Home Punjab AAP ਨੇ ਖੋਲ੍ਹੇ ਆਪਣੇ ਪੱਤੇ, ਪਹਿਲੀ ਉਮੀਦਵਾਰ ਸੂਚੀ ‘ਚ ਕਈ ਵੱਡੇ ਨਾਂ

AAP ਨੇ ਖੋਲ੍ਹੇ ਆਪਣੇ ਪੱਤੇ, ਪਹਿਲੀ ਉਮੀਦਵਾਰ ਸੂਚੀ ‘ਚ ਕਈ ਵੱਡੇ ਨਾਂ

0

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ 2027 ਲਈ ਆਮ ਆਦਮੀ ਪਾਰਟੀ (AAP) ਨੇ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਪਾਰਟੀ ਵੱਲੋਂ ਜਾਰੀ ਅਧਿਕਾਰਤ ਸੂਚੀ ਵਿੱਚ 40 ਵਿਧਾਨ ਸਭਾ ਹਲਕਿਆਂ ਤੋਂ ਉਮੀਦਵਾਰਾਂ ਦੇ ਨਾਮਾਂ ਦਾ ਐਲਾਨ ਕੀਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਧੂਰੀ ਵਿਧਾਨ ਸਭਾ ਹਲਕੇ ਤੋਂ ਚੋਣ ਮੈਦਾਨ ਵਿੱਚ ਉਤਰਨਗੇ, ਜਦਕਿ ਪਟਿਆਲਾ ਤੋਂ ਅਜੀਤਪਾਲ ਸਿੰਘ ਕੋਹਲੀ ਨੂੰ ਟਿਕਟ ਦਿੱਤੀ ਗਈ ਹੈ।

ਪਾਰਟੀ ਵੱਲੋਂ ਜਾਰੀ ਸੂਚੀ ਵਿੱਚ ਬਟਾਲਾ, ਅਜਨਾਲਾ, ਅੰਮ੍ਰਿਤਸਰ ਦੱਖਣੀ, ਤਰਨਤਾਰਨ, ਲੁਧਿਆਣਾ ਦੇ ਵੱਖ-ਵੱਖ ਹਲਕਿਆਂ ਸਮੇਤ ਮਾਲਵਾ, ਮਾਝਾ ਅਤੇ ਦੋਆਬਾ ਖੇਤਰ ਦੀਆਂ ਸੀਟਾਂ ਲਈ ਉਮੀਦਵਾਰਾਂ ਦੇ ਨਾਮ ਸ਼ਾਮਲ ਹਨ।

AAP ਦੀ ਪਹਿਲੀ ਸੂਚੀ ਵਿੱਚ 40 ਉਮੀਦਵਾਰਾਂ ਦੇ ਨਾਮ

ਪਾਰਟੀ ਵੱਲੋਂ ਜਾਰੀ ਅਧਿਕਾਰਤ ਸੂਚੀ ਮੁਤਾਬਕ ਉਮੀਦਵਾਰਾਂ ਅਤੇ ਉਨ੍ਹਾਂ ਦੇ ਹਲਕਿਆਂ ਦੇ ਨਾਮ ਇਸ ਤਰ੍ਹਾਂ ਹਨ:

