Monday, June 8, 2026
Google search engine
Homeਸੰਸਾਰਕੈਨੇਡਾ 'ਚ ਪੰਜਾਬ ਦੇ ਪਿੰਡ ਜਸਪਾਲੋਂ ਦੇ ਨੌਜਵਾਨ ਦੀ ਭਿਆਨਕ ਸੜਕ ਹਾਦਸੇ...

ਕੈਨੇਡਾ ‘ਚ ਪੰਜਾਬ ਦੇ ਪਿੰਡ ਜਸਪਾਲੋਂ ਦੇ ਨੌਜਵਾਨ ਦੀ ਭਿਆਨਕ ਸੜਕ ਹਾਦਸੇ ‘ਚ ਹੋਈ ਮੌਤ

ਕੈਨੇਡਾ : ਕੈਨੇਡਾ ਤੋਂ ਦੁਖਦਾਈ ਖ਼ਬਰ ਸਾਹਮਣੇ ਆਈ ਹੈ, ਜਿੱਥੇ ਇੱਕ ਪੰਜਾਬੀ ਨੌਜਵਾਨ ਦੀ ਭਿਆਨਕ ਹਾਦਸੇ ਵਿੱਚ ਦਰਦਨਾਕ ਮੌਤ ਹੋ ਗਈ । ਰਿਪੋਰਟਾਂ ਅਨੁਸਾਰ, ਪਿੰਡ ਜਸਪਾਲੋਂ ਦੇ ਨੌਜਵਾਨ ਦੀ ਭਿਆਨਕ ਸੜਕ ਹਾਦਸੇ ਵਿੱਚ ਮੌਤ ਹੋ ਗਈ ਹੈ । ਮ੍ਰਿਤਕ ਦੀ ਪਛਾਣ ਜੁਗਰਾਜ ਸਿੰਘ ਜੋਗੀ (ਉਮਰ 26 ਸਾਲ) ਪੁੱਤਰ ਸੁਰਿੰਦਰਪਾਲ ਸਿੰਘ ਵਜੋਂ ਹੋਈ ਹੈ।

ਸਮਾਜ ਸੇਵਕ ਗੁਰਦਾਸ ਸਿੰਘ ਗੁਰਮ (ਲੱਖੀ) ਅਤੇ ਮ੍ਰਿਤਕ ਦੇ ਚਾਚਾ ਜਗਜੀਤ ਸਿੰਘ ਜੀਤਾ ਨੇ ਦੱਸਿਆ ਕਿ ਜੁਗਰਾਜ ਸਿੰਘ ਜੋਗੀ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ ਅਤੇ 2017 ਵਿੱਚ ਕੈਨੇਡਾ ਚਲਾ ਗਿਆ ਸੀ। ਉਨ੍ਹਾਂ ਅੱਗੇ ਦੱਸਿਆ ਕਿ ਹਾਲ ਹੀ ਵਿੱਚ ਕੈਨੇਡਾ ਵਿੱਚ, ਜੁਗਰਾਜ ਸਿੰਘ ਦੇ ਟ੍ਰੇਲਰ ਟਰੱਕ ਦੀ ਇੱਕ ਹੋਰ ਟ੍ਰੇਲਰ ਨਾਲ ਭਿਆਨਕ ਟੱਕਰ ਹੋ ਗਈ ਸੀ। ਹਾਦਸੇ ਦਾ ਅਸਰ ਇੰਨਾ ਗੰਭੀਰ ਸੀ ਕਿ ਜਿੱਥੇ ਜੁਗਰਾਜ ਸਿੰਘ ਜੋਗੀ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਉੱਥੇ ਹੀ ਰਿਪੋਰਟਾਂ ਵਿੱਚ ਦੂਜੇ ਟ੍ਰੇਲਰ ਵਿੱਚ ਸਵਾਰ ਦੋ ਹੋਰ ਨੌਜਵਾਨ ਪੰਜਾਬੀ ਮੁੰਡਿਆਂ ਦੀ ਮੌਤ ਦਾ ਵੀ ਸੰਕੇਤ ਮ ਲਿਆ ਹੈ। ਮ੍ਰਿਤਕ ਨੌਜਵਾਨ ਆਪਣੀ ਭੈਣ ਨਾਲ ਕੈਨੇਡਾ ਦੇ ਵਿਨੀਪੈਗ ਵਿੱਚ ਰਹਿੰਦਾ ਸੀ। ਇਸ ਖ਼ਬਰ ਨੇ ਪੂਰੇ ਖੇਤਰ ਵਿੱਚ ਸੋਗ ਦੀ ਲਹਿਰ ਫੈਲਾ ਦਿੱਤੀ ਹੈ, ਜਿਸ ਨਾਲ ਉਸਦੇ ਪਰਿਵਾਰਕ ਮੈਂਬਰ ਦੁਖੀ ਹੋ ਗਏ ਹਨ। ਹੁਣ ਜੁਗਰਾਜ ਦੀ ਮ੍ਰਿਤਕ ਦੇਹ ਨੂੰ ਪੰਜਾਬ ਭੇਜਣ ਦੀਆਂ ਕੋਸ਼ਿਸ਼ਾਂ ਜਾਰੀ ਹਨ ਤਾਂ ਜੋ ੳਸਦਾ ਅੰਤਿਮ ਸਸਕਾਰ ਕੀਤਾ ਜਾ ਸਕੇ।

RELATED ARTICLES
- Advertisment -
Google search engine
Google search engine
Google search engine

Most Popular

Recent Comments