ਨਸ਼ੇ ਦੀ ਓਵਰਡੋਜ਼ ਨਾਲ ਇੱਕ ਨੌਜਵਾਨ ਦੀ ਹੋਈ ਮੌਤ

0
163

ਫ਼ਿਰੋਜ਼ਪੁਰ : ਪੰਜਾਬ ਵਿੱਚ ਨਸ਼ਿਆਂ ਦਾ ਕਹਿਰ ਜਾਰੀ ਹੈ। ਤਾਜ਼ਾ ਮਾਮਲਾ ਫ਼ਿਰੋਜ਼ਪੁਰ ਜ਼ਿਲ੍ਹੇ (Ferozepur district) ਦੇ ਗੁਰੂਹਰਸਹਾਏ (Guruharshay) ਹਲਕੇ ਦੇ ਨੇੜਲੇ ਪਿੰਡ ਚੱਕ ਜਮੀਤ ਸਿੰਘ ਦਾ ਸਾਹਮਣੇ ਆਇਆ ਹੈ, ਜਿੱਥੇ ਨਸ਼ੇ ਦੀ ਓਵਰਡੋਜ਼ ਨਾਲ ਇੱਕ ਨੌਜਵਾਨ ਦੀ ਮੌਤ ਹੋ ਗਈ।

ਮ੍ਰਿਤਕ ਦੀ ਪਛਾਣ ਛਿੰਦਾ ਸਿੰਘ ਪੁੱਤਰ ਗੁਰਦੇਵ ਸਿੰਘ ਵਾਸੀ ਪਿੰਡ ਚੱਕ ਜਮੀਤ ਸਿੰਘ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਵਿਅਕਤੀ ਪਿੰਡ ਦੇ ਨਜ਼ਦੀਕ ਤੋਂ ਆਉਂਦੀ ਨਹਿਰ ‘ਤੇ ਚਿੱਟੇ ਦਾ ਟੀਕਾ ਲਗਾ ਰਿਹਾ ਸੀ, ਜਿਸ ਦੀ ਓਵਰਡੋਜ਼ ਲੈਣ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ।

LEAVE A REPLY

Please enter your comment!
Please enter your name here