ਆਮ ਆਦਮੀ ਪਾਰਟੀ ਨੇ ਆਪਣੀ ਦੂਜੀ ਸੂਚੀ ‘ਚ 9 ਉਮੀਦਵਾਰਾਂ ਦੇ ਨਾਵਾਂ ਦਾ ਕੀਤਾ ਐਲਾਨ

0
73

ਹਰਿਆਣਾ : ਹਰਿਆਣਾ ਵਿਚ ਕਾਂਗਰਸ ਨਾਲ ਵਿਗੜਦੇ ਗਠਜੋੜ ਦੀਆਂ ਖ਼ਬਰਾਂ ਦਰਮਿਆਨ ਆਮ ਆਦਮੀ ਪਾਰਟੀ  (The Aam Aadmi Party) ਨੇ ਆਪਣੇ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰ ਦਿੱਤੀ ਹੈ। ਪਾਰਟੀ ਨੇ ਇਸ ਸੂਚੀ ਵਿੱਚ 9 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਹੈ। ਆਮ ਆਦਮੀ ਪਾਰਟੀ ਹੁਣ ਤੱਕ 29 ਉਮੀਦਵਾਰਾਂ ਦਾ ਐਲਾਨ ਕਰ ਚੁੱਕੀ ਹੈ।

ਕਾਂਗਰਸ ਨਾਲ ਗਠਜੋੜ ਦੀ ਗੱਲਬਾਤ ਟੁੱਟਣ ਤੋਂ ਬਾਅਦ ‘ਆਪ’ ਦੀ ਇਹ ਦੂਜੀ ਸੂਚੀ ਹੈ। ਬੀਤੇ ਦਿਨ ‘ਆਪ’ ਨੇ 20 ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਸੀ। ‘ਆਪ’ ਦੇ ਸੂਬਾ ਪ੍ਰਧਾਨ ਸੁਸ਼ੀਲ ਗੁਪਤਾ ਨੇ ਬੀਤੇ ਦਿਨ ਕਿਹਾ ਸੀ ਕਿ ਅਸੀਂ ਸਾਰੀਆਂ 90 ਸੀਟਾਂ ‘ਤੇ ਉਮੀਦਵਾਰਾਂ ਦਾ ਐਲਾਨ ਕਰਾਂਗੇ। ਉਨ੍ਹਾਂ ਕਿਹਾ ਕਿ ਹਰਿਆਣਾ ਵਿੱਚ ਮੁੱਖ ਮੁਕਾਬਲਾ ਕਾਂਗਰਸ ਅਤੇ ਆਮ ਆਦਮੀ ਪਾਰਟੀ ਦਰਮਿਆਨ ਹੋਵੇਗਾ। ਭਾਜਪਾ ਸਮੇਤ ਹੋਰ ਕੋਈ ਪਾਰਟੀ ਮੁਕਾਬਲੇ ਵਿੱਚ ਨਹੀਂ ਹੈ। ‘ਆਪ’ ਹਰਿਆਣਾ ‘ਚ ਵਿਧਾਨ ਸਭਾ ਚੋਣਾਂ ਇਕੱਲੇ ਲੜੇਗੀ।

 

LEAVE A REPLY

Please enter your comment!
Please enter your name here