‘ਆਪ’ ਨੂੰ ਲੱਗਾ ਵੱਡਾ ਝਟਕਾ, ਜ਼ਿਲ੍ਹਾ ਪ੍ਰਧਾਨ ਰਣਜੀਤ ਉੱਪਲ ਅੱਜ ਭਾਜਪਾ ‘ਚ ਹੋਏ ਸ਼ਾਮਲ

0
66

ਪੰਚਕੂਲਾ: ਹਰਿਆਣਾ ਵਿਧਾਨ ਸਭਾ ਚੋਣਾਂ (The Haryana Vidhan Sabha Elections) ਦੀਆਂ ਤਿਆਰੀਆਂ ਵਿਚਾਲੇ ਆਮ ਆਦਮੀ ਪਾਰਟੀ (ਆਪ) ਨੂੰ ਵੱਡਾ ਝਟਕਾ ਲੱਗਾ ਹੈ। ਪੰਚਕੂਲਾ ਵਿੱਚ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਰਣਜੀਤ ਉੱਪਲ (AAP District President Ranjit Uppal) ਅੱਜ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਭਾਜਪਾ ਦੀ ਮੈਂਬਰਸ਼ਿਪ ਲੈਣ ਸਮੇਂ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅਤੇ ਰਾਜ ਸਭਾ ਮੈਂਬਰ ਕਾਰਤਿਕੇਯ ਸ਼ਰਮਾ ੳੇੁਨ੍ਹਾਂ ਨਾਲ ਮੌਜੂਦ ਸਨ।

ਕਾਂਗਰਸ ਤੇ ‘ਆਪ’ ਵਿਚਾਲੇ ਗਠਜੋੜ ਦੀ ਸੰਭਾਵਨਾ
ਦੱਸ ਦੇਈਏ ਕਿ ਹਰਿਆਣਾ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਅਤੇ ਆਮ ਆਦਮੀ ਪਾਰਟੀ ਵਿਚਾਲੇ ਗਠਜੋੜ ਦੀਆਂ ਸੰਭਾਵਨਾਵਾਂ ‘ਤੇ ਚਰਚਾ ਕੀਤੀ ਜਾ ਰਹੀ ਹੈ। ਹਾਲਾਂਕਿ ਇਸ ਸਬੰਧੀ ਅਜੇ ਤੱਕ ਕਿਸੇ ਵੀ ਧਿਰ ਵੱਲੋਂ ਕੋਈ ਅਧਿਕਾਰਤ ਐਲਾਨ ਨਹੀਂ ਕੀਤਾ ਗਿਆ ਹੈ ਪਰ ਇਹ ਵਿਸ਼ਾ ਦੋਵਾਂ ਧਿਰਾਂ ਵਿਚਾਲੇ ਚਰਚਾ ਦਾ ਕੇਂਦਰ ਬਣਿਆ ਹੋਇਆ ਹੈ। ਮੰਨਿਆ ਜਾ ਰਿਹਾ ਹੈ ਕਿ ਅੱਜ ਇਸ ਬਾਰੇ ਅਧਿਕਾਰਤ ਐਲਾਨ ਹੋ ਸਕਦਾ ਹੈ।

LEAVE A REPLY

Please enter your comment!
Please enter your name here