ਆਮ ਆਦਮੀ ਪਾਰਟੀ ਦੇ MLA ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਨਾਲ ਹੋਈ ਮੌਤ

0
83

ਲੁਧਿਆਣਾ: ਬੀਤੀ ਦੇਰ ਰਾਤ ਪੰਜਾਬ ਦੇ ਲੁਧਿਆਣਾ ਹਲਕਾ ਪੱਛਮੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਵਿਧਾਇਕ ਗੁਰਪ੍ਰੀਤ ਗੋਗੀ (Aam Aadmi Party MLA Gurpreet Gogi)  ਦੀ ਗੋਲੀ ਲੱਗਣ ਨਾਲ ਮੌਤ ਹੋ ਗਈ। ਪਰਿਵਾਰ ਦੇ ਲੋਕਾਂ ਨੇ ਉਨ੍ਹਾਂ ਨੂੰ ਇਲਾਜ ਲਈ ਡੀ.ਐੱਮ.ਸੀ. ਹਸਪਤਾਲ ਪਹੁੰਚਾਇਆ ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ।

ਮਿਲੀ ਜਾਣਕਾਰੀ ਦੇ ਅਨੁਸਾਰ ਗੋਲੀ ਉਨ੍ਹਾਂ ਦੇ ਸਿਰ ਵਿੱਚ ਲੱਗੀ। ਗੋਲੀ ਚੱਲਣ ਦੀ ਆਵਾਜ਼ ਸੁਣਦਿਆਂ ਹੀ ਘਰ ਵਿੱਚ ਹਫੜਾ-ਦਫੜੀ ਮੱਚ ਗਈ। ਜਦੋਂ ਪਰਿਵਾਰਕ ਮੈਂਬਰਾਂ ਨੇ ਉਨ੍ਹਾਂ ਦੇ ਕਮਰੇ ਵਿੱਚ ਜਾ ਕੇ ਦੇਖਿਆ ਤਾਂ ਉਹ ਖੂਨ ਨਾਲ ਲੱਥਪੱਥ ਪਏ ਸਨ ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ।

ਗੋਲੀਬਾਰੀ ਦੇ ਕਾਰਨਾਂ ਦੀ ਅਜੇ ਤੱਕ ਪੁਲਿਸ ਵੱਲੋਂ ਅਧਿਕਾਰਤ ਤੌਰ ‘ਤੇ ਪੁਸ਼ਟੀ ਨਹੀਂ ਕੀਤੀ ਗਈ ਹੈ। ਪਰ ਸੂਤਰਾਂ ਦਾ ਕਹਿਣਾ ਹੈ ਕਿ ਉਹ ਆਪਣਾ ਲਾਇਸੈਂਸੀ ਰਿਵਾਲਵਰ ਸਾਫ਼ ਕਰ ਰਹੇ ਸਨ ਜਦੋਂ ਅਚਾਨਕ ਗੋਲੀ ਚੱਲ ਗਈ। ਇਸ ਦਾ ਪਤਾ ਲੱਗਦਿਆਂ ਹੀ ਪੁਲਿਸ ਕਮਿਸ਼ਨਰ, ‘ਆਪ’ ਵਿਧਾਇਕ ਅਤੇ ਹੋਰ ਅਧਿਕਾਰੀ ਮੌਕੇ ‘ਤੇ ਪਹੁੰਚ ਗਏ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

LEAVE A REPLY

Please enter your comment!
Please enter your name here