ਆਮ ਆਦਮੀ ਪਾਰਟੀ ਨੇ ਹਰਿਆਣਾ ‘ਚ 19 ਉਮੀਦਵਾਰਾਂ ਦੀ ਛੇਵੀਂ ਸੂਚੀ ਦਾ ਕੀਤਾ ਐਲਾਨ

0
89

ਹਰਿਆਣਾ : ਆਮ ਆਦਮੀ ਪਾਰਟੀ (Aam Aadmi Party) ਨੇ ਹਰਿਆਣਾ ਵਿਚ ਉਮੀਦਵਾਰਾਂ ਦੀ ਛੇਵੀਂ ਸੂਚੀ ਵੀ ਜਾਰੀ ਕਰ ਦਿੱਤੀ ਹੈ। ਪਾਰਟੀ ਨੇ ਦੇਰ ਰਾਤ ਨੂੰ ਛੇਵੀਂ ਸੂਚੀ ਜਾਰੀ ਕੀਤੀ, ਜਿਸ ਵਿੱਚ 19 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ ਹੈ। ਦਰਅਸਲ ਅੱਜ ਹਰਿਆਣਾ ਵਿੱਚ ਨਾਮਜ਼ਦਗੀਆਂ ਦਾ ਆਖਰੀ ਦਿਨ ਹੈ, ਇਸ ਲਈ ਸਾਰੀਆਂ ਪਾਰਟੀਆਂ ਉਮੀਦਵਾਰਾਂ ਦੇ ਨਾਵਾਂ ਨੂੰ ਅੰਤਿਮ ਰੂਪ ਦੇਣ ਵਿੱਚ ਰੁੱਝੀਆਂ ਹੋਈਆਂ ਹਨ। ਆਮ ਆਦਮੀ ਪਾਰਟੀ ਨੇ ਹੁਣ ਤੱਕ ਕੁੱਲ 89 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਹੈ।

ਦੱਸ ਦੇਈਏ ਕਿ ਆਮ ਆਦਮੀ ਪਾਰਟੀ ਨੇ ਬੀਤੇ ਦਿਨ ਹੀ ਚੌਥੀ ਅਤੇ ਪੰਜਵੀਂ ਸੂਚੀ ਵੀ ਜਾਰੀ ਕੀਤੀ ਸੀ। ਛੇਵੀਂ ਲਿਸਟ ਵੀ ਰਾਤ ਨੂੰ ਹੀ ਸਾਹਮਣੇ ਆ ਗਈ। ਚੌਥੀ ਸੂਚੀ ਵਿੱਚ 21 ਉਮੀਦਵਾਰਾਂ ਦੇ ਨਾਂ ਸਨ। ਪੰਜਵੀਂ ਸੂਚੀ ਵਿੱਚ 9 ਅਤੇ ਛੇਵੀਂ ਸੂਚੀ ਵਿੱਚ 19 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ ਹੈ।

LEAVE A REPLY

Please enter your comment!
Please enter your name here