ਭਿਆਨਕ ਸੜਕ ਹਾਦਸੇ ਵਿੱਚ ਨੌਜਵਾਨ ਵਕੀਲ ਦੀ ਹੋਈ ਮੌਤ

0
245

ਫਾਜ਼ਿਲਕਾ : ਇੱਥੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਨੌਜਵਾਨ ਵਕੀਲ (Lawyer Died) ਦੀ ਮੌਤ ਹੋ ਗਈ। ਫਿਲਹਾਲ ਪਰਿਵਾਰਕ ਮੈਂਬਰਾਂ ਨੇ ਇਸ ਮਾਮਲੇ ‘ਚ ਸਖਤ ਕਾਰਵਾਈ ਦੀ ਮੰਗ ਕੀਤੀ ਹੈ। ਜਾਣਕਾਰੀ ਮੁਤਾਬਕ ਮ੍ਰਿਤਕ ਦੀ ਪਛਾਣ ਵਕੀਲ ਤਰੁਣ ਵਧਵਾ ਵਜੋਂ ਹੋਈ ਹੈ, ਜਿਸ ਦਾ 4 ਮਹੀਨੇ ਪਹਿਲਾਂ ਵਿਆਹ ਹੋਇਆ ਸੀ।

ਤਰੁਣ ਅਪਣੀ ਸਾਲੀ ਨੂੰ ਲੁਧਿਆਣਾ ਛੱਡਣ ਦੇ ਲਈ ਆਪਣੇ ਸੁਹਰੇ ਨਾਲ ਗਿਆ ਸੀ। ਜਦੋਂ ਉਹ ਵਾਪਸ ਆ ਰਹੇ ਸਨ ਤਾਂ ਜਲਾਲਾਬਾਦ ਨੇੜੇ ਪਿੰਡ ਬੱਗੇ ਦੇ ਮੋੜ ‘ਤੇ ਗਲਤ ਸਾਈਡ ਤੋਂ ਆ ਰਹੇ ਇਕ ਤੇਲ ਟੈਂਕਰ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਇਸ ਕਾਰਨ ਤਰੁਣ ਅਤੇ ਉਸ ਦਾ ਸਹੁਰਾ ਗੰਭੀਰ ਜ਼ਖ਼ਮੀ ਹੋ ਗਏ।

ਉਸ ਨੂੰ ਤੁਰੰਤ ਜਲਾਲਾਬਾਦ ਦੇ ਸਰਕਾਰੀ ਹਸਪਤਾਲ ਲਿਜਾਇਆ ਗਿਆ। ਤਰੁਣ ਦਾ ਸਹੁਰਾ ਵਾਲ-ਵਾਲ ਬਚ ਗਿਆ ਪਰ ਤਰੁਣ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਉਸ ਨੂੰ ਫਰੀਦਕੋਟ ਰੈਫਰ ਕਰ ਦਿੱਤਾ ਗਿਆ ਪਰ ਤਰੁਣ ਦੀ ਰਸਤੇ ਵਿਚ ਹੀ ਮੌਤ ਹੋ ਗਈ। ਫਿਲਹਾਲ ਤਰੁਣ ਦੀ ਲਾਸ਼ ਫਾਜ਼ਿਲਕਾ ਦੇ ਸਰਕਾਰੀ ਹਸਪਤਾਲ ਦੇ ਮੁਰਦਾਘਰ ‘ਚ ਰੱਖੀ ਹੋਈ ਹੈ ਅਤੇ ਲੋਕ ਇਸ ਹਾਦਸੇ ਲਈ ਜ਼ਿੰਮੇਵਾਰ ਵਿਅਕਤੀ ਖ਼ਿਲਾਫ਼ ਸਖਤ ਕਾਰਵਾਈ ਦੀ ਮੰਗ ਕਰ ਰਹੇ ਹਨ।

LEAVE A REPLY

Please enter your comment!
Please enter your name here