ਆਮ ਆਦਮੀ ਪਾਰਟੀ ਨੇ ਚੁੱਕਿਆ ਰਾਜਨੀਤਿਕ ਕਦਮ, ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਪਾਰਟੀ ਤੋਂ ਪੰਜ ਸਾਲਾਂ ਲਈ ਕੀਤਾ ਮੁਅੱਤਲ

0
168

ਚੰਡੀਗੜ੍ਹ : ਆਮ ਆਦਮੀ ਪਾਰਟੀ ਨੇ ਇੱਕ ਵੱਡੇ ਰਾਜਨੀਤਿਕ ਕਦਮ ਚੁੱਕਿਆ ਹੋਏ, ਅੰਮ੍ਰਿਤਸਰ ਉੱਤਰੀ ਦੇ ਵਿਧਾਇਕ ਅਤੇ ਸਾਬਕਾ ਆਈ.ਪੀ.ਐਸ ਅਧਿਕਾਰੀ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਪਾਰਟੀ ਤੋਂ ਪੰਜ ਸਾਲਾਂ ਲਈ ਮੁਅੱਤਲ ਕਰ ਦਿੱਤਾ ਹੈ। ਇਹ ਫੈਸਲਾ ਪਾਰਟੀ ਦੀ ਰਾਜਨੀਤਿਕ ਮਾਮਲਿਆਂ ਦੀ ਕਮੇਟੀ ਦੀ ਇੱਕ ਮੀਟਿੰਗ ਵਿੱਚ ਲਿਆ ਗਿਆ, ਜਿਸ ਵਿੱਚ ਪਾਰਟੀ ਵਿਰੋਧੀ ਗਤੀਵਿਧੀਆਂ ਵਿੱਚ ਸ਼ਾਮਲ ਪਾਏ ਜਾਣ ਕਾਰਨ ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਗਈ।

ਸੂਤਰਾਂ ਅਨੁਸਾਰ, ਕੁੰਵਰ ਵਿਜੇ ਪ੍ਰਤਾਪ ਨੇ ਹਾਲ ਹੀ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਵਿਕਰਮ ਮਜੀਠੀਆ ਵਿਰੁੱਧ ਚੱਲ ਰਹੀ ਵਿਜੀਲੈਂਸ ਜਾਂਚ ‘ਤੇ ਸਵਾਲ ਉਠਾਏ ਸਨ। ਉਨ੍ਹਾਂ ਨੇ ਇਸ ਕਾਰਵਾਈ ਨੂੰ ਲੈ ਕੇ ਜਨਤਕ ਮੰਚਾਂ ‘ਤੇ ਸਰਕਾਰ ਦੀ ਆਲੋਚਨਾ ਕੀਤੀ ਸੀ, ਜਿਸ ਨੂੰ ਪਾਰਟੀ ਆਪਣੀ ਵਿਚਾਰਧਾਰਾ ਦੇ ਵਿਰੁੱਧ ਮੰਨਦੀ ਹੈ।

ਆਮ ਆਦਮੀ ਪਾਰਟੀ ਨੇ ਸਪੱਸ਼ਟ ਸੰਦੇਸ਼ ਦਿੱਤਾ ਹੈ ਕਿ ਨਸ਼ਿਆਂ ਵਿਰੁੱਧ ਲੜਾਈ ਨੂੰ ਕਿਸੇ ਵੀ ਹਾਲਤ ਵਿੱਚ ਕਮਜ਼ੋਰ ਨਹੀਂ ਹੋਣ ਦਿੱਤਾ ਜਾਵੇਗਾ ਅਤੇ ਇਸ ਮੁਹਿੰਮ ਵਿੱਚ ਕੋਈ ਵੀ ਰਾਜਨੀਤਿਕ ਦਖਲਅੰਦਾਜ਼ੀ ਜਾਂ ਵਿਰੋਧ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

LEAVE A REPLY

Please enter your comment!
Please enter your name here