੈ। ਫਿਲਹਾਲ ਪੁਲਿਸ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਹੈ।

LEAVE A REPLY

Please enter your comment!
Please enter your name here