ਪੰਜਾਬ ‘ਚ ਅਗਲੇ 4 ਦਿਨਾਂ ਤੱਕ ਭਾਰੀ ਮੀਂਹ ਦਾ ਯੈਲੋ ਅਲਰਟ ਹੋਇਆ ਜਾਰੀ

0
137

ਪੰਜਾਬ: ਪੰਜਾਬ ਦੇ ਲੋਕਾਂ ਨੂੰ ਅੱਜ ਸਵੇਰੇ ਅੱਤ ਦੀ ਗਰਮੀ (The Extreme Heat) ਤੋਂ ਰਾਹਤ ਮਿਲੀ। ਬੀਤੀ ਸ਼ਾਮ ਤੋਂ ਹੀ ਬੱਦਲਾਂ ਨੇ ਦਸਤਕ ਦੇਣੀ ਸ਼ੁਰੂ ਕਰ ਦਿੱਤੀ ਸੀ ਅਤੇ ਦਿਨ ਚੜ੍ਹਨ ਤੱਕ ਪੂਰੀ ਤਰ੍ਹਾਂ ਕਾਲੇ ਬੱਦਲ ਛਾ ਗਏ। ਅਗਲੇ ਦਿਨ ਸਵੇਰੇ ਕਰੀਬ 4.30 ਵਜੇ ਜਲੰਧਰ ‘ਚ ਹੋਈ ਭਾਰੀ ਬਾਰਿਸ਼ ਕਾਰਨ ਮਹਾਨਗਰ ਦੇ ਤਾਪਮਾਨ ‘ਚ ਵੀ ਕੁਝ ਗਿਰਾਵਟ ਦਰਜ ਕੀਤੀ ਗਈ।

ਮੌਸਮ ਵਿਭਾਗ (The Meteorology Department) ਦੇ ਚੰਡੀਗੜ੍ਹ ਕੇਂਦਰ ਵੱਲੋਂ ਪੰਜਾਬ-ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ ਵਿੱਚ ਅਗਲੇ 4 ਦਿਨਾਂ ਤੱਕ ਗਰਜ਼-ਤੂਫ਼ਾਨ ਦੇ ਨਾਲ ਭਾਰੀ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਵੈਸਟਰਨ ਡਿਸਟਰਬੈਂਸ ਹੁਣ ਹਿਮਾਚਲ ਪ੍ਰਦੇਸ਼ ਅਤੇ ਆਸਪਾਸ ਦੇ ਖੇਤਰਾਂ ਵਿੱਚ ਸਮੁੰਦਰ ਤਲ ਤੋਂ 5.8 ਕਿਲੋਮੀਟਰ ਉੱਪਰ ਇੱਕ ਚੱਕਰਵਾਤੀ ਸਰਕੂਲੇਸ਼ਨ ਦੇ ਰੂਪ ਵਿੱਚ ਦੇਖਿਆ ਜਾ ਰਿਹਾ ਹੈ। ਇਸ ਕਾਰਨ ਉੱਤਰੀ ਭਾਰਤ ਵਿੱਚ ਪੈ ਰਹੇ ਪੰਜਾਬ, ਹਰਿਆਣਾ, ਹਿਮਾਚਲ ਸਮੇਤ ਵੱਖ-ਵੱਖ ਰਾਜਾਂ ਵਿੱਚ ਪੈ ਰਹੀ ਕਹਿਰ ਦੀ ਗਰਮੀ ਤੋਂ ਰਾਹਤ ਮਿਲੇਗੀ।

LEAVE A REPLY

Please enter your comment!
Please enter your name here