ਨੰਬਰ ਵਿਧਾਨ ਸਭਾ ਹਲਕਾ ਉਮੀਦਵਾਰ ਦਾ ਨਾਮ
1 ਬਟਾਲਾ ਅਮਨਸ਼ੇਰ ਸਿੰਘ (ਸ਼ੈਰੀ ਕਲਸੀ)
2 ਅਜਨਾਲਾ ਕੁਲਦੀਪ ਸਿੰਘ ਧਾਲੀਵਾਲ
3 ਅੰਮ੍ਰਿਤਸਰ ਦੱਖਣੀ ਡਾ. ਇੰਦਰਬੀਰ ਸਿੰਘ ਨਿੱਝਰ
4 ਤਰਨਤਾਰਨ ਹਰਮੀਤ ਸਿੰਘ ਸੰਧੂ
5 ਖੇਮਕਰਨ ਸਰਵਣ ਸਿੰਘ ਧੁੰਨ
6 ਨਕੋਦਰ ਇੰਦਰਜੀਤ ਕੌਰ ਮਾਨ
7 ਕਰਤਾਰਪੁਰ ਬਲਕਾਰ ਸਿੰਘ
8 ਦਸੂਹਾ ਕਰਮਬੀਰ ਸਿੰਘ ਘੁੰਮਣ
9 ਉੜਮੁੜ ਜਸਵੀਰ ਸਿੰਘ ਰਾਜਾ ਗਿੱਲ
10 ਹੁਸ਼ਿਆਰਪੁਰ ਬ੍ਰਮ ਸ਼ੰਕਰ ਸ਼ਰਮਾ ਜਿੰਪਾ
11 ਚੱਬੇਵਾਲ ਇਸ਼ਾਂਕ ਕੁਮਾਰ ਚੱਬੇਵਾਲ
12 ਗੜ੍ਹਸ਼ੰਕਰ ਜੈ ਕ੍ਰਿਸ਼ਨ ਸਿੰਘ ਰੋੜੀ
13 ਬਲਾਚੌਰ ਸੰਤੋਸ਼ ਕਟਾਰੀਆ
14 ਰੂਪਨਗਰ ਦਿਨੇਸ਼ ਚੱਢਾ
15 ਐੱਸ.ਏ.ਐੱਸ. ਨਗਰ (ਮੋਹਾਲੀ) ਕੁਲਵੰਤ ਸਿੰਘ
16 ਫਤਿਹਗੜ੍ਹ ਸਾਹਿਬ ਲਖਬੀਰ ਸਿੰਘ ਰਾਏ
17 ਅਮਲੋਹ ਗੁਰਿੰਦਰ ਸਿੰਘ ਗੈਰੀ ਵੜਿੰਗ
18 ਸਮਰਾਲਾ ਜਗਤਾਰ ਸਿੰਘ ਦਿਆਲਪੁਰਾ
19 ਲੁਧਿਆਣਾ ਪੂਰਬੀ ਦਲਜੀਤ ਸਿੰਘ ਗਰੇਵਾਲ ਭੋਲਾ
20 ਆਤਮ ਨਗਰ ਕੁਲਵੰਤ ਸਿੰਘ ਸਿੱਧੂ
21 ਲੁਧਿਆਣਾ ਕੇਂਦਰੀ ਅਸ਼ੋਕ ਪ੍ਰਾਸ਼ਰ ਪੱਪੀ
22 ਲੁਧਿਆਣਾ ਪੱਛਮੀ ਸੰਜੀਵ ਅਰੋੜਾ
23 ਲੁਧਿਆਣਾ ਉੱਤਰੀ ਚੌਧਰੀ ਮਦਨ ਲਾਲ ਬੱਗਾ
24 ਪਾਇਲ ਮਨਵਿੰਦਰ ਸਿੰਘ ਗਿਆਸਪੁਰਾ
25 ਨਿਹਾਲ ਸਿੰਘ ਵਾਲਾ ਮਨਜੀਤ ਸਿੰਘ ਬਿਲਾਸਪੁਰ
26 ਬਾਘਾ ਪੁਰਾਣਾ ਅੰਮ੍ਰਿਤਪਾਲ ਸਿੰਘ ਸੁਖਾਨੰਦ
27 ਮੋਗਾ ਡਾ. ਅਮਨਦੀਪ ਕੌਰ ਅਰੋੜਾ
28 ਧਰਮਕੋਟ ਦਵਿੰਦਰ ਜੀਤ ਸਿੰਘ ਲਾਡੀ ਢੋਸ
29 ਜਲਾਲਾਬਾਦ ਜਗਦੀਪ ਕੰਬੋਜ ਗੋਲਡੀ
30 ਫਾਜ਼ਿਲਕਾ ਨਰਿੰਦਰਪਾਲ ਸਿੰਘ ਸਵਨਾ
31 ਮੁਕਤਸਰ ਜਗਦੀਪ ਸਿੰਘ ਕਾਕਾ ਬਰਾੜ
32 ਕੋਟਕਪੂਰਾ ਕੁਲਤਾਰ ਸਿੰਘ ਸੰਧਵਾਂ
33 ਜੈਤੋ ਅਮੋਲਕ ਸਿੰਘ
34 ਤਲਵੰਡੀ ਸਾਬੋ ਬਲਜਿੰਦਰ ਕੌਰ
35 ਸਰਦੂਲਗੜ੍ਹ ਗੁਰਪ੍ਰੀਤ ਸਿੰਘ ਬਨਾਵਾਲੀ
36 ਭਦੌੜ ਲਾਭ ਸਿੰਘ ਉਗੋਕੇ
37 ਮਹਿਲ ਕਲਾਂ ਕੁਲਵੰਤ ਸਿੰਘ ਪੰਡੋਰੀ
38 ਅਮਰਗੜ੍ਹ ਜਸਵੰਤ ਸਿੰਘ ਗੱਜਣ ਮਾਜਰਾ
39 ਧੂਰੀ ਭਗਵੰਤ ਸਿੰਘ ਮਾਨ
40 ਪਟਿਆਲਾ ਅਜੀਤਪਾਲ ਸਿੰਘ ਕੋਹਲੀ

