Home ਰਾਜਸਥਾਨ ਜੈਪੁਰ-ਆਗਰਾ ਰਾਸ਼ਟਰੀ ਰਾਜਮਾਰਗ ‘ਤੇ ਵਾਪਰਿਆ ਦਰਦਨਾਕ ਸੜਕ ਹਾਦਸਾ, 6 ਲੋਕਾਂ ਦੀ ਮੌਤ

ਜੈਪੁਰ-ਆਗਰਾ ਰਾਸ਼ਟਰੀ ਰਾਜਮਾਰਗ ‘ਤੇ ਵਾਪਰਿਆ ਦਰਦਨਾਕ ਸੜਕ ਹਾਦਸਾ, 6 ਲੋਕਾਂ ਦੀ ਮੌਤ

0

ਦੌਸਾ  : ਰਾਜਸਥਾਨ ਦੇ ਦੌਸਾ ਜ਼ਿਲ੍ਹੇ ਵਿੱਚ ਬੀਤੀ ਦੇਰ ਰਾਤ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਛੇ ਲੋਕਾਂ ਦੀ ਦਰਦਨਾਕ ਮੌਤ ਹੋ ਗਈ। ਹਾਦਸਾ ਜੈਪੁਰ-ਆਗਰਾ ਰਾਸ਼ਟਰੀ ਰਾਜਮਾਰਗ ‘ਤੇ ਕੈਲਾਈ ਪਿੰਡ ਦੇ ਨੇੜੇ ਰਾਤ ਕਰੀਬ 11 ਵਜੇ ਵਾਪਰਿਆ। ਸੂਚਨਾ ਮਿਲਦੇ ਹੀ ਪੁਲਿਸ ਮੌਕੇ ਤੇ ਪਹੁੰਚੀ।

ਪੁਲਿਸ ਦੇ ਅਨੁਸਾਰ, ਕਾਰ ਵਿੱਚ ਸਵਾਰ ਸਾਰੇ ਲੋਕ ਕਾਲਾਖੋ ਦੇ ਵਸਨੀਕ ਸਨ ਅਤੇ ਜੋ ਇੱਕ ਵਿਆਹ ਸਮਾਰੋਹ ਵਿੱਚ ਸ਼ਾਮਲ ਹੋਕੇ ਵਾਪਸ ਆ ਰਹੇ ਸਨ। ਓਦੋ ਤੇਜ਼ ਰਫ਼ਤਾਰ ਕਾਰ ਡਿਵਾਈਡਰ ਨਾਲ ਟਕਰਾਉਣ ਤੋਂ ਬਾਅਦ ਦੂਜੇ ਪਾਸੇ ਜਾ ਰਹੇ ਇੱਕ ਟ੍ਰੇਲਰ ਨਾਲ ਟਕਰਾ ਗਿਆ। । ਹਾਦਸੇ ਵਿੱਚ ਕਾਰ ਪੂਰੀ ਤਰ੍ਹਾਂ ਚਕਨਾਚੂਰ ਹੋ ਗਈ, ਅਤੇ ਕਾਰ ਸਵਾਰ ਸਾਰੇ ਲੋਕਾਂ ਦੀ ਮੌਤ ਹੋ ਗਈ।

4 ਲੋਕਾਂ ਦੀ ਮੌਕੇ ’ਤੇ ਹੀ ਮੌਤ

ਹਾਦਸਾ ਇੰਨਾ ਭਿਆਨਕ ਸੀ ਕਿ ਚਾਰ ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਸ ਦੌਰਾਨ, 2 ਗੰਭੀਰ ਜ਼ਖ਼ਮੀਆਂ ਵਿੱਚ ਇੱਕ ਨੌਜਵਾਨਾਂ ਦੇ ਦੌਸਾ ਦੇ ਸਰਕਾਰੀ ਹਸਪਤਾਲ ਵਿੱਚ ਮੌਤ ਹੋ ਗਈ। ਇੱਕ ਹੋਰ ਨੌਜਵਾਨ ਦੀ ਜੈਪੁਰ ਦੇ ਸਵਾਈ ਮਾਨਸਿੰਘ ਹਸਪਤਾਲ ਵਿੱਚ ਇਲਾਜ ਦੌਰਾਨ ਮੌਤ ਹੋ ਗਈ।

ਤੇਜ਼ ਰਫ਼ਤਾਰ ਕਾਰ ਬੇਕਾਬੂ ਹੋ ਗਈ, ਡਿਵਾਈਡਰ ਪਾਰ ਕਰ ਗਈ ਅਤੇ ਉਲਟ ਪਾਸੇ ਜਾ ਰਹੇ ਇੱਕ ਟ੍ਰੇਲਰ ਨਾਲ ਟਕਰਾ ਗਈ, ਜਿਸ ਨਾਲ ਕਾਰ ਨੂੰ ਭਾਰੀ ਨੁਕਸਾਨ ਪਹੁੰਚਿਆ। ਹਾਦਸਾ ਇੰਨਾ ਜ਼ਬਰਸਤ ਸੀ ਕਿ ਨੌਜਵਾਨ ਕਾਰ ਦੇ ਅੰਦਰ ਹੀ ਫਸ ਗਏ। ਅਜਿਹੇ ਵਿੱਚ ਮ੍ਰਿਤਕਾਂ ਅਤੇ ਜ਼ਖਮੀਆਂ ਦੀਆਂ ਲਾਸ਼ਾਂ ਨੂੰ ਬਾਹਰ ਕੱਢਣ ਲਈ ਪੁਲਿਸ ਨੂੰ ਬਹੁਤ ਜੱਦੋ-ਜਹਿਦ ਕਰਨੀ ਪਈ। ਟ੍ਰੇਲਰ ਨਾਲ ਟਕਰਾਈ ਹੋਈ ਕਾਰ ਨੂੰ ਕਰੇਨ ਦੀ ਵਰਤੋਂ ਕਰਕੇ ਵੱਖ ਕੀਤਾ ਗਿਆ।

ਮ੍ਰਿਤਕਾਂ ਦੀ ਹੋਈ ਪਛਾਣ

ਕਾਰ ਵਿੱਚ ਸਵਾਰ ਸਾਰੇ ਨੌਜਵਾਨ ਦੌਸਾ ਜ਼ਿਲ੍ਹੇ ਦੇ ਕਾਲਾਖੋ ਪਿੰਡ ਦੇ ਵਸਨੀਕ ਸਨ। ਮ੍ਰਿਤਕਾਂ ਦੀ ਪਛਾਣ ਸਮੇਂ ਸਿੰਘ ਪੁੱਤਰ ਰਾਮ ਸਿੰਘ ਯੋਗੀ, ਲੋਕੇਸ਼ ਪੁੱਤਰ ਗੋਵਰਧਨ ਯੋਗੀ, ਦਿਲਖੁਸ਼ ਪੁੱਤਰ ਬਨਵਾਰੀ ਯੋਗੀ, ਮਨੀਸ਼ ਪੁੱਤਰ ਹਰੀਮੋਹਨ ਯੋਗੀ, ਅੰਕਿਤ ਪੁੱਤਰ ਲਾਲਾਰਾਮ ਬੈਰਵਾ ਅਤੇ ਨਵੀਨ ਵਜੋਂ ਹੋਈ ਹੈ।

NO COMMENTS

LEAVE A REPLY

Please enter your comment!
Please enter your name here

Exit mobile version