ਰਾਮਗੜ : ਕਰਤਾਰਪੁਰ ਰੋਡ ਤੋਂ ਭਿਆਨਕ ਸੜਕ ਹਾਦਸੇ ਦੀ ਖ਼ਬਰ ਸਾਹਮਣੇ ਆਈ ਹੈ। ਜਿੱਥੇ ਕਰਤਾਰਪੁਰ ਰੋਡ ’ਤੇ ਪਿੰਡ ਰਾਮਗੜ ਦੇ ਨੇੜੇ ਕਾਰ ਅਤੇ ਆਟੋ ਰਿਕਸ਼ਾ ਦਰਮਿਆਨ ਵਾਪਰੇ ਸੜਕ ਹਾਦਸੇ ਵਿਚ ਇਕ ਕੁੜੀ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਇਹ ਹਾਦਸਾ ਬੀਤੀ ਸ਼ਾਮ ਵਾਪਰਿਆ, ਜਿਸ ਦੌਰਾਨ ਆਟੋ ਰਿਕਸ਼ਾ ਚਾਲਕ ਗੁਰਵਿੰਦਰ ਸਿੰਘ ਪੁੱਤਰ ਲਖਵੀਰ ਸਿੰਘ ਵਾਸੀ ਪੰਡੋਰੀ ਅਰਾਈਆ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ ਅਤੇ ਉਸ ਦਾ ਆਟੋ ਰਿਕਸ਼ਾ ਬੁਰੀ ਤਰ੍ਹਾਂ ਨਾਲ ਨੁਕਸਾਨਿਆ ਗਿਆ ਜਦਕਿ ਹਾਦਸੇ ਵਿਚ ਕੁਲਵਿੰਦਰ ਕੌਰ ਪੁੱਤਰੀ ਸੁਰਜੀਤ ਸਿੰਘ ਵਾਸੀ ਹਮੀਰਾ ਦੀ ਮੌਤ ਹੋ ਗਈ। ਪਤਾ ਲੱਗਾ ਹੈ ਕਿ ਕੁਲਵਿੰਦਰ ਕੌਰ ਭੁਲੱਥ ਦੇ ਐੱਚ. ਡੀ. ਐੱਫ਼. ਸੀ. ਬੈਂਕ ਵਿਚ ਕੈਸ਼ੀਅਰ ਵਜੋਂ ਨੌਕਰੀ ਕਰਦੀ ਸੀ ਅਤੇ ਸ਼ਾਮ ਸਮੇਂ ਘਰ ਵਾਪਸ ਜਾ ਰਹੀ ਸੀ।
ਸੜਕ ਹਾਦਸੇ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਆਟੋ ਰਿਕਸ਼ਾ ਚਾਲਕ ਦੇ ਬਹੁਤ ਜ਼ਿਆਦਾ ਸੱਟਾਂ ਲੱਗੀਆਂ ਹਨ ਅਤੇ ਉਹ ਜਲੰਧਰ ਦੇ ਪ੍ਰਾਈਵੇਟ ਹਸਪਤਾਲ ਵਿਚ ਇਲਾਜ ਚਲ ਰਿਹਾ ਹੈ। ਦੂਜੇ ਪਾਸੇ ਇਸ ਸਬੰਧੀ ਐੱਸ. ਐੱਚ. ਓ. ਭੁਲੱਥ ਰਮਨਦੀਪ ਕੁਮਾਰ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਦੱਸਿਆ ਕਿ ਇਸ ਸੰਬੰਧ ਵਿਚ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।
