Home ਹਰਿਆਣਾ ਜੀਂਦ ਜ਼ਿਲ੍ਹੇ ’ਚ ਹਰਿਆਣਾ ਰੋਡਵੇਜ਼ ਦੀ ਬੱਸ ਨਾਲ ਵਾਪਰਿਆ ਹਾਦਸਾ, 12 ਯਾਤਰੀ...

ਜੀਂਦ ਜ਼ਿਲ੍ਹੇ ’ਚ ਹਰਿਆਣਾ ਰੋਡਵੇਜ਼ ਦੀ ਬੱਸ ਨਾਲ ਵਾਪਰਿਆ ਹਾਦਸਾ, 12 ਯਾਤਰੀ ਜ਼ਖ਼ਮੀ

0

ਹਰਿਆਣਾ : ਜੀਂਦ ਜ਼ਿਲ੍ਹੇ ਦੇ ਪਿੰਡ ਮੰਡੀ ਕਲਾਂ ਤੋਂ ਜੀਂਦ ਜਾ ਰਹੀ ਹਰਿਆਣਾ ਰੋਡਵੇਜ਼ ਦੀ ਇੱਕ ਬੱਸ ਸਵਿਫਟ ਕਾਰ ਨੂੰ ਬਚਣ ਦੀ ਕੋਸ਼ਿਸ਼ ਵਿੱਚ ਕੰਟਰੋਲ ਗੁਆ ਬੈਠੀ ਅਤੇ ਪਲਟ ਗਈ। ਇਸ ਹਾਦਸੇ ਵਿੱਚ ਬੱਸ ਵਿੱਚ ਸਵਾਰ 12 ਯਾਤਰੀਆਂ ਨੂੰ ਸੱਟਾ ਲੱਗਿਆ ਹਨ।

45 ਯਾਤਰੀ ਸਨ ਬੱਸ ’ਚ ਸਵਾਰ

ਦੱਸਿਆ ਜਾ ਰਿਹਾ ਹੈ ਕਿ ਹਾਦਸੇ ਸਮੇਂ ਬੱਸ ਵਿੱਚ ਕੁੱਲ 45 ਯਾਤਰੀ ਸਵਾਰ ਸਨ। ਅਚਾਨਕ ਹੋਏ ਹਾਦਸੇ ਤੋਂ ਬਾਅਦ ਬੱਸ ਸੜਕ ਕਿਨਾਰੇ ਪਲਟ ਗਈ, ਜਿਸ ਕਾਰਨ ਯਾਤਰੀਆਂ ਵਿੱਚ ਹਫੜਾ-ਤਫੜੀ ਮੱਚ ਗਈ।

ਸਥਾਨਕ ਲੋਕਾਂ ਨੇ ਕੀਤਾ ਬਚਾਅ

ਹਾਦਸੇ ਦੀ ਸੂਚਨਾ ਮਿਲਣ ‘ਤੇ ਸਦਰ ਪੁਲਿਸ ਅਤੇ ਸਥਾਨਕ ਨਿਵਾਸੀ ਮੌਕੇ ‘ਤੇ ਪਹੁੰਚੇ। ਕਾਫ਼ੀ ਕੋਸ਼ਿਸ਼ਾਂ ਤੋਂ ਬਾਅਦ ਬੱਸ ਵਿੱਚ ਫਸੇ ਯਾਤਰੀਆਂ ਨੂੰ ਬਚਾਇਆ ਗਿਆ ਅਤੇ ਸਾਰੇ ਜ਼ਖਮੀਆਂ ਨੂੰ ਇਲਾਜ ਲਈ ਜੀਂਦ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ।

ਕੋਈ ਜਾਨੀ ਨੁਕਸਾਨ ਨਹੀਂ

ਸ਼ੁਕਰ ਹੈ ਕਿ ਹਾਦਸੇ ਵਿੱਚ ਕਿਸੇ ਦੀ ਮੌਤ ਨਹੀਂ ਹੋਈ। ਜ਼ਿਆਦਾਤਰ ਜ਼ਖਮੀਆਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ। ਪੁਲਿਸ ਨੇ ਬੱਸ ਡਰਾਈਵਰ ਅਤੇ ਚਸ਼ਮਦੀਦਾਂ ਦੇ ਬਿਆਨ ਦਰਜ ਕਰ ਲਈ ਗਨ। ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।

NO COMMENTS

LEAVE A REPLY

Please enter your comment!
Please enter your name here

Exit mobile version