ਦਿੱਲੀ ਵਿੱਚ ਹੋਈ ਸੀ ਉਮੀਦਵਾਰਾਂ ਦੇ ਨਾਵਾਂ ਨੂੰ ਲੈ ਕੇ ਮੀਟਿੰਗ

ਉਮੀਦਵਾਰਾਂ ਦੀ ਸੂਚੀ ਜਾਰੀ ਕਰਨ ਤੋਂ ਪਹਿਲਾਂ ਸ਼ੁੱਕਰਵਾਰ ਨੂੰ ਦਿੱਲੀ ਵਿੱਚ ਆਮ ਆਦਮੀ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਦੀ ਅਹਿਮ ਬੈਠਕ ਹੋਈ ਸੀ। ਇਹ ਮੀਟਿੰਗ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਸਮੇਤ ਹੋਰ ਆਗੂ ਸ਼ਾਮਲ ਹੋਏ ਸਨ।

ਮੀਟਿੰਗ ਦੌਰਾਨ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ਲਈ ਉਮੀਦਵਾਰਾਂ ਦੇ ਨਾਵਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਮੁੱਖ ਮੰਤਰੀ ਨੇ ਪਹਿਲਾਂ ਹੀ ਸੰਕੇਤ ਦਿੱਤਾ ਸੀ ਕਿ ਪਾਰਟੀ ਵੱਲੋਂ ਉਮੀਦਵਾਰਾਂ ਦੀ ਪਹਿਲੀ ਸੂਚੀ ਸ਼ਨੀਵਾਰ ਨੂੰ ਜਾਰੀ ਕੀਤੀ ਜਾਵੇਗੀ।

ਕਈ ਪੜਾਵਾਂ ਵਿੱਚ ਹੋਵੇਗਾ ਟਿਕਟਾਂ ਦਾ ਐਲਾਨ

ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਸੀ ਕਿ ਮੀਟਿੰਗ ਵਿੱਚ ਪੰਜਾਬ ਦੇ ਅਹਿਮ ਮੁੱਦਿਆਂ ਦੇ ਨਾਲ-ਨਾਲ ਚੋਣ ਉਮੀਦਵਾਰਾਂ ਬਾਰੇ ਵੀ ਚਰਚਾ ਹੋਈ ਹੈ। ਪਾਰਟੀ ਵੱਲੋਂ ਸਾਰੀਆਂ ਸੀਟਾਂ ਲਈ ਟਿਕਟਾਂ ਦਾ ਐਲਾਨ ਇੱਕੋ ਵਾਰ ਕਰਨ ਦੀ ਬਜਾਏ ਵੱਖ-ਵੱਖ ਪੜਾਵਾਂ ਵਿੱਚ ਕੀਤਾ ਜਾਵੇਗਾ।

ਸ਼ੁਰੂਆਤੀ ਵਿਚਾਰ-ਵਟਾਂਦਰੇ ਦੌਰਾਨ ਦੋ ਵਾਰ ਚੋਣ ਜਿੱਤ ਚੁੱਕੇ ਉਮੀਦਵਾਰਾਂ ਨੂੰ ਤੀਜੀ ਵਾਰ ਮੈਦਾਨ ਵਿੱਚ ਉਤਾਰਨ ਦੇ ਮੁੱਦੇ ‘ਤੇ ਵੀ ਧਿਆਨ ਦਿੱਤਾ ਗਿਆ। ਹੁਣ ਪਹਿਲੀ ਸੂਚੀ ਜਾਰੀ ਹੋਣ ਤੋਂ ਬਾਅਦ ਬਾਕੀ ਰਹਿੰਦੀਆਂ ਸੀਟਾਂ ਲਈ ਉਮੀਦਵਾਰਾਂ ਦੇ ਐਲਾਨ ਦੀ ਉਡੀਕ ਕੀਤੀ ਜਾ ਰਹੀ ਹੈ।

NO COMMENTS

LEAVE A REPLY

Please enter your comment!
Please enter your name here

Exit mobile version